Journalism Of Hope
BREAKING NEWS
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !... ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ ਕੀਤੀ ਖੁਦਕੁਸ਼ੀ...ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !,,,, ਹਰਿਦੁਆਰ ‘ਚ ਵਾਪਰਿਆ ਮੰਦਭਾਗਾ ਹਾਦਸਾ, 4 ਕਾਂਵੜੀਆਂ ਦੀ ਮੌਤ....

PM Modi ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦਾ ਮਾਮਲਾ: 25 ਸਾਲਾ ਲੜਕੀ ਖ਼ਿਲਾਫ਼ ਕੇਸ ਦਰਜ

PM Modi Viral Video Issue: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਵਿੱਚ 25 ਸਾਲਾ ਇੱਕ ਲੜਕੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਸੋਸ਼ਲ ਮੀਡੀਆ ‘ਤੇ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। […]
Ranjit Singh
By : Updated On: 31 Jul 2026 11:29:AM
PM Modi ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦਾ ਮਾਮਲਾ: 25 ਸਾਲਾ ਲੜਕੀ ਖ਼ਿਲਾਫ਼ ਕੇਸ ਦਰਜ

PM Modi Viral Video Issue: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਥਿਤ ਤੌਰ ‘ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਵਿੱਚ 25 ਸਾਲਾ ਇੱਕ ਲੜਕੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਸੋਸ਼ਲ ਮੀਡੀਆ ‘ਤੇ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਸ਼ਿਕਾਇਤ ਦੇ ਆਧਾਰ ‘ਤੇ ਸੰਬੰਧਿਤ ਧਾਰਾਵਾਂ ਤਹਿਤ ਐਫ਼ਆਈਆਰ ਦਰਜ ਕਰ ਲਈ ਗਈ ਹੈ।

ਇਸ਼ਤਿਹਾਰ

ਦਿੱਲੀ ਦੇ ਜੰਤਰ-ਮੰਤਰ ਵਿਖੇ ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਹੋਏ ਵਿਦਿਆਰਥੀ ਪ੍ਰਦਰਸ਼ਨ ਦੀ ਇੱਕ ਵਾਇਰਲ ਵੀਡੀਓ ਕਾਰਨ 25 ਸਾਲਾ ਲੜਕੀ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ‘ਚ ਐੱਫ ਆਈ ਆਰ ਦਰਜ ਕੀਤੀ ਗਈ ਹੈ। ਐੱਫ ਆਈ ਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸਦੀਆਂ ਟਿੱਪਣੀਆਂ ਨੇ “ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ” ਅਤੇ ਉਸ ਦਾ ਮਕਸਦ ਜਨਤਕ ਅਮਨ-ਸ਼ਾਂਤੀ ਨੂੰ ਭੰਗ ਕਰਨਾ ਸੀ।

ਲੜਕੀ ਦੀ ਪਛਾਣ ਰੁਚਿਕਾ ਸਿੰਘ ਵਜੋਂ ਹੋਈ ਹੈ, ਜਿਸ ਨੇ 23 ਜੁਲਾਈ ਨੂੰ ਜਨਤਕ ਤੌਰ ‘ਤੇ ਇਹ ਟਿੱਪਣੀਆਂ ਕੀਤੀਆਂ ਸਨ। ਇਸ ਵੀਡੀਓ ਵਿੱਚ ਉਸ ਨੂੰ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦਾ ਅਪਮਾਨਜਨਕ ਤਰੀਕੇ ਨਾਲ ਜ਼ਿਕਰ ਕਰਦੇ ਹੋਏ ਵੀ ਸੁਣਿਆ ਜਾ ਸਕਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਵਕੀਲ ਸਮ੍ਰਿਤੀ ਸਿੰਘ ਚੰਦੇਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ 29 ਜੁਲਾਈ ਨੂੰ ਨੋਇਡਾ-ਐਕਸਪ੍ਰੈੱਸਵੇਅ ਪੁਲੀਸ ਸਟੇਸ਼ਨ ਵਿਖੇ ਜ਼ੀਰੋ ਐੱਫ ਆਈ ਆਰ ਦਰਜ ਕੀਤੀ ਗਈ ਸੀ। ਇਹ ਕੇਸ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 352, 353(1) ਅਤੇ 356(1) ਤਹਿਤ ਦਰਜ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ੀਰੋ ਐੱਫ ਆਈ ਆਰ ਨੂੰ ਬਾਅਦ ਵਿੱਚ ਦਿੱਲੀ ਪੁਲੀਸ ਕੋਲ ਤਬਦੀਲ ਕਰ ਦਿੱਤਾ ਗਿਆ ਹੈ ਕਿਉਂਕਿ ਕਥਿਤ ਘਟਨਾ ਜੰਤਰ-ਮੰਤਰ ਵਿਖੇ ਵਾਪਰੀ ਸੀ, ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਪੋਸਟਾਂ ਅਤੇ ਹੋਰ ਡਿਜ਼ੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News