Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬ ‘ਚ ਮੌਸਮ ਨੇ ਲਈ ਕਰਵਟ, ਆਉਣ ਵਾਲੇ ਦਿਨਾਂ ਲਈ ਜਾਰੀ ਹੋਈ ਨਵੀਂ ਭਵਿੱਖਬਾਣੀ

Punjab Weather Report: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਵੀਰਵਾਰ ਸਵੇਰੇ ਲੁਧਿਆਣਾ ਵਿੱਚ ਤੇਜ਼ ਮੀਂਹ ਪਿਆ, ਜਦਕਿ ਮੋਹਾਲੀ, ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹੇ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Weather Report: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਵੀਰਵਾਰ ਸਵੇਰੇ ਲੁਧਿਆਣਾ ਵਿੱਚ ਤੇਜ਼ ਮੀਂਹ ਪਿਆ, ਜਦਕਿ ਮੋਹਾਲੀ, ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹੇ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ 1 ਤੋਂ 4 ਅਗਸਤ ਤੱਕ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਅਗਸਤ ਦੇ ਪਹਿਲੇ ਹਫ਼ਤੇ ਦੌਰਾਨ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ।

ਇਸ ਵਾਰ ਮਾਨਸੂਨ ਦੇ ਸਭ ਤੋਂ ਮਹੱਤਵਪੂਰਨ ਮਹੀਨੇ ਜੁਲਾਈ ਵਿੱਚ ਆਮ ਨਾਲੋਂ 24 ਫੀਸਦੀ ਘੱਟ ਵਰਖਾ ਦਰਜ ਕੀਤੀ ਗਈ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਗਤੀ ਵਧਣ ਨਾਲ ਇਸ ਘਾਟ ਨੂੰ ਕੁਝ ਹੱਦ ਤੱਕ ਪੂਰਾ ਹੋਣ ਦੀ ਉਮੀਦ ਹੈ।

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਪਰ ਲਗਾਤਾਰ ਮੀਂਹ ਦੀ ਸੰਭਾਵਨਾ ਕਾਰਨ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਵਿੱਚ ਮੁੜ ਗਿਰਾਵਟ ਆ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News