Patiala News: ਪੁਲਿਸ ਚੌਂਕੀ ਬਾਦਸ਼ਾਹਪੁਰ ‘ਚ ਧਮਾਕਾ ਹੋਣ ਨਾਲ ਖਿੜਕੀਆਂ ਦੇ ਟੁੱਟੇ ਸ਼ੀਸ਼ੇ
Punjab News: ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਪੁਲਿਸ ਚੌਂਕੀ ਵਿਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ ਪੁਲਿਸ ਚੌਂਕੀ ਦੇ ਨਾਲ ਬਣੇ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਮਗਰੋਂ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਅਤੇ ਐਸ.ਪੀ.ਡੀ. ਯੋਗੇਸ਼ ਸ਼ਰਮਾ […]
By :
Dailypost News
Updated On: 01 Apr 2025 12:52:PM
Punjab News: ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਬਾਦਸ਼ਾਹਪੁਰ ਪੁਲਿਸ ਚੌਂਕੀ ਵਿਚ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿਚ ਪੁਲਿਸ ਚੌਂਕੀ ਦੇ ਨਾਲ ਬਣੇ ਕੋ-ਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਘਟਨਾ ਦਾ ਪਤਾ ਲੱਗਦਿਆ ਹੀ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਮਗਰੋਂ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਅਤੇ ਐਸ.ਪੀ.ਡੀ. ਯੋਗੇਸ਼ ਸ਼ਰਮਾ ਵਲੋਂ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਪਰ ਹਾਲੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗਾ। ਮੁੱਢਲੀ ਜਾਂਚ ਵਿਚ ਐਸ.ਐਸ.ਪੀ. ਪਟਿਆਲਾ ਵਲੋਂ ਗ੍ਰਨੇਡ ਹਮਲੇ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਅਤੇ ਹੋਰ ਪੜਤਾਲ ਮਗਰੋਂ ਅਸਲ ਤੱਥ ਸਾਹਮਣੇ ਲਿਆਂਦੇ ਜਾਣ ਦੀ ਗੱਲ ਕਹੀ ਜਾ ਰਹੀ ਹੈ।