Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ... ओम बिड़ला और राजनाथ सिंह समेत देश के दिग्गजों ने दी जन्मदिन की बधाई...

ਕਰਤਾਰਪੁਰ ਵਿਆਹੁਤਾ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਲਗਾਏ ਗੰਭੀਰ ਇਲਜ਼ਾਮ

Kartarpur Crime News; ਕਰਤਾਰਪੁਰ ਦੇ ਪਿੰਡ ਸਰਾਏ ਖਾਸ ਦੀ ਰਹਿਣ ਵਾਲੀ ਸਿਮਰਨ ਦੀ ਭੇਦਭਰੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਸਿਮਰਨ ਨੂੰ ਵਿਆਹ ਤੋਂ ਬਾਅਦ ਲਗਾਤਾਰ ਦਾਜ ਲਈ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਸਿਮਰਨ ਦਾ ਵਿਆਹ […]
Jaspreet Singh
By : Updated On: 21 Jul 2026 20:58:PM
ਕਰਤਾਰਪੁਰ ਵਿਆਹੁਤਾ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਲਗਾਏ ਗੰਭੀਰ ਇਲਜ਼ਾਮ

Kartarpur Crime News; ਕਰਤਾਰਪੁਰ ਦੇ ਪਿੰਡ ਸਰਾਏ ਖਾਸ ਦੀ ਰਹਿਣ ਵਾਲੀ ਸਿਮਰਨ ਦੀ ਭੇਦਭਰੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਸਿਮਰਨ ਨੂੰ ਵਿਆਹ ਤੋਂ ਬਾਅਦ ਲਗਾਤਾਰ ਦਾਜ ਲਈ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ।

ਇਸ਼ਤਿਹਾਰ

ਸਿਮਰਨ ਦਾ ਵਿਆਹ ਸਾਲ 2021 ਵਿੱਚ ਕਪੂਰਥਲਾ ਦੇ ਪਿੰਡ ਰਜ਼ਾਪੁਰ ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ਼ ਗੁੱਗੂ ਉਰਫ਼ ਗਗਨ ਨਾਲ ਹੋਇਆ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਵਿਆਹ ਤੋਂ ਬਾਅਦ ਹੀ ਸਿਮਰਨ ਨੂੰ ਦਾਜ ਦੀ ਮੰਗ ਨੂੰ ਲੈ ਕੇ ਪਰੇਸ਼ਾਨ ਕੀਤਾ ਜਾਣ ਲੱਗਾ।

ਪਰਿਵਾਰ ਨੇ ਦੱਸਿਆ ਕਿ ਵਿਆਹ ਤੋਂ ਕਰੀਬ ਇੱਕ ਸਾਲ ਬਾਅਦ ਸਿਮਰਨ ਦੇ ਘਰ ਇੱਕ ਧੀ ਨੇ ਜਨਮ ਲਿਆ, ਜਿਸਦਾ ਨਾਮ ਸੁਰਿੰਦਰ ਕੌਰ ਸੁੱਖੂ ਦੱਸਿਆ ਜਾ ਰਿਹਾ ਹੈ। ਪਰ ਪਰਿਵਾਰ ਦਾ ਦੋਸ਼ ਹੈ ਕਿ ਧੀ ਦੇ ਜਨਮ ਤੋਂ ਬਾਅਦ ਵੀ ਸਹੁਰਾ ਪਰਿਵਾਰ ਖੁਸ਼ ਨਹੀਂ ਸੀ ਅਤੇ ਪੁੱਤਰ ਨਾ ਹੋਣ ਨੂੰ ਲੈ ਕੇ ਸਿਮਰਨ ਨੂੰ ਤੰਗ ਕੀਤਾ ਜਾਂਦਾ ਸੀ।

14 ਜੁਲਾਈ ਨੂੰ ਸਹੁਰੇ ਘਰ ਤੋਂ ਮਿਲੀ ਲਾਸ਼

ਪਰਿਵਾਰ ਮੁਤਾਬਕ 14 ਜੁਲਾਈ ਨੂੰ ਸਿਮਰਨ ਦੀ ਲਾਸ਼ ਉਸਦੇ ਸਹੁਰੇ ਘਰ ਤੋਂ ਬਰਾਮਦ ਹੋਈ। ਮ੍ਰਿਤਕਾ ਦੀ ਮਾਤਾ ਦੇ ਅਨੁਸਾਰ ਸ਼ਾਮ ਕਰੀਬ ਸਾਢੇ 5 ਵਜੇ ਸਿਮਰਨ ਦੇ ਪਤੀ ਹਰਦੀਪ ਸਿੰਘ ਨੇ ਫੋਨ ਕਰਕੇ ਦੱਸਿਆ ਕਿ ਉਸਦੀ ਧੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ।

ਸਿਮਰਨ ਦੇ ਪਿਤਾ ਉਸ ਸਮੇਂ ਦੁਬਈ ਵਿੱਚ ਸਨ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਹਰਦੀਪ ਨਾਲ ਗੱਲ ਕੀਤੀ ਤਾਂ ਉਸਨੇ ਵੀ ਇਹੀ ਗੱਲ ਦੁਹਰਾਈ। ਇਸ ਤੋਂ ਬਾਅਦ ਪਿਤਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਧੀ ਨੂੰ ਮਾਰਿਆ ਗਿਆ ਹੈ, ਜਿਸ ‘ਤੇ ਜਵਾਈ ਨੇ ਫੋਨ ਕੱਟ ਦਿੱਤਾ।

ਪਰਿਵਾਰ ਨੇ ਲਗਾਏ ਕੁੱਟਮਾਰ ਅਤੇ ਤੰਗ ਕਰਨ ਦੇ ਦੋਸ਼

ਸਿਮਰਨ ਦੇ ਮਾਪਿਆਂ ਦਾ ਦੋਸ਼ ਹੈ ਕਿ ਉਸਨੂੰ ਲੰਬੇ ਸਮੇਂ ਤੋਂ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰ ਨੇ ਦਾਅਵਾ ਕੀਤਾ ਕਿ ਹਰਦੀਪ ਸਿੰਘ ਵੱਲੋਂ ਸਿਮਰਨ ਨਾਲ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਉਸਨੂੰ ਘਰੋਂ ਕੱਢਣ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਸਨ।

ਪਰਿਵਾਰ ਨੇ ਹਰਦੀਪ ਸਿੰਘ ‘ਤੇ ਆਪਣੀ ਭਰਜਾਈ ਨਾਲ ਨਾਜਾਇਜ਼ ਸਬੰਧ ਹੋਣ ਦੇ ਵੀ ਦੋਸ਼ ਲਗਾਏ ਹਨ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਇੱਕ ਸਾਲ ਪਹਿਲਾਂ ਵੀ ਕੁੱਟਮਾਰ ਦਾ ਦੋਸ਼

ਪਰਿਵਾਰ ਦਾ ਕਹਿਣਾ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਵੀ ਹਰਦੀਪ ਸਿੰਘ ਨੇ ਸਿਮਰਨ ਨਾਲ ਕੁੱਟਮਾਰ ਕੀਤੀ ਸੀ, ਜਿਸ ਕਾਰਨ ਉਹ ਪੌੜੀਆਂ ਤੋਂ ਡਿੱਗ ਗਈ ਸੀ ਅਤੇ ਉਸਦਾ ਜਬਾੜਾ ਟੁੱਟ ਗਿਆ ਸੀ।

ਪਰਿਵਾਰ ਮੁਤਾਬਕ ਉਸ ਸਮੇਂ ਸਹੁਰੇ ਪਰਿਵਾਰ ਦੇ ਦਬਾਅ ਕਾਰਨ ਇਸ ਘਟਨਾ ਨੂੰ ਹਾਦਸਾ ਦੱਸਿਆ ਗਿਆ ਸੀ, ਪਰ ਬਾਅਦ ਵਿੱਚ ਸਿਮਰਨ ਨੇ ਆਪਣੇ ਮਾਪਿਆਂ ਨੂੰ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ।

ਮੌਤ ਤੋਂ ਇੱਕ ਦਿਨ ਪਹਿਲਾਂ 50 ਹਜ਼ਾਰ ਰੁਪਏ ਦੀ ਮੰਗ ਦਾ ਦਾਅਵਾ

ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ ਸਿਮਰਨ ਨੇ ਮੌਤ ਤੋਂ ਇੱਕ ਦਿਨ ਪਹਿਲਾਂ ਆਪਣੇ ਪਤੀ ਦੇ ਪੱਥਰੀ ਦੇ ਇਲਾਜ ਲਈ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸ ਤੋਂ ਅਗਲੇ ਦਿਨ ਹੀ ਉਸਦੀ ਮੌਤ ਦੀ ਖ਼ਬਰ ਮਿਲੀ।

ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਇਆ

ਸਿਮਰਨ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਉਸਦੇ ਸਰੀਰ ‘ਤੇ ਕੁੱਟਮਾਰ ਦੇ ਨਿਸ਼ਾਨ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਉਸਦੀ ਇੱਕ ਲੱਤ ‘ਤੇ ਗੰਭੀਰ ਸੱਟ ਸੀ ਅਤੇ ਗਰਦਨ ‘ਤੇ ਵੀ ਨਿਸ਼ਾਨ ਦਿਖਾਈ ਦੇ ਰਹੇ ਸਨ।

ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਸਿਮਰਨ ਦੀ ਹੱਤਿਆ ਕਰਕੇ ਇਸਨੂੰ ਖੁਦਕੁਸ਼ੀ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ।

ਸੱਸ ਅਤੇ ਦਰਾਣੀ ‘ਤੇ ਵੀ ਲਗਾਏ ਦੋਸ਼

ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਸਿਮਰਨ ਦੀ ਸੱਸ ਅਤੇ ਦਰਾਣੀ ਉਸਦੀ ਚਾਰ ਸਾਲ ਦੀ ਧੀ ਨੂੰ ਨਾਲ ਲੈ ਕੇ ਘਰ ਤੋਂ ਚਲੇ ਗਏ। ਪਰਿਵਾਰ ਨੇ ਬੱਚੀ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜਤਾਈ ਹੈ।

ਪੁਲਿਸ ਨੇ ਪਤੀ ਨੂੰ ਕੀਤਾ ਗ੍ਰਿਫਤਾਰ

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸਿਮਰਨ ਦੇ ਪਤੀ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬਾਕੀ ਤੱਥ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ।

ਸਿਮਰਨ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News