Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

ਸੁਲਤਾਨਪੁਰ ਲੋਧੀ ‘ਚ ਨਜਾਇਜ਼ ਕਬਜ਼ਿਆਂ ‘ਤੇ ਚੱਲਿਆ ‘ਪੀਲਾ ਪੰਜਾ’

Punjab Bulldozer Action; ਸੁਲਤਾਨਪੁਰ ਲੋਧੀ ਵਿੱਚ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਨੇ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਆਪਣਾ ਪੀਲਾ ਪੰਜਾ ਚਲਾ ਦਿੱਤਾ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰੀ ਜ਼ਮੀਨਾਂ ਅਤੇ ਸੜਕਾਂ ਉੱਤੇ ਕੀਤੇ ਗਏ ਕਥਿਤ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕੌਂਸਲ ਦੀ ਟੀਮ ਭਾਰੀ ਮਸ਼ੀਨਰੀ ਨਾਲ ਮੌਕੇ ‘ਤੇ ਪਹੁੰਚੀ ਅਤੇ ਗਰਾਊਂਡ ਜ਼ੀਰੋ ‘ਤੇ ਕਾਰਵਾਈ ਨੂੰ […]
Jaspreet Singh
By : Updated On: 17 Jul 2026 21:06:PM
ਸੁਲਤਾਨਪੁਰ ਲੋਧੀ ‘ਚ ਨਜਾਇਜ਼ ਕਬਜ਼ਿਆਂ ‘ਤੇ ਚੱਲਿਆ ‘ਪੀਲਾ ਪੰਜਾ’

Punjab Bulldozer Action; ਸੁਲਤਾਨਪੁਰ ਲੋਧੀ ਵਿੱਚ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਨੇ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਆਪਣਾ ਪੀਲਾ ਪੰਜਾ ਚਲਾ ਦਿੱਤਾ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰੀ ਜ਼ਮੀਨਾਂ ਅਤੇ ਸੜਕਾਂ ਉੱਤੇ ਕੀਤੇ ਗਏ ਕਥਿਤ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਕੌਂਸਲ ਦੀ ਟੀਮ ਭਾਰੀ ਮਸ਼ੀਨਰੀ ਨਾਲ ਮੌਕੇ ‘ਤੇ ਪਹੁੰਚੀ ਅਤੇ ਗਰਾਊਂਡ ਜ਼ੀਰੋ ‘ਤੇ ਕਾਰਵਾਈ ਨੂੰ ਅਮਲੀ ਰੂਪ ਦਿੱਤਾ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਨਜਾਇਜ਼ ਕਬਜ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਵਿਰੋਧ ਪ੍ਰਗਟਾਇਆ ਗਿਆ ਸੀ ਅਤੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਨਗਰ ਕੌਂਸਲ ਹਰਕਤ ਵਿੱਚ ਆਏ ਅਤੇ ਅੱਜ ਵੱਡੇ ਪੱਧਰ ‘ਤੇ ਮੁਹਿੰਮ ਚਲਾਉਂਦਿਆਂ ਕਥਿਤ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਨਗਰ ਕੌਂਸਲ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਰਕਾਰੀ ਜ਼ਮੀਨਾਂ ਅਤੇ ਜਨਤਕ ਰਸਤਿਆਂ ਤੋਂ ਨਜਾਇਜ਼ ਕਬਜ਼ੇ ਹਟਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਮੁਹਿੰਮ ਬਿਨਾਂ ਕਿਸੇ ਭੇਦਭਾਵ ਦੇ ਲਗਾਤਾਰ ਜਾਰੀ ਰਹੀ ਤਾਂ ਸ਼ਹਿਰ ਵਿੱਚ ਆਵਾਜਾਈ ਅਤੇ ਲੋਕਾਂ ਦੀਆਂ ਹੋਰ ਮੁਸ਼ਕਲਾਂ ਵੀ ਕਾਫ਼ੀ ਹੱਦ ਤੱਕ ਦੂਰ ਹੋਣਗੀਆਂ।

ਉੱਧਰ, ਨਗਰ ਕੌਂਸਲ ਦੇ ਕਰਮਚਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਕਿਸੇ ਇੱਕ ਥਾਂ ਤੱਕ ਸੀਮਿਤ ਨਹੀਂ ਰਹੇਗੀ, ਸਗੋਂ ਸ਼ਹਿਰ ਦੇ ਹਰ ਉਸ ਸਥਾਨ ‘ਤੇ ਕਾਰਵਾਈ ਕੀਤੀ ਜਾਵੇਗੀ ਜਿੱਥੇ ਸਰਕਾਰੀ ਜ਼ਮੀਨ ਜਾਂ ਜਨਤਕ ਥਾਵਾਂ ‘ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਜਾਰੀ ਰਹੇਗੀ।

ਇਸ ਕਾਰਵਾਈ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਵੀ ਮੌਕੇ ‘ਤੇ ਇਕੱਠੇ ਹੋਏ ਅਤੇ ਪ੍ਰਸ਼ਾਸਨ ਦੀ ਇਸ ਮੁਹਿੰਮ ‘ਤੇ ਨਜ਼ਰ ਬਣਾਈ ਰੱਖੀ। ਸ਼ਹਿਰ ਵਿੱਚ ਨਗਰ ਕੌਂਸਲ ਦੀ ਇਸ ਸਖ਼ਤ ਕਾਰਵਾਈ ਨੂੰ ਲੈ ਕੇ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੂੰ ਉਮੀਦ ਹੈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਮੁਹਿੰਮ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News