Journalism Of Hope
BREAKING NEWS
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ !... ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਤਨੀ ਨੇ ਕੀਤੀ ਖੁਦਕੁਸ਼ੀ...ਕੈਨੇਡਾ ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਟੇਸ਼ਨ ਦਾ ਖ਼ਤਰਾ !,,,, ਹਰਿਦੁਆਰ ‘ਚ ਵਾਪਰਿਆ ਮੰਦਭਾਗਾ ਹਾਦਸਾ, 4 ਕਾਂਵੜੀਆਂ ਦੀ ਮੌਤ....

Commonwealth Games 2026: ਅੰਮ੍ਰਿਤਸਰ ਦੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

Commonwealth Games 2026: ਕਾਮਨਵੈਲਥ ਗੇਮਜ਼ 2026 ਵਿੱਚ ਭਾਰਤ ਨੇ ਇੱਕ ਹੋਰ ਤਗਮਾ ਆਪਣੇ ਨਾਮ ਕੀਤਾ ਹੈ। ਅੰਮ੍ਰਿਤਸਰ ਦੇ ਰਹਿਣ ਵਾਲੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ 110 ਪਲੱਸ ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸ ਇਤਿਹਾਸਕ ਕਾਮਯਾਬੀ ਤੋਂ ਬਾਅਦ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਪਰਿਵਾਰਕ […]
Jaspreet Singh
By : Updated On: 31 Jul 2026 16:06:PM
Commonwealth Games 2026: ਅੰਮ੍ਰਿਤਸਰ ਦੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

Commonwealth Games 2026: ਕਾਮਨਵੈਲਥ ਗੇਮਜ਼ 2026 ਵਿੱਚ ਭਾਰਤ ਨੇ ਇੱਕ ਹੋਰ ਤਗਮਾ ਆਪਣੇ ਨਾਮ ਕੀਤਾ ਹੈ। ਅੰਮ੍ਰਿਤਸਰ ਦੇ ਰਹਿਣ ਵਾਲੇ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ 110 ਪਲੱਸ ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਇਸ ਇਤਿਹਾਸਕ ਕਾਮਯਾਬੀ ਤੋਂ ਬਾਅਦ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਸ਼ਤਿਹਾਰ

ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ। ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਲਵਪ੍ਰੀਤ ਸਿੰਘ ਦੀ ਇਸ ਉਪਲਬਧੀ ਦੀ ਖੁਸ਼ੀ ਸਾਂਝੀ ਕੀਤੀ ਗਈ। ਲਵਪ੍ਰੀਤ ਸਿੰਘ ਭਾਰਤੀ ਨੇਵੀ ਵਿੱਚ ਜਵਾਨ ਵਜੋਂ ਦੇਸ਼ ਦੀ ਸੇਵਾ ਵੀ ਨਿਭਾ ਰਹੇ ਹਨ।

ਪਿੰਡ ਦੇ ਸਰਪੰਚ ਜੁਗਰਾਜ ਸਿੰਘ ਨੇ ਕਿਹਾ ਕਿ ਲਵਪ੍ਰੀਤ ਨੇ ਆਪਣੇ ਪਰਿਵਾਰ, ਪਿੰਡ ਅਤੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲਗਭਗ 10 ਤੋਂ 12 ਸਾਲਾਂ ਦੀ ਸਖ਼ਤ ਮਿਹਨਤ ਅਤੇ ਸੰਘਰਸ਼ ਤੋਂ ਬਾਅਦ ਲਵਪ੍ਰੀਤ ਨੇ ਇਹ ਮੁਕਾਮ ਹਾਸਲ ਕੀਤਾ ਹੈ।

ਪੁੱਤਰ ਨੇ ਤਗਮਾ ਜਿੱਤ ਕੇ ਵਾਪਸ ਆਉਣ ਦਾ ਕੀਤਾ ਵਾਅਦਾ ਨਿਭਾਇਆ

ਲਵਪ੍ਰੀਤ ਦੇ ਪਿਤਾ ਕਿਰਪਾਲ ਸਿੰਘ ਨੇ ਦੱਸਿਆ ਕਿ ਮੁਕਾਬਲੇ ਲਈ ਰਵਾਨਾ ਹੋਣ ਤੋਂ ਪਹਿਲਾਂ ਪੁੱਤਰ ਨੇ ਤਗਮਾ ਜਿੱਤ ਕੇ ਵਾਪਸ ਆਉਣ ਦਾ ਵਾਅਦਾ ਕੀਤਾ ਸੀ, ਜੋ ਉਸ ਨੇ ਪੂਰਾ ਕਰ ਵਿਖਾਇਆ। ਉਨ੍ਹਾਂ ਦੀ ਮਾਤਾ ਸੁਖਵਿੰਦਰ ਕੌਰ ਨੇ ਇਸ ਸਫਲਤਾ ਨੂੰ ਵਾਹਿਗੁਰੂ ਦੀ ਮਿਹਰ ਅਤੇ ਪੁੱਤਰ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ।

388 ਕਿਲੋਗ੍ਰਾਮ ਭਾਰ ਚੁੱਕ ਕੇ ਜਿੱਤਿਆ ਚਾਂਦੀ ਦਾ ਤਗਮਾ

ਲਵਪ੍ਰੀਤ ਸਿੰਘ ਨੇ ਸਨੈਚ ਵਿੱਚ 176 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ 212 ਕਿਲੋਗ੍ਰਾਮ ਭਾਰ ਚੁੱਕਿਆ। ਇਸ ਤਰ੍ਹਾਂ ਉਨ੍ਹਾਂ ਨੇ ਕੁੱਲ 388 ਕਿਲੋਗ੍ਰਾਮ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਉਹ ਸੋਨੇ ਦੇ ਤਗਮੇ ਤੋਂ ਸਿਰਫ਼ 1 ਕਿਲੋਗ੍ਰਾਮ ਪਿੱਛੇ ਰਹਿ ਗਏ।

ਨਿਊਜ਼ੀਲੈਂਡ ਦੇ ਡੇਵਿਡ ਐਂਡਰਿਊ ਲਿਟੀ ਨੇ 389 ਕਿਲੋਗ੍ਰਾਮ ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ, ਜਦਕਿ ਇੰਗਲੈਂਡ ਦੇ ਐਂਡਰਿਊ ਗ੍ਰਿਫ਼ਿਥ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ।

ਸਾਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਹਨ ਲਵਪ੍ਰੀਤ

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਬੱਲ ਸਚੰਦਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਇੱਕ ਸਾਧਾਰਣ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਦਰਜ਼ੀ ਦਾ ਕੰਮ ਕਰਦੇ ਹਨ, ਜਦਕਿ ਦਾਦਾ ਜੀ ਸਬਜ਼ੀਆਂ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ।

Read Latest News and Breaking News at Daily Post TV, Browse for more News

Ad
Ad

Punjab District News