Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਗੁਰਦਾਸਪੁਰ ‘ਚ ਭਿਆਨਕ ਸੜਕ ਹਾਦਸਾ, ਪੰਜਾਬ ਪੁਲਿਸ ਦੇ ASI ਦੀ ਮੌਤ

Punjab Police ASI Road Accident Death; ਗੁਰਦਾਸਪੁਰ ਦੇ ਕਲਾਨੌਰ ਕਸਬੇ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ASI ਅਮਰੀਕ ਸਿੰਘ ਦੀ ਦੇਰ ਸ਼ਾਮ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਿੱਚ ਤਾਇਨਾਤ ਸਨ। ਡਿਊਟੀ ਤੋਂ ਵਾਪਸ ਘਰ ਆਉਂਦੇ ਸਮੇਂ ਕਲਾਨੌਰ ਦੇ ਬਾਹਰੀ ਇਲਾਕੇ ਵਿੱਚ ਇਹ ਹਾਦਸਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਦਾਸਪੁਰ ‘ਚ ਭਿਆਨਕ ਸੜਕ ਹਾਦਸਾ, ਪੰਜਾਬ ਪੁਲਿਸ ਦੇ ASI ਦੀ ਮੌਤ

Punjab Police ASI Road Accident Death; ਗੁਰਦਾਸਪੁਰ ਦੇ ਕਲਾਨੌਰ ਕਸਬੇ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ASI ਅਮਰੀਕ ਸਿੰਘ ਦੀ ਦੇਰ ਸ਼ਾਮ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਿੱਚ ਤਾਇਨਾਤ ਸਨ।

ਡਿਊਟੀ ਤੋਂ ਵਾਪਸ ਘਰ ਆਉਂਦੇ ਸਮੇਂ ਕਲਾਨੌਰ ਦੇ ਬਾਹਰੀ ਇਲਾਕੇ ਵਿੱਚ ਇਹ ਹਾਦਸਾ ਵਾਪਰਿਆ। ਇਸ ਮਾਮਲੇ ਵਿੱਚ ਕਲਾਨੌਰ ਪੁਲਿਸ ਥਾਣੇ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।

ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਥਾਣਾ ਕਲਾਨੌਰ ਦੇ SHO ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਨੇ ਆਪਣੇ ਬਿਆਨਾਂ ਵਿੱਚ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਤੀ ASI ਅਮਰੀਕ ਸਿੰਘ ਜਦੋਂ ਡਿਊਟੀ ਤੋਂ ਵਾਪਸ ਘਰ ਆ ਰਹੇ ਸਨ ਤਾਂ ਕਲਾਨੌਰ ਦੇ ਬਾਹਰੀ ਇਲਾਕੇ ਵਿੱਚ ਕੋਟਲੀ ਸੂਰਤ ਮੱਲ੍ਹੀ ਰੋਡ ‘ਤੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਗੰਭੀਰ ਜ਼ਖਮੀ ਹੋਣ ਕਾਰਨ ASI ਅਮਰੀਕ ਸਿੰਘ ਦੀ ਮੌਤ ਹੋ ਗਈ।

ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਸ਼ੁਰੂ

ਪੁਲਿਸ ਨੇ ਮਾਮਲਾ ਦਰਜ ਕਰਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ASI ਅਮਰੀਕ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News