Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਮੋਹਾਲੀ ‘ਚ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਐਨਕਾਊਂਟਰ, ਦੋ ਤਸਕਰ ਜ਼ਖ਼ਮੀ

Mohali Police Encounter; ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੰਡਸਟਰੀਅਲ ਏਰੀਆ ਵਿੱਚ ਮੁਕਾਬਲਾ ਕੀਤਾ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋ ਕਥਿਤ ਨਸ਼ਾ ਤਸਕਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ, ਸ਼ਨੀਵਾਰ ਨੂੰ ਨਸ਼ਾ ਤਸਕਰਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ […]
ਲੇਖਕ : ਪ੍ਰਕਾਸ਼ਿਤ: 
ਮੋਹਾਲੀ ‘ਚ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਐਨਕਾਊਂਟਰ, ਦੋ ਤਸਕਰ ਜ਼ਖ਼ਮੀ

Mohali Police Encounter; ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੰਡਸਟਰੀਅਲ ਏਰੀਆ ਵਿੱਚ ਮੁਕਾਬਲਾ ਕੀਤਾ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋ ਕਥਿਤ ਨਸ਼ਾ ਤਸਕਰ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ, ਸ਼ਨੀਵਾਰ ਨੂੰ ਨਸ਼ਾ ਤਸਕਰਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਸੀ।

ਸੋਮਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਇੰਡਸਟਰੀਅਲ ਏਰੀਆ ਵਿੱਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਘੇਰਾਬੰਦੀ ਕੀਤੀ, ਜਿਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋ ਗਿਆ।

ਜ਼ਖ਼ਮੀ ਮੁਲਜ਼ਮ ਹਸਪਤਾਲ ਦਾਖ਼ਲ

ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਦੋਵੇਂ ਮੁਲਜ਼ਮਾਂ ਨੂੰ ਇਲਾਜ ਲਈ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੋਹਾਲੀ ਦੇ ਐੱਸਪੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਪੁਲਿਸ ਵੱਲੋਂ ਐਨਕਾਊਂਟਰ, ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦ ਸਾਂਝੀ ਕੀਤੇ ਜਾਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News