Journalism Of Hope
BREAKING NEWS
ਜੰਤਰ-ਮੰਤਰ 'ਤੇ ਹੰਗਾਮਾ, 20 ਦਿਨਾਂ ਦੇ ਅਨਸ਼ਨ ਮਗਰੋਂ ਸੋਨਮ ਵਾਂਗਚੁੱਕ ਹਸਪਤਾਲ ਦਾਖ਼ਲ II ਮੇਰਠ ਦੀ 'ਦਾਮਿਨੀ' ਨੀਲੇ ਡਰੱਮ ਵਾਲੀ 'ਮੁਸਕਾਨ' ਤੋਂ ਵੀ ਨਿਕਲੀ ਸ਼ਾਤਰ

ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ

ਚੰਡੀਗੜ੍ਹ, 18 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ.ਆਈ.ਆਰ. 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ […]
Jaspreet Singh
By : Updated On: 18 Jul 2026 19:23:PM
ਸੀ.ਈ.ਓ. ਨੇ ਵੋਟਰਾਂ ਨੂੰ 19 ਜੁਲਾਈ ਦੇ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਲ ਹੋਣ ਲਈ ਕੀਤੀ ਅਪੀਲ

ਚੰਡੀਗੜ੍ਹ, 18 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ਵਿਚ ਐਸ.ਆਈ.ਆਰ. 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ।

ਫੀਲਡ ਸਟਾਫ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਸੀ.ਈ.ਓ. ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਅਤੇ ਬੀ.ਐਲ.ਓਜ਼ ਦੇ ਸਮਰਪਿਤ ਅਤੇ ਤਾਲਮੇਲ ਭਰਪੂਰ ਯਤਨਾਂ ਸਦਕਾ ਹੀ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੀ ਵਚਨਬੱਧਤਾ, ਸੁਹਿਰਦਤਾ ਅਤੇ ਟੀਮ ਵਰਕ ਨੇ ਨਾ ਸਿਰਫ਼ ਡਿਜੀਟਾਈਜ਼ੇਸ਼ਨ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਸਗੋਂ ਧਰਮਕੋਟ ਅਤੇ ਗੜ੍ਹਸ਼ੰਕਰ ਨੂੰ ਰਾਜ ਲਈ ਇੱਕ ਮਾਡਲ ਚੋਣ ਹਲਕਿਆਂ ਵਜੋਂ ਸਥਾਪਿਤ ਕੀਤਾ ਹੈ।

ਮਿਤਰਾ ਨੇ ਪੰਜਾਬ ਭਰ ਦੇ ਵੋਟਰਾਂ ਨੂੰ 19 ਜੁਲਾਈ, 2026 ਨੂੰ ਹੋਣ ਵਾਲੇ ਆਗਾਮੀ ਵਿਸ਼ੇਸ਼ ਕੈਂਪਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ, ਕਿਉਂ ਜੋ ਸੂਬਾ ਐਸ.ਆਈ.ਆਰ.- 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਪੂਰਾ ਕਰਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਉਨ੍ਹਾਂ ਦੁਹਰਾਇਆ ਕਿ ਇੱਕ ਸਮਾਵੇਸ਼ੀ ਅਤੇ ਤਰੁਟੀ ਰਹਿਤ ਵੋਟਰ ਸੂਚੀ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਧਰਮਕੋਟ ਅਤੇ ਗੜ੍ਹਸ਼ੰਕਰ ਹਲਕਿਆਂ ਦੀ ਇਹ ਪ੍ਰਾਪਤੀ ਤਾਲਮੇਲ, ਸਮਰਪਣ ਅਤੇ ਸਿੱਟਾ-ਮੁਖੀ ਪ੍ਰਦਰਸ਼ਨ ਦਾ ਸਪੱਸ਼ਟ ਸਬੂਤ ਹੈ, ਜੋ ਕਿ ਇੱਕ ਮਜ਼ਬੂਤ ਅਤੇ ਡਿਜੀਟਲ ਤੌਰ ’ਤੇ ਸਸ਼ਕਤ ਚੋਣ ਪ੍ਰਣਾਲੀ ਵੱਲ ਵਧ ਰਹੇ ਪੰਜਾਬ ਦੀ ਤਸਵੀਰ ਪੇਸ਼ ਕਰਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News