Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

ਭਾਜਪਾ ਦੇ ਸਿੱਖ ਚਿਹਰੇ ਹਰਜੀਤ ਗਰੇਵਾਲ ਨੂੰ ਕੇਂਦਰ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਬਣੇ

National Commission for Minorities; ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟਗਿਣਤੀ ਕਮਿਸ਼ਨ (National Commission for Minorities) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ। ਹਰਜੀਤ ਸਿੰਘ ਗਰੇਵਾਲ ਪੰਜਾਬ ਵਿੱਚ ਭਾਜਪਾ ਦੇ ਪ੍ਰਮੁੱਖ ਸਿੱਖ ਚਿਹਰਿਆਂ ਵਿੱਚੋਂ ਇੱਕ ਹਨ। ਖ਼ਾਸ ਕਰਕੇ ਦਿੱਲੀ ਸਰਹੱਦ ‘ਤੇ ਚੱਲੇ ਕਿਸਾਨ […]
Jaspreet Singh
By : Published: 17 Jul 2026 16:25:PM
ਭਾਜਪਾ ਦੇ ਸਿੱਖ ਚਿਹਰੇ ਹਰਜੀਤ ਗਰੇਵਾਲ ਨੂੰ ਕੇਂਦਰ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਬਣੇ

National Commission for Minorities; ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਰਾਸ਼ਟਰੀ ਘੱਟਗਿਣਤੀ ਕਮਿਸ਼ਨ (National Commission for Minorities) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।

ਹਰਜੀਤ ਸਿੰਘ ਗਰੇਵਾਲ ਪੰਜਾਬ ਵਿੱਚ ਭਾਜਪਾ ਦੇ ਪ੍ਰਮੁੱਖ ਸਿੱਖ ਚਿਹਰਿਆਂ ਵਿੱਚੋਂ ਇੱਕ ਹਨ। ਖ਼ਾਸ ਕਰਕੇ ਦਿੱਲੀ ਸਰਹੱਦ ‘ਤੇ ਚੱਲੇ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਹੱਕ ਵਿੱਚ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ ਸੀ, ਜਿਸ ਕਾਰਨ ਉਹ ਪੰਜਾਬ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਚਰਚਾ ਵਿੱਚ ਰਹੇ।

ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਮਾਇਨੇ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਇਸ ਨਿਯੁਕਤੀ ਨੂੰ ਸਿੱਖ ਭਾਈਚਾਰੇ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਨਿਯੁਕਤੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

ਤਿੰਨ ਦਹਾਕਿਆਂ ਤੋਂ ਭਾਜਪਾ ਅਤੇ ਆਰਐਸਐਸ ਨਾਲ ਜੁੜੇ

ਹਰਜੀਤ ਸਿੰਘ ਗਰੇਵਾਲ ਮੂਲ ਰੂਪ ਵਿੱਚ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਹਨ।

ਉਹ 2013 ਤੋਂ 2017 ਤੱਕ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਰਹੇ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਰਾਜਪੁਰਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ, ਹਾਲਾਂਕਿ ਉਹ ਜਿੱਤ ਹਾਸਲ ਨਹੀਂ ਕਰ ਸਕੇ।

ਇਸ ਤੋਂ ਇਲਾਵਾ ਉਹ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਵੀ ਰਹਿ ਚੁੱਕੇ ਹਨ ਅਤੇ ਪੰਜਾਬ ਭਾਜਪਾ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ।

Read Latest News and Breaking News at Daily Post TV, Browse for more News

Ad
Ad

Punjab District News