Journalism Of Hope
BREAKING NEWS
ED ਕੇਸ ‘ਚ ਮੰਤਰੀ ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਦੀ ਅਰਜ਼ੀ ਖਾਰਜ....ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬੀ ਵਿਦਿਆਰਥੀ ਡਿਪੋਰਟ....ਪੰਜਾਬ ‘ਚ PTI ਅਧਿਆਪਕਾਂ ਦੀ ਭਰਤੀ, ਭਲਕੇ ਤੋਂ ਸ਼ੁਰੂ ਹੋਣਗੀਆਂ ਭਰਤੀ ਲਈ ਅਰਜ਼ੀਆਂ....ਹਾਕੀ ਇੰਡੀਆ ਦੀ ਜਰਸੀ ਦਾ ਰੰਗ ਬਦਲਿਆ, ਨੀਲੇ ਦੀ ਥਾਂ ਹੁਣ ਸੰਤਰੀ...

ਪੰਜਾਬ ਕਾਂਗਰਸ ‘ਚ ਗੁੱਟਬਾਜ਼ੀ ਤੇਜ਼, ਸ਼ੇਰ ਸਿੰਘ ਘੁਬਾਇਆ ਨੇ ਮੰਗਿਆ ਰਾਜਾ ਵੜਿੰਗ ਦਾ ਅਸਤੀਫਾ

Punjab Congress Gutbaj; ਪੰਜਾਬ ਵਿੱਚ ਕਰੀਬ ਸੱਤ ਮਹੀਨੇ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੇ ਅਤੇ […]
Jaspreet Singh
By : Updated On: 30 Jul 2026 16:16:PM
ਪੰਜਾਬ ਕਾਂਗਰਸ ‘ਚ ਗੁੱਟਬਾਜ਼ੀ ਤੇਜ਼, ਸ਼ੇਰ ਸਿੰਘ ਘੁਬਾਇਆ ਨੇ ਮੰਗਿਆ ਰਾਜਾ ਵੜਿੰਗ ਦਾ ਅਸਤੀਫਾ

Punjab Congress Gutbaj; ਪੰਜਾਬ ਵਿੱਚ ਕਰੀਬ ਸੱਤ ਮਹੀਨੇ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਅੰਦਰੂਨੀ ਗੁੱਟਬਾਜ਼ੀ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਰਾਜਾ ਵੜਿੰਗ ਨਾਲ ਨਾਰਾਜ਼ ਹਨ।

ਇਸ਼ਤਿਹਾਰ

ਘੁਬਾਇਆ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਨਵੇਂ ਲੋਕਾਂ ਨੂੰ ਟਿਕਟਾਂ ਦੇਣ ਦੀ ਗੱਲ ਕਰਨ ਕਾਰਨ ਪਾਰਟੀ ਅੰਦਰ ਨਾਰਾਜ਼ਗੀ ਵਧੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਤੋਂ ਵੱਡਾ ਕੋਈ ਨਹੀਂ ਹੁੰਦਾ ਅਤੇ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਵੀ ਢੰਗ ਨਾਲ ਆਵਾਜ਼ ਨਹੀਂ ਉਠਾਈ।

ਦੂਜੇ ਪਾਸੇ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਨੇ ਸ਼ੇਰ ਸਿੰਘ ਘੁਬਾਇਆ ਦੇ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਤਾਂ ਉਹ ਘੁਬਾਇਆ ਖੁਦ ਹਨ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਤੋਂ ਅਸਤੀਫਾ ਮੰਗਣਾ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਹੈ।

ਇਸ ਦੌਰਾਨ ਕਾਂਗਰਸ ਨਾਲ ਜੁੜੇ ਸੂਤਰਾਂ ਮੁਤਾਬਕ, ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਗੁਪਤ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਾਂਗਰਸ ਹਾਈਕਮਾਨ ਵੱਲੋਂ ਅੰਦਰੂਨੀ ਵਿਵਾਦ ਖਤਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਰਣਨੀਤੀਕਾਰ ਨਰੇਸ਼ ਅਰੋੜਾ ਨੇ ਕਰਵਾਈ।

ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਅਸਤੀਫਾ ਦੇਣ ਲਈ ਤਿਆਰ ਹਨ, ਪਰ ਸਾਰੇ ਆਗੂ ਇਕੱਠੇ ਹਾਈਕਮਾਨ ਕੋਲ ਚੱਲਣ। ਇਸ ‘ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਇੱਕ ਵਿਅਕਤੀ ਨਾਲ ਕੋਈ ਨਿੱਜੀ ਇਤਰਾਜ਼ ਨਹੀਂ, ਸਗੋਂ ਇਹ ਮਾਮਲਾ ਪੰਜਾਬ ਦੇ ਲੋਕਾਂ ਦੀ ਰਾਏ ਅਤੇ ਪਾਰਟੀ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ।

ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਕੋਈ ਲਾਲਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਾ ਹੈ।

ਹਾਲਾਂਕਿ ਰਾਜਾ ਵੜਿੰਗ ਨੇ ਅਸਤੀਫੇ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਤਹਿਤ ਪਹਿਲਾਂ ਤੋਂ ਹੀ ਜ਼ਿਲ੍ਹਾ ਪੱਧਰੀ ਦੌਰੇ ਤੈਅ ਹਨ ਅਤੇ ਅਗਲੇ ਨੌਂ ਦਿਨਾਂ ਵਿੱਚ 18 ਜ਼ਿਲ੍ਹਿਆਂ ਦਾ ਦੌਰਾ ਕਰਕੇ ਵਰਕਰਾਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਆਈਟੀ ਸੈੱਲ ਝੂਠੀਆਂ ਖ਼ਬਰਾਂ ਫੈਲਾ ਕੇ ਭਰਮ ਪੈਦਾ ਕਰ ਰਹੀ ਹੈ।

ਇਸੇ ਦੌਰਾਨ ਫਰੀਦਕੋਟ ਵਿੱਚ ਪਾਰਟੀ ਲਾਈਨ ਤੋਂ ਹਟ ਕੇ ਧਰਨਾ ਦੇਣ ਅਤੇ ਜ਼ਿਲ੍ਹਾ ਪ੍ਰਧਾਨ ਨੂੰ ਨਾ ਸੱਦਣ ਦੇ ਮਾਮਲੇ ਵਿੱਚ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਹਾਈਕਮਾਨ ਨੂੰ ਸ਼ਿਕਾਇਤ ਵੀ ਭੇਜੀ ਗਈ ਹੈ। ਫਰੀਦਕੋਟ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜਦਕਿ ਉਨ੍ਹਾਂ ਦਾ ਆਪਣਾ ਪ੍ਰੋਗਰਾਮ 31 ਜੁਲਾਈ ਨੂੰ ਤੈਅ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਜਾ ਵੜਿੰਗ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।

ਨਰੇਸ਼ ਅਰੋੜਾ ਉਹੀ ਚੋਣ ਰਣਨੀਤੀਕਾਰ ਹਨ, ਜਿਨ੍ਹਾਂ ਨੇ ਕਰਨਾਟਕ ਵਿੱਚ ਸਿੱਧਾਰਮੱਈਆ ਅਤੇ ਡੀਕੇ ਸ਼ਿਵਕੁਮਾਰ ਵਿਚਾਲੇ ਸਮਝੌਤਾ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਹੁਣ ਕਾਂਗਰਸ ਹਾਈਕਮਾਨ ਨੇ ਪੰਜਾਬ ਵਿੱਚ ਵੀ ਗੁੱਟਬਾਜ਼ੀ ਖਤਮ ਕਰਵਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਉਹ ਜਲਦ ਹੀ ਪੰਜਾਬ ਦੇ ਆਗੂਆਂ ਨਾਲ ਮੀਟਿੰਗ ਕਰਕੇ ਕਰਨਾਟਕ ਫਾਰਮੂਲੇ ਬਾਰੇ ਵਿਚਾਰ-ਵਟਾਂਦਰਾ ਕਰਨਗੇ।

ਇਸੇ ਕੜੀ ਵਿੱਚ ਕਾਂਗਰਸ ਹਾਈਕਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਅਗਲੇ ਨੌਂ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਗੁੱਟਬਾਜ਼ੀ ਦੀ ਜ਼ਮੀਨੀ ਹਕੀਕਤ ਅਤੇ ਇਸ ਦੇ ਪ੍ਰਭਾਵ ਦਾ ਜਾਇਜ਼ਾ ਲੈਣਗੇ ਅਤੇ ਆਪਣੀ ਅੰਤਿਮ ਰਿਪੋਰਟ ਹਾਈਕਮਾਨ ਨੂੰ ਸੌਂਪਣਗੇ। ਇਸ ਰਿਪੋਰਟ ਤੋਂ ਬਾਅਦ ਕਾਂਗਰਸ ਹਾਈਕਮਾਨ ਪੰਜਾਬ ਦੀ ਗੁੱਟਬਾਜ਼ੀ ਨੂੰ ਲੈ ਕੇ ਵੱਡਾ ਫ਼ੈਸਲਾ ਕਰ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News