Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ... ओम बिड़ला और राजनाथ सिंह समेत देश के दिग्गजों ने दी जन्मदिन की बधाई...

ਕੋਲਕਾਤਾ ਹਾਈ ਕੋਰਟ ਨੇ IPL ਕ੍ਰਿਕਟਰ ਅਭਿਸ਼ੇਕ ਪੋਰੇਲ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਕੋਲਕਾਤਾ: ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸਟਾਰ ਖਿਡਾਰੀ ਅਤੇ ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ ਬੱਲੇਬਾਜ਼ ਅਭਿਸ਼ੇਕ ਪੋਰੇਲ ਦੀਆਂ ਮੁਸ਼ਕਲਾਂ ਕਾਫ਼ੀ ਵੱਧ ਗਈਆਂ ਹਨ। ਕੋਲਕਾਤਾ ਹਾਈ ਕੋਰਟ ਨੇ ਸੰਵੇਦਨਸ਼ੀਲ ਮਾਮਲੇ ਵਿੱਚ ਸੁਣਵਾਈ ਕਰਦਿਆਂ ਮੋਗਰਾ ਪੁਲਿਸ ਨੂੰ 23 ਸਾਲਾ ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਸਾਰੇ ਇਲੈਕਟ੍ਰਾਨਿਕ ਡਿਵਾਈਸ (ਮੋਬਾਈਲ, ਲੈਪਟਾਪ ਆਦਿ) ਜ਼ਬਤ ਕਰਨ ਦੇ […]
Nishant Malyan
By : Updated On: 21 Jul 2026 11:03:AM
ਕੋਲਕਾਤਾ ਹਾਈ ਕੋਰਟ ਨੇ IPL ਕ੍ਰਿਕਟਰ ਅਭਿਸ਼ੇਕ ਪੋਰੇਲ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਕੋਲਕਾਤਾ:

ਇਸ਼ਤਿਹਾਰ

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸਟਾਰ ਖਿਡਾਰੀ ਅਤੇ ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ ਬੱਲੇਬਾਜ਼ ਅਭਿਸ਼ੇਕ ਪੋਰੇਲ ਦੀਆਂ ਮੁਸ਼ਕਲਾਂ ਕਾਫ਼ੀ ਵੱਧ ਗਈਆਂ ਹਨ। ਕੋਲਕਾਤਾ ਹਾਈ ਕੋਰਟ ਨੇ ਸੰਵੇਦਨਸ਼ੀਲ ਮਾਮਲੇ ਵਿੱਚ ਸੁਣਵਾਈ ਕਰਦਿਆਂ ਮੋਗਰਾ ਪੁਲਿਸ ਨੂੰ 23 ਸਾਲਾ ਕ੍ਰਿਕਟਰ ਅਭਿਸ਼ੇਕ ਪੋਰੇਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਸਾਰੇ ਇਲੈਕਟ੍ਰਾਨਿਕ ਡਿਵਾਈਸ (ਮੋਬਾਈਲ, ਲੈਪਟਾਪ ਆਦਿ) ਜ਼ਬਤ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ, ਤਾਂ ਜੋ ਕਥਿਤ ਨਿੱਜੀ ਫੋਟੋਆਂ ਅਤੇ ਵੀਡੀਓਜ਼ ਨੂੰ ਅੱਗੇ ਵਾਇਰਲ ਹੋਣ ਤੋਂ ਰੋਕਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਅਭਿਸ਼ੇਕ ਪੋਰੇਲ IPL ‘ਚ ਦਿੱਲੀ ਕੈਪੀਟਲਜ਼ (DC) ਟੀਮ ਦਾ ਅਹਿਮ ਹਿੱਸਾ ਹਨ ਅਤੇ ਫ੍ਰੈਂਚਾਈਜ਼ੀ ਨੇ ਉਨ੍ਹਾਂ ਨੂੰ 4 ਕਰੋੜ ਰੁਪਏ ‘ਚ ਰੀਟੇਨ (Retain) ਕੀਤਾ ਸੀ।

ਪੀੜਤ ਮਹਿਲਾ ਦੇ ਗੰਭੀਰ ਦੋਸ਼: ਫਲੈਟ ‘ਚ ਬਣਾਏ ਸਬੰਧ, ਦਿੱਤੀਆਂ ਧਮਕੀਆਂ

ਪੁਲਿਸ ਕੋਲ ਦਰਜ ਸ਼ਿਕਾਇਤ ਮੁਤਾਬਕ, ਸ਼ਿਕਾਇਤਕਰਤਾ ਮਹਿਲਾ ਦੀ ਪਛਾਣ ਅਭਿਸ਼ੇਕ ਨਾਲ ਜਨਵਰੀ 2023 ਵਿੱਚ ਹੋਈ ਸੀ। ਮਹਿਲਾ ਦਾ ਦੋਸ਼ ਹੈ ਕਿ ਪੋਰੇਲ ਉਸ ਨੂੰ ਮਾਨਕੁੰਡੂ ਸਥਿਤ ਆਪਣੇ ਫਲੈਟ ਵਿੱਚ ਲੈ ਗਿਆ ਅਤੇ ਵਿਆਹ ਦਾ ਪੱਕਾ ਭਰੋਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਇਸ ਤੋਂ ਬਾਅਦ ਉਸ ਨੇ ਦੋਵਾਂ ਦੇ ਨਿੱਜੀ ਪਲਾਂ ਦੀ ਰਿਕਾਰਡਿੰਗ ਵੀ ਕਰ ਲਈ। ਮਹਿਲਾ ਨੂੰ ਬਾਅਦ ਵਿੱਚ ਪਤਾ ਲੱਗਾ ਕਿ ਅਭਿਸ਼ੇਕ ਦੇ ਹੋਰ ਮਹਿਲਾਵਾਂ ਨਾਲ ਵੀ ਸਬੰਧ ਸਨ।

ਮਹਿਲਾ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਕਮਰੇ ਵਿੱਚ ਬੰਦ ਰੱਖਿਆ ਗਿਆ, ਖਾਣਾ ਨਹੀਂ ਦਿੱਤਾ ਗਿਆ ਅਤੇ ਬਿਲਕੁਲ ਅਲੱਗ-ਥਲੱਗ ਕਰ ਦਿੱਤਾ ਗਿਆ। ਸ਼ਿਕਾਇਤ ਅਨੁਸਾਰ, 2 ਅਪ੍ਰੈਲ 2026 ਨੂੰ ਦਿੱਲੀ ਵਿੱਚ ਹੋਈ ਇੱਕ ਕਥਿਤ ਘਟਨਾ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਡਾਕਟਰੀ ਇਲਾਜ ਕਰਵਾਉਣਾ ਪਿਆ। ਮਹਿਲਾ ਨੇ ਫੋਨ ਅਤੇ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਮਿਲਣ ਦੇ ਵੀ ਆਰੋਪ ਲਗਾਏ ਹਨ।

ਡਿਜੀਟਲ ਸਬੂਤਾਂ ਲਈ ਗ੍ਰਿਫ਼ਤਾਰੀ ਜ਼ਰੂਰੀ: ਹਾਈ ਕੋਰਟ

ਜਾਂਚ ਦੌਰਾਨ ਪੁਲਿਸ ਨੇ ਇੱਕ ਪੈਨ ਡਰਾਈਵ (Pen Drive) ਜ਼ਬਤ ਕੀਤੀ ਹੈ, ਜਿਸ ਵਿੱਚ ਅਹਿਮ ਡਿਜੀਟਲ ਸਮੱਗਰੀ ਹੋਣ ਦਾ ਖਦਸ਼ਾ ਹੈ। ਹਾਈ ਕੋਰਟ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਿਹਾ ਕਿ ਆਰੋਪੀ ਦੀ ਗ੍ਰਿਫ਼ਤਾਰੀ ਅਤੇ ਉਸ ਦੇ ਇਲੈਕਟ੍ਰਾਨਿਕ ਉਪਕਰਣਾਂ ਦੀ ਜ਼ਬਤੀ ਬਹੁਤ ਜ਼ਰੂਰੀ ਹੈ, ਤਾਂ ਜੋ ਕਥਿਤ ਇਤਰਾਜ਼ਯੋਗ ਡਾਟਾ ਕਿਸੇ ਹੋਰ ਨਾਲ ਸਾਂਝਾ ਨਾ ਕੀਤਾ ਜਾ ਸਕੇ।

ਅਦਾਲਤ ਨੇ ਨੋਟ ਕੀਤਾ ਕਿ ਪੁਲਿਸ ਪਹਿਲਾਂ ਵੀ ਆਰੋਪੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਇਸ ਲਈ ਅਦਾਲਤ ਨੇ ਪੁਲਿਸ ਨੂੰ ਡਿਜੀਟਲ ਸਬੂਤ ਸੁਰੱਖਿਅਤ ਕਰਨ ਅਤੇ ਗ੍ਰਿਫ਼ਤਾਰੀ ਲਈ ਤੇਜ਼ੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕ੍ਰਿਕਟਰ ਨੇ ਦੋਸ਼ਾਂ ਨੂੰ ਦੱਸਿਆ ਝੂਠਾ

ਇਹ ਮਾਮਲਾ ਸਭ ਤੋਂ ਪਹਿਲਾਂ 23 ਜੂਨ 2026 ਨੂੰ ਮੋਗਰਾ ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ। ਦੂਜੇ ਪਾਸੇ, ਕ੍ਰਿਕਟਰ ਅਭਿਸ਼ੇਕ ਪੋਰੇਲ ਇਨ੍ਹਾਂ ਸਾਰੇ ਦੋਸ਼ਾਂ ਨੂੰ ਪਹਿਲਾਂ ਹੀ ਖਾਰਜ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਵਿਰੁੱਧ ਲਗਾਏ ਗਏ ਸਾਰੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੇ ਹਨ। ਫਿਲਹਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੋਰੇਲ ਜਾਂ ਉਨ੍ਹਾਂ ਦੇ ਵਕੀਲ ਵੱਲੋਂ ਕੋਈ ਤਾਜ਼ਾ ਜਨਤਕ ਬਿਆਨ ਸਾਹਮਣੇ ਨਹੀਂ ਆਇਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News