Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪੰਜਾਬ ਭਰ ‘ਚ ਆਮ ਆਦਮੀ ਕਲੀਨਿਕਾਂ ‘ਤੇ ਲੱਗੇ ਤਾਲੇ, ਮੰਗਾਂ ‘ਤੇ ਅੜੇ ਮੁਲਾਜ਼ਮਾਂ ਵੱਲੋਂ ਹੜਤਾਲ, ਮਰੀਜ਼ ਹੋਏ ਪਰੇਸ਼ਾਨ

Aam Aadmi Clinic Strike Punjab; ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਪਿੰਡਾਂ ਤੱਕ ਸਾਫ਼ ਨਜ਼ਰ ਆ ਰਿਹਾ ਹੈ। ਹੜਤਾਲ ਕਾਰਨ ਕਈ ਆਮ ਆਦਮੀ ਕਲੀਨਿਕ ਬੰਦ ਪਏ ਹਨ, ਜਿਸ ਨਾਲ ਇਲਾਜ ਲਈ ਆਏ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮਾਣਾ ਦੇ ਨੇੜਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਭਰ ‘ਚ ਆਮ ਆਦਮੀ ਕਲੀਨਿਕਾਂ ‘ਤੇ ਲੱਗੇ ਤਾਲੇ, ਮੰਗਾਂ ‘ਤੇ ਅੜੇ ਮੁਲਾਜ਼ਮਾਂ ਵੱਲੋਂ ਹੜਤਾਲ, ਮਰੀਜ਼ ਹੋਏ ਪਰੇਸ਼ਾਨ

Aam Aadmi Clinic Strike Punjab; ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਪਿੰਡਾਂ ਤੱਕ ਸਾਫ਼ ਨਜ਼ਰ ਆ ਰਿਹਾ ਹੈ। ਹੜਤਾਲ ਕਾਰਨ ਕਈ ਆਮ ਆਦਮੀ ਕਲੀਨਿਕ ਬੰਦ ਪਏ ਹਨ, ਜਿਸ ਨਾਲ ਇਲਾਜ ਲਈ ਆਏ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਮਾਣਾ ਦੇ ਨੇੜਲੇ ਪਿੰਡਾਂ ਰੇਤਗੜ੍ਹ, ਧਨੇਠਾ, ਕਾਦਰਾਬਾਦ ਅਤੇ ਦੇਂਠਲ ਵਿੱਚ ਸਥਿਤ ਆਮ ਆਦਮੀ ਕਲੀਨਿਕਾਂ ਨੂੰ ਤਾਲੇ ਲੱਗੇ ਹੋਏ ਹਨ। ਇਨ੍ਹਾਂ ਕਲੀਨਿਕਾਂ ‘ਤੇ ਰੋਜ਼ਾਨਾ ਇਲਾਜ, ਦਵਾਈਆਂ ਅਤੇ ਮੁਫ਼ਤ ਟੈਸਟਾਂ ਲਈ ਆਉਣ ਵਾਲੇ ਕਈ ਪਿੰਡਾਂ ਦੇ ਲੋਕ ਨਿਰਾਸ਼ ਹੋ ਕੇ ਵਾਪਸ ਮੁੜ ਰਹੇ ਹਨ। ਕਲੀਨਿਕਾਂ ਵਿੱਚ ਸਟਾਫ਼ ਦੀ ਗੈਰਹਾਜ਼ਰੀ ਕਾਰਨ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

ਐਂਕਰ: ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੇ ਹਜ਼ਾਰਾਂ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਇਸ ਦਾ ਸਭ ਤੋਂ ਵੱਧ ਅਸਰ ਪੇਂਡੂ ਇਲਾਕਿਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਲੋਕ ਮੁੱਢਲੀਆਂ ਸਿਹਤ ਸੇਵਾਵਾਂ ਲਈ ਇਨ੍ਹਾਂ ਕਲੀਨਿਕਾਂ ‘ਤੇ ਨਿਰਭਰ ਹਨ। ਕਲੀਨਿਕ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਨਾ ਤਾਂ ਦਵਾਈਆਂ ਮਿਲ ਰਹੀਆਂ ਹਨ ਅਤੇ ਨਾ ਹੀ ਲੋੜੀਂਦੇ ਟੈਸਟ ਹੋ ਰਹੇ ਹਨ।

ਇਸ ਮੌਕੇ ਪਿੰਡ ਰੇਤਗੜ੍ਹ ਦੇ ਸਰਪੰਚ ਅਤੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਆਮ ਲੋਕਾਂ ਨੂੰ ਬੇ-ਵਜ੍ਹਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਸਰਕਾਰ ਨੂੰ ਤੁਰੰਤ ਗੱਲਬਾਤ ਰਾਹੀਂ ਮਾਮਲਾ ਸੁਲਝਾ ਕੇ ਸਿਹਤ ਸੇਵਾਵਾਂ ਮੁੜ ਸ਼ੁਰੂ ਕਰਵਾਉਣੀਆਂ ਚਾਹੀਦੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News