Banner
BREAKING NEWS
ਲੁਧਿਆਣਾ ‘ਚ ਦਿਲ ਦਹਿਲਾਉਣ ਵਾਲਾ ਹਾਦਸਾ! ਸਕੂਲ ਬੱਸ ਨੇ 3 ਸਾਲਾ ਬੱਚੇ ਨੂੰ ਕੁਚਲਿਆ, ਹੋਈ ਦਰਦਨਾਕ ਮੌਤ... ਮਾਨਸਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ; ਪੰਨਿਆਂ ‘ਤੇ ਲਿਖੇ ਅਸ਼ਲੀਲ ਸ਼ਬਦ... ਚੰਡੀਗੜ੍ਹ ‘ਚ ਕਾਰੋਬਾਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ: ਹਾਊਸਿੰਗ ਬੋਰਡ ਵੱਲੋਂ 79 ਵਪਾਰਕ ਬੂਥਾਂ ਦੀ ਈ-ਨਿਲਾਮੀ... NHAI ਨੇ ਪੰਜਾਬ ਦੇ 8 ਟੋਲ ਪਲਾਜ਼ਿਆਂ ‘ਤੇ ਵਧਾਈਆਂ ਦਰਾਂ; 4 ਮਹੀਨਿਆਂ ‘ਚ ਦੂਜੀ ਵਾਰ ਮਹਿੰਗਾ ਹੋਇਆ ਲਾਡੋਵਾਲ ਟੋਲ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਨੌਜਵਾਨ ਕਾਬੂ

Amritsar Police Action; ਪੰਜਾਬ ਪੁਲਿਸ ਦੀ ਅੱਤਵਾਦ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਚਲਾਏ ਜਾ ਰਹੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 24 ਸਾਲਾ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ ਆਧੁਨਿਕ 9 […]
Jaspreet Singh
By : Updated On: 15 Jul 2026 16:34:PM
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਨੌਜਵਾਨ ਕਾਬੂ

Amritsar Police Action; ਪੰਜਾਬ ਪੁਲਿਸ ਦੀ ਅੱਤਵਾਦ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਚਲਾਏ ਜਾ ਰਹੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 24 ਸਾਲਾ ਸੁਮਿਤ ਕੁਮਾਰ ਉਰਫ਼ ਪੰਡਿਤ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ ਆਧੁਨਿਕ 9 ਐੱਮਐੱਮ ਗਲੌਕ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਪੰਜਾਬ ਵਿੱਚ ਦਹਿਸ਼ਤ ਅਤੇ ਅਸ਼ਾਂਤੀ ਫੈਲਾਉਣ ਲਈ ਤਿਆਰ ਕੀਤਾ ਜਾ ਰਿਹਾ ਸੀ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮ ਰੂਪਨਗਰ (ਰੋਪੜ) ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸਾਲ 2023 ਵਿੱਚ ਐਨਡੀਪੀਐਸ ਐਕਟ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਉਹ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਪੰਡੋਰੀ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਰਹਿਣ ਲੱਗ ਪਿਆ ਅਤੇ ਨੇੜਲੀ ਕੱਪੜਾ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਪਾਕਿਸਤਾਨ ਸਥਿਤ ਆਈਐਸਆਈ ਹੈਂਡਲਰਾਂ ਨੇ ਸੋਸ਼ਲ ਮੀਡੀਆ ਰਾਹੀਂ ਉਸ ਨਾਲ ਸੰਪਰਕ ਕਰਕੇ ਪੈਸਿਆਂ ਦਾ ਲਾਲਚ ਦੇ ਕੇ ਅੱਤਵਾਦੀ ਗਤੀਵਿਧੀਆਂ ਲਈ ਤਿਆਰ ਕਰਨਾ ਸ਼ੁਰੂ ਕੀਤਾ।

ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਅਦਾਰਿਆਂ ‘ਤੇ ਗ੍ਰਨੇਡ ਹਮਲਾ ਕਰਨ, ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਜਾਂ ਕਿਸੇ ਭੀੜ-ਭੜੱਕੇ ਵਾਲੀ ਜਨਤਕ ਥਾਂ ‘ਤੇ ਵਾਰਦਾਤ ਕਰਕੇ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਬਦਲੇ ਉਸ ਨੂੰ ਵੱਡੀ ਰਕਮ ਅਤੇ ਵਿਦੇਸ਼ ਭੇਜਣ ਵਰਗੇ ਝੂਠੇ ਲਾਲਚ ਦਿੱਤੇ ਗਏ ਸਨ। ਮੁਲਜ਼ਮ ਲਗਾਤਾਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ।

ਉਨ੍ਹਾਂ ਦੱਸਿਆ ਕਿ ਇਹ ਪੂਰਾ ਆਪ੍ਰੇਸ਼ਨ ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਸੀਆਈਏ ਸਟਾਫ਼ ਅਤੇ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੰਜਾਮ ਦਿੱਤਾ। ਮੁਲਜ਼ਮ ਦੇ ਮੋਬਾਈਲ ਫੋਨ ਵਿੱਚੋਂ ਕਈ ਅਹਿਮ ਡਿਜ਼ੀਟਲ ਸਬੂਤ ਮਿਲੇ ਹਨ, ਜਿਨ੍ਹਾਂ ਵਿੱਚ ਗ੍ਰਨੇਡ ਚਲਾਉਣ, ਹਥਿਆਰ ਵਰਤਣ, ਉਨ੍ਹਾਂ ਨੂੰ ਲੁਕਾਉਣ, ਰੇਕੀ ਕਰਨ ਅਤੇ ਪੁਲਿਸ ਤੋਂ ਬਚਣ ਦੇ ਤਰੀਕਿਆਂ ਨਾਲ ਸਬੰਧਤ ਵੀਡੀਓ ਅਤੇ ਹਦਾਇਤਾਂ ਸ਼ਾਮਲ ਹਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਉਸ ਨੂੰ ਰੇਕੀ ਦੌਰਾਨ ਆਪਣੇ ਨਾਲ ਪਰਿਵਾਰ ਦੀ ਕਿਸੇ ਮਹਿਲਾ ਮੈਂਬਰ ਨੂੰ ਲਿਜਾਣ ਲਈ ਕਿਹਾ ਗਿਆ ਸੀ ਤਾਂ ਜੋ ਕਿਸੇ ਨੂੰ ਉਸ ‘ਤੇ ਸ਼ੱਕ ਨਾ ਹੋਵੇ।

ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੰਵੇਦਨਸ਼ੀਲ ਥਾਵਾਂ ‘ਤੇ ਹਾਈ ਕੁਆਲਿਟੀ ਸੀਸੀਟੀਵੀ ਕੈਮਰੇ ਲਗਾਏ ਹਨ ਅਤੇ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਵੀ ਵਧਾਈ ਗਈ ਹੈ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਚੌਕਸੀ ਕਾਰਨ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਆਈਐਸਆਈ ਆਰਥਿਕ ਤੌਰ ‘ਤੇ ਕਮਜ਼ੋਰ ਜਾਂ ਅਪਰਾਧਿਕ ਮਾਮਲਿਆਂ ਵਿੱਚ ਫਸੇ ਨੌਜਵਾਨਾਂ ਨੂੰ ਪੈਸਿਆਂ ਅਤੇ ਵਿਦੇਸ਼ ਭੇਜਣ ਦੇ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਉਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਤੱਤਾਂ ਦੇ ਬਹਿਕਾਵੇ ਵਿੱਚ ਨਾ ਆਉਣ, ਮਿਹਨਤ ਅਤੇ ਇਮਾਨਦਾਰੀ ਦਾ ਰਾਹ ਚੁਣਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੱਤਵਾਦੀ ਨੈੱਟਵਰਕਾਂ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਸੂਬੇ ਦੀ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਪੱਧਰ ‘ਤੇ ਚੌਕਸੀ ਨਾਲ ਕੰਮ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News