Journalism Of Hope
BREAKING NEWS
ਜੰਤਰ-ਮੰਤਰ ’ਤੇ CJP ਅੰਦੋਲਨ ਦਾ 33ਵਾਂ ਦਿਨ,` ਲਗਾਤਾਰ 3ਜੀ ਰਾਤ ਡਟੇ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀ, ਹਿਰਾਸਤ ’ਚ ਲਏ ਸਾਰੇ ਸਮਰਥਕ ਰਿਹਾਅ, ਨੱਡਾ-ਜਿਤੇਂਦਰ ਸਿੰਘ ਨੇ ਮੇਦਾਂਤਾ ’ਚ ਵਾਂਗਚੁਕ ਨਾਲ ਕੀਤੀ ਮੁਲਾਕਾਤ.... Explainer: ਕੀ ਹੈ ਟਰੰਪ ਦਾ 200% ਟੈਰਿਫ ਪਲਾਨ? ਜੈਨੇਰਿਕ ਦਵਾਈਆਂ ’ਤੇ ਕਿਵੇਂ ਲੱਗੇਗਾ ਟੈਕਸ, ਭਾਰਤ ਲਈ ਕੀ ਹਨ ਰਾਹਤ ਅਤੇ ਚੁਣੌਤੀਆਂ?...

ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ

Kot Khalsa Murder Case: ਕੋਟ ਖਾਲਸਾ ਇਲਾਕੇ ਵਿੱਚ ਨੌਜਵਾਨ ਨਿਤਿਨ ਉਰਫ਼ ਚੀਕੂ ਦੇ ਕਤਲ ਮਾਮਲੇ ਦੀ ਗੁੱਥੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਮਹਿਕਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ […]
Jaspreet Singh
By : Updated On: 21 Jul 2026 21:40:PM
ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ

Kot Khalsa Murder Case: ਕੋਟ ਖਾਲਸਾ ਇਲਾਕੇ ਵਿੱਚ ਨੌਜਵਾਨ ਨਿਤਿਨ ਉਰਫ਼ ਚੀਕੂ ਦੇ ਕਤਲ ਮਾਮਲੇ ਦੀ ਗੁੱਥੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਮਹਿਕਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ 6 ਜੁਲਾਈ 2026 ਦੀ ਰਾਤ ਕਰੀਬ 9 ਵਜੇ ਨਿਤਿਨ ਉਰਫ਼ ਚੀਕੂ ਆਪਣੀ ਭੈਣ ਨੂੰ ਮਿਲਣ ਲਈ ਕੋਟ ਖਾਲਸਾ ਗਿਆ ਸੀ। ਵਾਪਸੀ ਦੌਰਾਨ ਮੋਟਰਸਾਈਕਲ ‘ਤੇ ਜਾ ਰਹੇ ਨਿਤਿਨ ‘ਤੇ ਦੋ ਐਕਟਿਵਾ ਸਵਾਰ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਨਿਤਿਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਮਲਾਵਰ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਇਸਲਾਮਾਬਾਦ ਵਿੱਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਡੀਸੀਪੀ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਸੀਪੀ ਸੈਂਟਰਲ, ਐਸਐਚਓ ਇਸਲਾਮਾਬਾਦ, ਏਡੀਸੀਪੀ-1 ਅਤੇ ਸੀਆਈਏ ਸਟਾਫ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਟੀਮਾਂ ਨੇ ਸੀਸੀਟੀਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਜਾਂਚ ਕਰਦਿਆਂ ਮੁੱਖ ਮੁਲਜ਼ਮ ਮਹਿਕਪ੍ਰੀਤ ਨੂੰ ਜੰਮੂ-ਕਸ਼ਮੀਰ ਤੋਂ ਵਾਪਸ ਆਉਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਵਾਰਦਾਤ ਵਿੱਚ ਵਰਤੀ ਗਈ ਐਕਟਿਵਾ ਵੀ ਬਰਾਮਦ ਕਰ ਲਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਕਤਲ ਪੁਰਾਣੀ ਨਿੱਜੀ ਰੰਜਿਸ਼ ਕਾਰਨ ਕੀਤਾ ਗਿਆ ਸੀ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਅੰਕੁਸ਼ ਬਾਹਮਣ ਨਾਲ ਚੱਲ ਰਹੀ ਪੁਰਾਣੀ ਦੁਸ਼ਮਣੀ ਦੇ ਚੱਲਦਿਆਂ ਨਿਤਿਨ ਉਰਫ਼ ਚੀਕੂ ਨੂੰ ਨਿਸ਼ਾਨਾ ਬਣਾਇਆ।

ਪੁਲਿਸ ਦਾ ਕਹਿਣਾ ਹੈ ਕਿ ਦੂਜੇ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਕਿਹਾ ਕਿ ਸ਼ਹਿਰ ਵਿੱਚ ਅਪਰਾਧ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਹਰ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News