Journalism Of Hope
BREAKING NEWS
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !... ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ ਕੀਤੀ ਖੁਦਕੁਸ਼ੀ...ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !,,,, ਹਰਿਦੁਆਰ ‘ਚ ਵਾਪਰਿਆ ਮੰਦਭਾਗਾ ਹਾਦਸਾ, 4 ਕਾਂਵੜੀਆਂ ਦੀ ਮੌਤ....

CM ਭਗਵੰਤ ਮਾਨ ਵੱਲੋਂ ਸੁਨਾਮ ਦੇ ਲੋਕਾਂ ਨੂੰ ਵੱਡੀ ਸੌਗਾਤ: 10 ਕਰੋੜ ਦੇ ਪ੍ਰੋਜੈਕਟ ਲੋਕ ਅਰਪਣ

CM Mann dedicates projects to public: ਸੁਨਾਮ: ਲਿੰਕ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਸੁਨਾਮ ਨੂੰ ਅੱਜ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਬਹੁਤ ਵੱਡੀ ਸੌਗਾਤ ਮਿਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਵਿਖੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਸਿਹਤ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ […]
Ranjit Singh
By : Updated On: 31 Jul 2026 15:44:PM
CM ਭਗਵੰਤ ਮਾਨ ਵੱਲੋਂ ਸੁਨਾਮ ਦੇ ਲੋਕਾਂ ਨੂੰ ਵੱਡੀ ਸੌਗਾਤ: 10 ਕਰੋੜ ਦੇ ਪ੍ਰੋਜੈਕਟ ਲੋਕ ਅਰਪਣ

CM Mann dedicates projects to public: ਸੁਨਾਮ: ਲਿੰਕ ਸ਼ਹੀਦ ਊਧਮ ਸਿੰਘ ਦੀ ਪਵਿੱਤਰ ਧਰਤੀ ਸੁਨਾਮ ਨੂੰ ਅੱਜ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਬਹੁਤ ਵੱਡੀ ਸੌਗਾਤ ਮਿਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਵਿਖੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਸਿਹਤ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਹ ਪ੍ਰੋਜੈਕਟ ਨਾ ਸਿਰਫ਼ ਸੁਨਾਮ ਬਲਕਿ ਆਸ-ਪਾਸ ਦੇ 5 ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਣਗੇ।

ਇਸ਼ਤਿਹਾਰ

ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਵਿੱਚ ਅੱਜ ਇੱਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ। ਸ਼ਹੀਦਾਂ ਦੀ ਇਸ ਧਰਤੀ ਨੂੰ ਨਮਨ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੁਨਾਮ ਹੁਣ ਬਲੱਡ ਡੋਨਰਸ (ਖ਼ੂਨਦਾਨੀਆਂ) ਦੇ ਸ਼ਹਿਰ ਵਜੋਂ ਉੱਭਰਿਆ ਹੈ, ਜਿੱਥੇ 5 ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਖ਼ੂਨਦਾਨ ਕੈਂਪ ਲਗਾ ਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਗਈ ਹੈ।

ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਅੱਜ ਲਗਭਗ 10 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਇੱਕ ਅਤਿ-ਆਧੁਨਿਕ ਟਰੌਮਾ ਸੈਂਟਰ, 24 ਘੰਟੇ ਚੱਲਣ ਵਾਲਾ ਏਅਰ ਕੰਡੀਸ਼ਨਡ ਬਲੱਡ ਬੈਂਕ ਅਤੇ ਇੱਕ ਵੱਡਾ ਡਰੱਗ ਵੇਅਰਹਾਊਸ ਸ਼ਾਮਲ ਹੈ। ਸਿਹਤ ਮੰਤਰੀ ਮੁਤਾਬਕ ਇਹ ਡਰੱਗ ਵੇਅਰਹਾਊਸ ਸੰਗਰੂਰ, ਮਾਨਸਾ, ਬਰਨਾਲਾ, ਬਠਿੰਡਾ ਅਤੇ ਪਟਿਆਲਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਏਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ ਵਿਕਾਸ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਪਿਛਲੇ ਸਾਲ 31 ਜੁਲਾਈ ਨੂੰ 100 ਕਰੋੜ ਰੁਪਏ ਦੇ 6 ਵੱਡੇ ਪ੍ਰੋਜੈਕਟਾਂ ਦੀ ਨੀਂਹ ਰੱਖੀ ਗਈ ਸੀ, ਜੋ ਕਿ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਨ੍ਹਾਂ ਵਿੱਚ ਸ਼ਹੀਦ ਊਧਮ ਸਿੰਘ ਦੇ ਨਾਮ ‘ਤੇ ਖੇਡ ਸਟੇਡੀਅਮ, ਸਰਕਾਰੀ ਗਰਲਜ਼ ਸਕੂਲ, ਕਾਲਜ, ਨਵਾਂ ਬੱਸ ਸਟੈਂਡ ਅਤੇ ਪ੍ਰਸ਼ਾਸਨਿਕ ਕੰਪਲੈਕਸ ਸ਼ਾਮਲ ਹਨ।

ਹਸਪਤਾਲ ਵਿੱਚ ਸਟਾਫ਼ ਅਤੇ ਡਾਕਟਰਾਂ ਦੀ ਘਾਟ ਬਾਰੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੰਤਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਇੱਕ ਵਾਰ ਬੁਨਿਆਦੀ ਢਾਂਚਾ (ਇਨਫਰਾਸਟਰਕਚਰ) ਤਿਆਰ ਹੋਣ ਤੋਂ ਬਾਅਦ ਸਟਾਫ਼ ਦੀ ਭਰਤੀ ਵੀ ਤੁਰੰਤ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਰੁਜ਼ਗਾਰ ਦੇ ਚੁੱਕੀ ਹੈ ਅਤੇ ਇੱਥੇ ਵੀ ਸਟਾਫ਼ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News