Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ... ओम बिड़ला और राजनाथ सिंह समेत देश के दिग्गजों ने दी जन्मदिन की बधाई...

ਸਰਕਾਰ ਦਾ ਇੰਤਜ਼ਾਰ ਨਾ ਕਰੋ, ਮਿਲ ਕੇ ਬਚਾਓ ਆਪਣੀਆਂ ਫਸਲਾਂ ਤੇ ਪਿੰਡ: ਸੁਖਬੀਰ ਬਾਦਲ

Sukhbir Singh Badal Statement; ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਜਨਾਲਾ ਹਲਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਏ ਸਨ, ਪਰ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਉਹ ਬੰਨ੍ਹ ਤੱਕ ਨਹੀਂ ਪਹੁੰਚ ਸਕੇ। ਇਸ ਤੋਂ ਬਾਅਦ ਉਹ ਸ੍ਰੀ ਰਾਮਦਾਸ ਸਥਿਤ ਗੁਰਦੁਆਰਾ ਸਾਹਿਬ ਵਿਖੇ […]
Jaspreet Singh
By : Published: 21 Jul 2026 19:39:PM
ਸਰਕਾਰ ਦਾ ਇੰਤਜ਼ਾਰ ਨਾ ਕਰੋ, ਮਿਲ ਕੇ ਬਚਾਓ ਆਪਣੀਆਂ ਫਸਲਾਂ ਤੇ ਪਿੰਡ: ਸੁਖਬੀਰ ਬਾਦਲ

Sukhbir Singh Badal Statement; ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਜਨਾਲਾ ਹਲਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਏ ਸਨ, ਪਰ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਉਹ ਬੰਨ੍ਹ ਤੱਕ ਨਹੀਂ ਪਹੁੰਚ ਸਕੇ। ਇਸ ਤੋਂ ਬਾਅਦ ਉਹ ਸ੍ਰੀ ਰਾਮਦਾਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉੱਥੇ ਕਿਸਾਨਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ਼ਤਿਹਾਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਸੀ, ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇੱਕ ਵਾਰ ਫਿਰ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ।

ਉਨ੍ਹਾਂ ਆਪਣੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਟਰੈਕਟਰਾਂ ਦਾ ਪ੍ਰਬੰਧ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਟਰੈਕਟਰਾਂ ਲਈ ਡੀਜ਼ਲ ਦਾ ਖਰਚਾ ਉਹ ਖੁਦ ਚੁੱਕਣਗੇ ਤਾਂ ਜੋ ਸਮੇਂ ਸਿਰ ਬੰਨ੍ਹਾਂ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੀਆਂ ਫਸਲਾਂ, ਪਸ਼ੂਆਂ ਅਤੇ ਪਿੰਡਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਅਜਿਹੇ ਵਿੱਚ ਲੋਕਾਂ ਨੂੰ ਸਿਰਫ਼ ਸਰਕਾਰ ਦੇ ਭਰੋਸੇ ਨਹੀਂ ਬੈਠਣਾ ਚਾਹੀਦਾ, ਸਗੋਂ ਇਕਜੁੱਟ ਹੋ ਕੇ ਆਪਣੇ ਪਿੰਡਾਂ ਅਤੇ ਖੇਤਾਂ ਦੀ ਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਥੇ ਵੀ ਲੋੜ ਪਈ, ਉਹ ਖੁਦ ਮੌਕੇ ‘ਤੇ ਪਹੁੰਚਣਗੇ ਅਤੇ ਹਰ ਸੰਭਵ ਸਹਾਇਤਾ ਕਰਨਗੇ। ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਹਾਲਤ ਵਿੱਚ ਕਿਸਾਨਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਡਟ ਕੇ ਖੜ੍ਹਾ ਰਹੇਗਾ।

Read Latest News and Breaking News at Daily Post TV, Browse for more News

Ad
Ad

Punjab District News