Journalism Of Hope
BREAKING NEWS
ਰਾਸ਼ਟਰਪਤੀ ਵੱਲੋਂ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਮੰਜ਼ੂਰ: ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਗਿਆ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ... ਦਿੱਲੀ ਮੀਟਿੰਗ ਦੇ ਦਾਅਵਿਆਂ ਦੀ ਨਿਕਲੀ ਹਵਾ: ਬਰਨਾਲਾ ‘ਚ ਪੰਜਾਬ ਕਾਂਗਰਸ ਦੀ ਧੜੇਬੰਦੀ ਹੋਈ ਉਜਾਗਰ....ਕਾਰਗਿਲ ਵਿਜੇ ਦਿਵਸ ‘ਤੇ ਸੀ.ਐੱਮ. ਭਗਵੰਤ ਮਾਨ ਨੇ ਵਾਰ ਮੈਮੋਰੀਅਲ ‘ਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ....

CM ਭਗਵੰਤ ਮਾਨ NEET ਸਨਮਾਨ ਸਮਾਗਮ, 882 ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Mohali CM Bhagwant Mann Honors NEET Toppers; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੋਹਾਲੀ ਦੇ ਜ਼ੀਰਕਪੁਰ ਪਹੁੰਚੇ। ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ NEET ਪ੍ਰੀਖਿਆ ’ਚ ਸਫਲਤਾ ਹਾਸਲ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ […]
Jaspreet Singh
By : Updated On: 26 Jul 2026 14:30:PM
CM ਭਗਵੰਤ ਮਾਨ NEET ਸਨਮਾਨ ਸਮਾਗਮ, 882 ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Mohali CM Bhagwant Mann Honors NEET Toppers; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੋਹਾਲੀ ਦੇ ਜ਼ੀਰਕਪੁਰ ਪਹੁੰਚੇ। ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ NEET ਪ੍ਰੀਖਿਆ ’ਚ ਸਫਲਤਾ ਹਾਸਲ ਕਰਨ ਵਾਲੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ।

ਇਸ਼ਤਿਹਾਰ

ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਕਾਮਯਾਬੀ ਲਈ ਵਧਾਈ ਦਿੱਤੀ।

“ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਇੰਨੇ ਵਿਦਿਆਰਥੀਆਂ ਨੇ NEET ਕੀਤਾ ਕਲੀਅਰ”

ਸਮਾਗਮ ਨੂੰ ਸੰਬੋਧਨ ਕਰਦਿਆਂ CM ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ NEET ਵਰਗੀ ਮੁਸ਼ਕਲ ਰਾਸ਼ਟਰੀ ਪੱਧਰ ਦੀ ਪ੍ਰੀਖਿਆ ਪਾਸ ਕੀਤੀ ਹੈ।

ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਟ੍ਰੇਨਿੰਗ ਨੂੰ ਦਿੱਤਾ।

IIM ਅਹਿਮਦਾਬਾਦ ਤੇ ਫਿਨਲੈਂਡ ਟ੍ਰੇਨਿੰਗ ਦਾ ਦਿਖਿਆ ਅਸਰ: CM ਮਾਨ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਦੇਸ਼-ਵਿਦੇਸ਼ ਦੇ ਪ੍ਰਸਿੱਧ ਸੰਸਥਾਨਾਂ ’ਚ ਟ੍ਰੇਨਿੰਗ ਲਈ ਭੇਜਿਆ ਗਿਆ।

ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੇ ਬੈਚ IIM ਅਹਿਮਦਾਬਾਦ ਅਤੇ ਫਿਨਲੈਂਡ ਗਏ, ਜਿੱਥੇ ਉਨ੍ਹਾਂ ਨੇ ਆਧੁਨਿਕ ਸਿੱਖਿਆ ਤਕਨੀਕਾਂ ਅਤੇ ਨਵੀਆਂ ਟੀਚਿੰਗ ਸਕਿਲਜ਼ ਸਿੱਖੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਤੋਂ ਵਾਪਸ ਆਏ ਅਧਿਆਪਕਾਂ ਨੇ ਸਕੂਲਾਂ ’ਚ ਬੱਚਿਆਂ ਨੂੰ ਨਵੇਂ ਢੰਗ ਨਾਲ ਤਿਆਰ ਕੀਤਾ, ਜਿਸ ਦਾ ਨਤੀਜਾ ਅੱਜ NEET ਦੇ ਨਤੀਜਿਆਂ ’ਚ ਦਿਖਾਈ ਦੇ ਰਿਹਾ ਹੈ।

“ਪੇਪਰ ਲੀਕ ਕਾਰਨ ਕਈ ਬੱਚਿਆਂ ਦੇ ਸੁਪਨੇ ਟੁੱਟੇ”

NEET ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ CM ਮਾਨ ਨੇ ਕਿਹਾ ਕਿ 882 ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਡਾਕਟਰ ਬਣਨ ਦਾ ਸੁਪਨਾ ਪੂਰਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਇਹ ਅੰਕੜਾ 1000 ਤੋਂ ਪਾਰ ਜਾ ਸਕਦਾ ਸੀ, ਪਰ ਪੇਪਰ ਲੀਕ ਕਾਰਨ ਕਈ ਵਿਦਿਆਰਥੀਆਂ ਦਾ ਭਰੋਸਾ ਟੁੱਟਿਆ ਅਤੇ ਉਨ੍ਹਾਂ ਨੇ ਦੁਬਾਰਾ ਪ੍ਰੀਖਿਆ ਦੇਣ ਦੀ ਹਿੰਮਤ ਨਹੀਂ ਕੀਤੀ।

“ਸਾਢੇ ਚਾਰ ਸਾਲ ’ਚ ਪੰਜਾਬ ’ਚ ਕੋਈ ਪੇਪਰ ਲੀਕ ਨਹੀਂ ਹੋਇਆ”

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੋਈ ਵੀ ਪੇਪਰ ਲੀਕ ਨਹੀਂ ਹੋਇਆ।

ਉਨ੍ਹਾਂ ਫਾਰਮੇਸੀ ਪ੍ਰੀਖਿਆ ’ਚ ਕਥਿਤ ਨਕਲ ਕਰਵਾਉਣ ਵਾਲੇ ਗਿਰੋਹ ਖ਼ਿਲਾਫ਼ ਕੀਤੀ ਕਾਰਵਾਈ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ’ਚ ਗੜਬੜ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ 21 ਲੋਕਾਂ ’ਤੇ ਐਕਸ਼ਨ ਲਿਆ ਗਿਆ।

“ਨੋ ਕੈਸ਼, ਨੋ ਸਿਫਾਰਿਸ਼” ਨਾਲ ਮਿਲ ਰਹੀਆਂ ਸਰਕਾਰੀ ਨੌਕਰੀਆਂ

CM ਮਾਨ ਨੇ ਕਿਹਾ ਕਿ ਪੰਜਾਬ ’ਚ ਹੁਣ ਸਰਕਾਰੀ ਨੌਕਰੀਆਂ ਬਿਨਾਂ ਪੈਸੇ ਅਤੇ ਬਿਨਾਂ ਸਿਫਾਰਿਸ਼ ਦੇ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ 8,585 ਤੋਂ ਵੱਧ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।

ਵਿਦਿਆਰਥੀਆਂ ਨੂੰ ਦਿੱਤੀ ਸਲਾਹ- “ਆਤਮ ਵਿਸ਼ਵਾਸ ਰੱਖੋ, ਅਹੰਕਾਰ ਨਹੀਂ”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ’ਚ ਹੁਣ ਆਤਮ ਵਿਸ਼ਵਾਸ ਵਧਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਤਮ ਵਿਸ਼ਵਾਸ ਅਤੇ ਅਹੰਕਾਰ ’ਚ ਫਰਕ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਵਿਦਿਆਰਥੀ ਪੇਪਰ ਆਸਾਨ ਕਰਨ ਦੀ ਮੰਗ ਕਰਦੇ ਸਨ, ਪਰ ਹੁਣ ਬੱਚੇ ਕਹਿੰਦੇ ਹਨ ਕਿ ਪੇਪਰ ਹੋਰ ਮੁਸ਼ਕਲ ਹੋਣਾ ਚਾਹੀਦਾ ਹੈ। ਇਹ ਵਿਦਿਆਰਥੀਆਂ ਦੇ ਵਧਦੇ ਪੱਧਰ ਅਤੇ ਭਰੋਸੇ ਦੀ ਨਿਸ਼ਾਨੀ ਹੈ।

882 ਪਰਿਵਾਰਾਂ ਦਾ ਡਾਕਟਰ ਬਣਨ ਦਾ ਸੁਪਨਾ ਪੂਰਾ

ਸਮਾਗਮ ਦੌਰਾਨ NEET ਕਲੀਅਰ ਕਰਨ ਵਾਲੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਭਾਵੁਕ ਨਜ਼ਰ ਆਏ।

CM ਮਾਨ ਨੇ ਕਿਹਾ ਕਿ ਆਮ ਪਰਿਵਾਰਾਂ ਦੇ ਬੱਚਿਆਂ ਦਾ ਡਾਕਟਰ ਬਣਨ ਦਾ ਸੁਪਨਾ ਹੁਣ ਪੂਰਾ ਹੋ ਰਿਹਾ ਹੈ। ਪੰਜਾਬ ਸਰਕਾਰ ਦਾ ਟੀਚਾ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News