Journalism Of Hope
BREAKING NEWS
ਪੰਜਾਬ ਦੀ ਵੱਡੀ ਖ਼ਬਰ! ਰਵਨੀਤ ਬਿੱਟੂ ਨੇ ਕੇਂਦਰੀ ਕੈਬਿਨਟ ਤੋਂ ਦਿੱਤਾ ਅਸਤੀਫ਼ਾ.... NEET ਪੇਪਰ ਲੀਕ ਮਾਮਲਾ: NTA ਨੇ 47 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ, ਦਰਜ ਹੋਵੇਗਾ ਕ੍ਰਿਮਿਨਲ ਕੇਸ....ਪੰਜਾਬ ਕਾਂਗਰਸ ‘ਚ ਫਿਰ ਕਲੇਸ਼! ਸਾਬਕਾ CM ਚੰਨੀ ਵੱਲੋਂ ਅਸਤੀਫ਼ੇ ਦੀ ਤਿਆਰੀ?...... NEET ਪੇਪਰ ਲੀਕ ਮਾਮਲੇ ‘ਤੇ ਕੇਂਦਰ ਦਾ ਵੱਡਾ ਫੈਸਲਾ, ਦੋਸ਼ੀਆਂ ਲਈ 10 ਸਾਲ ਦੀ ਸਜ਼ਾ ਤੇ 10 ਕਰੋੜ ਰੁਪਏ ਜੁਰਮਾਨਾ....

ਬਰਨਾਲਾ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਮਾਮਲਾ , CM ਮਾਨ ਦੇ ਹੁਕਮਾਂ ‘ਤੇ DSP ਸਸਪੈਂਡ

Barnala DSP Suspended; ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ […]
Jaspreet Singh
By : Updated On: 24 Jul 2026 20:58:PM
ਬਰਨਾਲਾ ‘ਚ ਸਫਾਈ ਸੇਵਕਾਂ ‘ਤੇ ਲਾਠੀਚਾਰਜ ਮਾਮਲਾ , CM ਮਾਨ ਦੇ ਹੁਕਮਾਂ ‘ਤੇ DSP ਸਸਪੈਂਡ

Barnala DSP Suspended; ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਇਸ਼ਤਿਹਾਰ

ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਪੂਰੇ ਮਾਮਲੇ ‘ਤੇ ਵਿਸਥਾਰ ਨਾਲ ਚਰਚਾ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਹ ਘਟਨਾ 2 ਦਿਨ ਪਹਿਲਾਂ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਵਿੱਚ ਵਾਪਰੀ ਸੀ, ਜਿੱਥੇ ਸਫਾਈ ਸੇਵਕਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ ਸੀ।

ਪ੍ਰਦਰਸ਼ਨ ਦੌਰਾਨ ਮਹਿਲਾ ਸਫਾਈ ਸੇਵਕਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ‘ਤੇ ਕੀਤੀ ਗਈ ਕੁੱਟਮਾਰ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸਨ। ਇਨ੍ਹਾਂ ਵੀਡੀਓਜ਼ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ।

ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ ਸਿਆਸੀ ਦਲ

ਸਫਾਈ ਸੇਵਕ ਯੂਨੀਅਨਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਸਨ।

ਬਰਨਾਲਾ ਵਿੱਚ ਸਫਾਈ ਸੇਵਕ ਅਤੇ ਨਗਰ ਨਿਗਮ ਕਰਮਚਾਰੀ ਤਨਖਾਹ ਵਾਧੇ ਅਤੇ ਪੱਕੀ ਨੌਕਰੀ ਵਰਗੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਹੜਤਾਲ ‘ਤੇ ਸਨ।

ਹੰਡਿਆਇਆ ਬਾਜ਼ਾਰ ਵਿੱਚ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਏ ਸਨ। ਸਫਾਈ ਸੇਵਕਾਂ ਨੇ ਦੋਸ਼ ਲਗਾਇਆ ਸੀ ਕਿ ਪੁਲਿਸ ਨੇ ਉਨ੍ਹਾਂ ਦੇ ਸ਼ਾਂਤਮਈ ਪ੍ਰਦਰਸ਼ਨ ‘ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਕਰਮਚਾਰੀ ਜ਼ਖਮੀ ਹੋ ਗਏ।

SC ਕਮਿਸ਼ਨ ਵੀ ਮੰਗ ਚੁੱਕਿਆ ਸੀ ਰਿਪੋਰਟ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀ (SC) ਕਮਿਸ਼ਨ ਨੇ ਵੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਸ਼ਾਸਨ ਤੋਂ ਰਿਪੋਰਟ ਤਲਬ ਕੀਤੀ ਸੀ।

ਚੌਤਰਫਾ ਦਬਾਅ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਿੱਧੇ ਦਖ਼ਲ ਤੋਂ ਬਾਅਦ ਆਖਿਰਕਾਰ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ‘ਤੇ ਸਸਪੈਂਸ਼ਨ ਦੀ ਕਾਰਵਾਈ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News