Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਅਸੀਂ ਆਪਣੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਵਾਅਦੇ ਨੂੰ ਕੀਤਾ ਹੈ ਪੂਰਾ :- MP ਗੁਰਜੀਤ ਸਿੰਘ ਔਜਲਾ

Gurjeet Singh Aujla; ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਘੋਨੇਵਾਲਾ ਵਿੱਚ ਹੜ੍ਹਾਂ ਕਾਰਨ ਆਪਣਾ ਘਰ ਗੁਆ ਚੁੱਕੇ ਇੱਕ ਪਰਿਵਾਰ ਨੂੰ ਨਵੇਂ ਬਣੇ ਮਕਾਨ ਦੀਆਂ ਚਾਬੀਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੌਂਪੀਆਂ। ਜ਼ਿਕਰਯੋਗ ਹੈ ਕਿ ਹੜ੍ਹਾਂ ਦੌਰਾਨ ਇਸ ਪਰਿਵਾਰ ਦਾ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਉਸ ਸਮੇਂ ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ […]
ਲੇਖਕ : ਪ੍ਰਕਾਸ਼ਿਤ: 
ਅਸੀਂ ਆਪਣੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਵਾਅਦੇ ਨੂੰ ਕੀਤਾ ਹੈ ਪੂਰਾ :- MP ਗੁਰਜੀਤ ਸਿੰਘ ਔਜਲਾ

Gurjeet Singh Aujla; ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਘੋਨੇਵਾਲਾ ਵਿੱਚ ਹੜ੍ਹਾਂ ਕਾਰਨ ਆਪਣਾ ਘਰ ਗੁਆ ਚੁੱਕੇ ਇੱਕ ਪਰਿਵਾਰ ਨੂੰ ਨਵੇਂ ਬਣੇ ਮਕਾਨ ਦੀਆਂ ਚਾਬੀਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੌਂਪੀਆਂ।

ਜ਼ਿਕਰਯੋਗ ਹੈ ਕਿ ਹੜ੍ਹਾਂ ਦੌਰਾਨ ਇਸ ਪਰਿਵਾਰ ਦਾ ਘਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਉਸ ਸਮੇਂ ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਖੁਦ ਪਿੰਡ ਘੋਨੇਵਾਲਾ ਪਹੁੰਚੇ ਸਨ ਅਤੇ ਪ੍ਰਭਾਵਿਤ ਪਰਿਵਾਰ ਨਾਲ ਮੁਲਾਕਾਤ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਸੀ। ਉਸ ਦੌਰਾਨ ਰਾਹੁਲ ਗਾਂਧੀ ਨੇ ਪਰਿਵਾਰ ਨਾਲ ਨਵਾਂ ਘਰ ਬਣਵਾ ਕੇ ਦੇਣ ਦਾ ਵਾਅਦਾ ਕੀਤਾ ਸੀ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਪੂਰਾ ਕਰਨ ਲਈ ਉਨ੍ਹਾਂ ਅਤੇ ਉਨ੍ਹਾਂ ਦੇ ਦੋਸਤਾਂ ਨੇ ਮਿਲ ਕੇ ਇਸ ਘਰ ਦੀ ਉਸਾਰੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੂੰ ਹੁਣ ਇੱਕ ਸੁਰੱਖਿਅਤ ਅਤੇ ਪੱਕਾ ਆਸ਼ਿਆਨਾ ਮਿਲ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ, “ਅਸੀਂ ਆਪਣੇ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਹੈ। ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਉਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਹਮੇਸ਼ਾ ਲੋੜਵੰਦਾਂ ਦੇ ਨਾਲ ਖੜ੍ਹੇ ਰਹਾਂਗੇ।”

ਔਜਲਾ ਨੇ ਇਹ ਵੀ ਦੋਸ਼ ਲਗਾਇਆ ਕਿ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਪ੍ਰਸ਼ਾਸਨ ਵੱਲੋਂ ਬਣਦੀ ਮਦਦ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਤੋਂ ਬਾਅਦ ਵੀ ਪਰਿਵਾਰ ਲਈ ਸਰਕਾਰੀ ਪੱਧਰ ‘ਤੇ ਘਰ ਨਹੀਂ ਬਣਾਇਆ ਗਿਆ, ਜਿਸ ਕਾਰਨ ਉਨ੍ਹਾਂ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਇਹ ਜ਼ਿੰਮੇਵਾਰੀ ਨਿਭਾਈ।

ਨਵੇਂ ਘਰ ਦੀਆਂ ਚਾਬੀਆਂ ਮਿਲਣ ਉਪਰੰਤ ਪਰਿਵਾਰ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਉਨ੍ਹਾਂ ਦੇ ਸਾਥੀਆਂ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਸ਼ਕਲ ਸਮੇਂ ਵਿੱਚ ਮਿਲੀ ਇਸ ਮਦਦ ਨਾਲ ਉਨ੍ਹਾਂ ਨੂੰ ਮੁੜ ਆਪਣਾ ਘਰ ਅਤੇ ਨਵੀਂ ਉਮੀਦ ਮਿਲੀ ਹੈ।

Read Latest News and Breaking News at Daily Post TV, Browse for more News

Ad
Ad

Punjab District News