Journalism Of Hope
BREAKING NEWS
ਪੰਜਾਬ ਦੀ ਵੱਡੀ ਖ਼ਬਰ! ਰਵਨੀਤ ਬਿੱਟੂ ਨੇ ਕੇਂਦਰੀ ਕੈਬਿਨਟ ਤੋਂ ਦਿੱਤਾ ਅਸਤੀਫ਼ਾ.... ਪੰਜਾਬ ਕਾਂਗਰਸ ‘ਚ ਫਿਰ ਕਲੇਸ਼! ਸਾਬਕਾ CM ਚੰਨੀ ਵੱਲੋਂ ਅਸਤੀਫ਼ੇ ਦੀ ਤਿਆਰੀ?...... NEET ਪੇਪਰ ਲੀਕ ਮਾਮਲੇ ‘ਤੇ ਕੇਂਦਰ ਦਾ ਵੱਡਾ ਫੈਸਲਾ, ਦੋਸ਼ੀਆਂ ਲਈ 10 ਸਾਲ ਦੀ ਸਜ਼ਾ ਤੇ 10 ਕਰੋੜ ਰੁਪਏ ਜੁਰਮਾਨਾ.... NEET ਪ੍ਰਦਰਸ਼ਨ: 'ਚਲੋ ਸੰਸਦ' ਮਾਰਚ ਦੌਰਾਨ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ 'ਤੇ ਭੜਕੇ ਅਰਿਜੀਤ ਸਿੰਘ; ਬੋਲੇ– "ਕੀ ਆਪਣੇ ਆਪ ਨੂੰ ਰੱਬ ਸਮਝ ਲਿਆ ਹੈ?"

ਮਾਨਸਾ ਕੋਰਟ ‘ਚ ਮੂਸੇਵਾਲਾ ਹੱਤਿਆਕਾਂਡ ਦੀ ਹੋਈ ਸੁਣਵਾਈ, ਚਾਰ ‘ਚੋਂ 2 ਗਵਾਹ ਹੋਏ ਪੇਸ਼, ਅਗਲੀ ਤਾਰੀਖ ਕੀਤੀ ਤੈਅ

Sidhu Moosewala Murder Case; ਮਾਨਸਾ ਦੀ ਅਦਾਲਤ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੱਜ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 14 ਅਗਸਤ 2026 ਦੀ ਤਾਰੀਖ ਤੈਅ ਕੀਤੀ ਹੈ। ਕਤਲ ਮਾਮਲੇ ਦੇ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ 4 ਗਵਾਹਾਂ […]
Jaspreet Singh
By : Updated On: 24 Jul 2026 18:18:PM
ਮਾਨਸਾ ਕੋਰਟ ‘ਚ ਮੂਸੇਵਾਲਾ ਹੱਤਿਆਕਾਂਡ ਦੀ ਹੋਈ ਸੁਣਵਾਈ, ਚਾਰ ‘ਚੋਂ 2 ਗਵਾਹ ਹੋਏ ਪੇਸ਼, ਅਗਲੀ ਤਾਰੀਖ ਕੀਤੀ ਤੈਅ

Sidhu Moosewala Murder Case; ਮਾਨਸਾ ਦੀ ਅਦਾਲਤ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੱਜ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 14 ਅਗਸਤ 2026 ਦੀ ਤਾਰੀਖ ਤੈਅ ਕੀਤੀ ਹੈ।

ਇਸ਼ਤਿਹਾਰ

ਕਤਲ ਮਾਮਲੇ ਦੇ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ 4 ਗਵਾਹਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਵਿੱਚੋਂ 2 ਗਵਾਹ ਅਦਾਲਤ ਵਿੱਚ ਹਾਜ਼ਰ ਹੋਏ ਅਤੇ ਆਪਣੀ ਹਾਜ਼ਰੀ ਦਰਜ ਕਰਵਾਈ, ਜਦਕਿ 2 ਗਵਾਹ ਪੇਸ਼ ਨਹੀਂ ਹੋ ਸਕੇ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਇਸ ਸਮੇਂ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਲਈ ਸੀ ਜ਼ਿੰਮੇਵਾਰੀ

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੋਲਡੀ ਬਰਾੜ ਵੱਲੋਂ ਲਈ ਗਈ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਹਮਲਾ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ।

ਸੁਰੱਖਿਆ ਘਟਾਉਣ ਤੋਂ ਬਾਅਦ ਹੋਇਆ ਸੀ ਹਮਲਾ

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਘਟਾਏ ਜਾਣ ਤੋਂ ਅਗਲੇ ਦਿਨ ਹੀ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ‘ਤੇ ਕਈ ਸਵਾਲ ਵੀ ਖੜ੍ਹੇ ਹੋਏ ਸਨ।

ਕਈ ਸ਼ੂਟਰ ਅਤੇ ਸਾਜ਼ਿਸ਼ਕਾਰ ਕੀਤੇ ਗਏ ਗ੍ਰਿਫ਼ਤਾਰ

ਇਸ ਮਾਮਲੇ ਦੀ ਜਾਂਚ ਦੌਰਾਨ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਅਤੇ ਪੰਜਾਬ ਪੁਲਿਸ ਵੱਲੋਂ ਕਈ ਸ਼ੂਟਰਾਂ ਅਤੇ ਸਾਜ਼ਿਸ਼ਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਕੇਸ ਦੇ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਖ਼ਿਲਾਫ਼ ਇੰਟਰਪੋਲ ਵੱਲੋਂ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News