Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਸਾਉਣ ਦੀ ਪਹਿਲੀ ਬਾਰਿਸ਼ ਨਾਲ ਖਿੜਿਆ ਅੰਮ੍ਰਿਤਸਰ, ਗੁਰਦੁਆਰਾ ਸ਼ਹੀਦਾਂ ਸਾਹਿਬ ਪਹੁੰਚੀਆਂ ਲੱਖਾਂ ਸੰਗਤਾਂ

ਅੰਮ੍ਰਿਤਸਰ: ਸਾਉਣ ਮਹੀਨੇ ਦੀ ਸ਼ੁਰੂਆਤ ਮੌਕੇ ਅੰਮ੍ਰਿਤਸਰ ਵਿੱਚ ਪਈ ਪਹਿਲੀ ਬਾਰਿਸ਼ ਨੇ ਜਿੱਥੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ, ਉੱਥੇ ਹੀ ਗੁਰਦੁਆਰਾ ਸ਼ਹੀਦਾਂ ਸਾਹਿਬ (ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ) ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਐਤਵਾਰ ਹੋਣ ਕਾਰਨ ਸਵੇਰ ਤੋਂ ਹੀ […]
ਲੇਖਕ : ਪ੍ਰਕਾਸ਼ਿਤ: 
ਸਾਉਣ ਦੀ ਪਹਿਲੀ ਬਾਰਿਸ਼ ਨਾਲ ਖਿੜਿਆ ਅੰਮ੍ਰਿਤਸਰ, ਗੁਰਦੁਆਰਾ ਸ਼ਹੀਦਾਂ ਸਾਹਿਬ ਪਹੁੰਚੀਆਂ ਲੱਖਾਂ ਸੰਗਤਾਂ

ਅੰਮ੍ਰਿਤਸਰ: ਸਾਉਣ ਮਹੀਨੇ ਦੀ ਸ਼ੁਰੂਆਤ ਮੌਕੇ ਅੰਮ੍ਰਿਤਸਰ ਵਿੱਚ ਪਈ ਪਹਿਲੀ ਬਾਰਿਸ਼ ਨੇ ਜਿੱਥੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ, ਉੱਥੇ ਹੀ ਗੁਰਦੁਆਰਾ ਸ਼ਹੀਦਾਂ ਸਾਹਿਬ (ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ) ਵਿਖੇ ਨਤਮਸਤਕ ਹੋਣ ਲਈ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਐਤਵਾਰ ਹੋਣ ਕਾਰਨ ਸਵੇਰ ਤੋਂ ਹੀ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਵੱਡੀ ਗਿਣਤੀ ਵਿੱਚ ਗੁਰੂ ਘਰ ਪਹੁੰਚੇ।

ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਵਿੱਚ ਮੱਥਾ ਟੇਕਿਆ, ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਾਉਣ ਮਹੀਨੇ ਦੀ ਆਮਦ ਨਾਲ ਗੁਰੂ ਘਰ ਵਿੱਚ ਆਧਿਆਤਮਿਕ ਮਾਹੌਲ ਹੋਰ ਵੀ ਰੌਣਕਮਈ ਨਜ਼ਰ ਆਇਆ।

ਇਸ ਦੌਰਾਨ ਅਚਾਨਕ ਹੋਈ ਪਹਿਲੀ ਬਾਰਿਸ਼ ਨੇ ਪੂਰੇ ਮਾਹੌਲ ਨੂੰ ਸੁਹਾਵਣਾ ਬਣਾ ਦਿੱਤਾ। ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਉਮਸ ਨਾਲ ਪ੍ਰੇਸ਼ਾਨ ਲੋਕਾਂ ਨੂੰ ਮੀਂਹ ਪੈਣ ਨਾਲ ਵੱਡੀ ਰਾਹਤ ਮਿਲੀ। ਮੀਂਹ ਦੇ ਬਾਵਜੂਦ ਸੰਗਤਾਂ ਦਾ ਜੋਸ਼ ਘੱਟ ਨਹੀਂ ਹੋਇਆ ਅਤੇ ਸ਼ਰਧਾਲੂ ਪੂਰੀ ਸ਼ਰਧਾ ਨਾਲ ਦਰਸ਼ਨ ਕਰਨ ਲਈ ਕਤਾਰਾਂ ਵਿੱਚ ਖੜ੍ਹੇ ਰਹੇ।

ਗੁਰੂ ਘਰ ਪਹੁੰਚੇ ਸ਼ਰਧਾਲੂਆਂ ਨੇ ਕਿਹਾ ਕਿ ਸਤਿਗੁਰੂ ਦੀ ਅਪਾਰ ਕਿਰਪਾ ਨਾਲ ਸਾਉਣ ਦੀ ਸ਼ੁਰੂਆਤ ਮੀਂਹ ਨਾਲ ਹੋਈ ਹੈ। ਉਨ੍ਹਾਂ ਨੇ ਗੁਰਬਾਣੀ ਦੇ ਮਹਾਂਵਾਕ “ਮੀਹੁ ਪਇਆ ਪਰਮੇਸਰਿ ਪਾਇਆ, ਜੀਅ ਜੰਤ ਸਭਿ ਸੁਖੀ ਵਸਾਇਆ” ਨੂੰ ਯਾਦ ਕਰਦਿਆਂ ਕਿਹਾ ਕਿ ਇਹ ਵਰਖਾ ਕੇਵਲ ਮੌਸਮ ਨੂੰ ਹੀ ਨਹੀਂ, ਸਗੋਂ ਮਨ ਨੂੰ ਵੀ ਠੰਢਕ ਅਤੇ ਆਨੰਦ ਪ੍ਰਦਾਨ ਕਰਦੀ ਹੈ।

ਸੰਗਤਾਂ ਨੇ ਸਮੂਹ ਲੋਕਾਂ ਨੂੰ ਸਾਉਣ ਦੇ ਇਸ ਪਵਿੱਤਰ ਮਹੀਨੇ ਦੌਰਾਨ ਗੁਰੂ ਘਰ ਨਾਲ ਜੁੜਨ, ਨਾਮ-ਸਿਮਰਨ ਕਰਨ, ਗੁਰਬਾਣੀ ਦਾ ਆਸਰਾ ਲੈਣ ਅਤੇ ਸੇਵਾ ਦੀ ਭਾਵਨਾ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਸ਼ਹੀਦੀ ਅਸਥਾਨ ‘ਤੇ ਨਤਮਸਤਕ ਹੋ ਕੇ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਗੁਰੂ ਦੀ ਬਖ਼ਸ਼ਿਸ਼ ਪ੍ਰਾਪਤ ਹੁੰਦੀ ਹੈ।

ਗੁਰੂ ਘਰ ਵਿੱਚ ਦਿਨ ਭਰ ਸੰਗਤਾਂ ਦੀ ਆਮਦ ਜਾਰੀ ਰਹੀ ਅਤੇ ਸਾਉਣ ਦੀ ਪਹਿਲੀ ਬਾਰਿਸ਼ ਨੇ ਧਾਰਮਿਕ ਮਾਹੌਲ ਨੂੰ ਹੋਰ ਵੀ ਸੁੰਦਰ ਅਤੇ ਆਨੰਦਮਈ ਬਣਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News