Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਵਿਧਾਇਕ ਜਿੰਪਾ ਨੇ 8 ਆਂਗਣਵਾੜੀ ਵਰਕਰਾਂ ਤੇ 38 ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab News; ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ 8 ਆਂਗਣਵਾੜੀ ਵਰਕਰਾਂ ਅਤੇ 38 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਤੱਕ […]
ਲੇਖਕ : ਪ੍ਰਕਾਸ਼ਿਤ: 
ਵਿਧਾਇਕ ਜਿੰਪਾ ਨੇ 8 ਆਂਗਣਵਾੜੀ ਵਰਕਰਾਂ ਤੇ 38 ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab News; ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ 8 ਆਂਗਣਵਾੜੀ ਵਰਕਰਾਂ ਅਤੇ 38 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਆਂਗਣਵਾੜੀ ਕਰਮਚਾਰੀਆਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਦਾ ਕੰਮ ਬੇਹੱਦ ਮਹੱਤਵਪੂਰਨ ਹੈ ਅਤੇ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਪਾਰਦਰਸ਼ੀ ਢੰਗ ਨਾਲ ਭਰ ਕੇ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪੂਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਵਿਕਾਸ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣਾ ਹੈ। ਇਸ ਲਈ ਸਾਰੇ ਵਿਭਾਗਾਂ ਨੂੰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਸਮੇਂ ਸਿਰ ਅਤੇ ਬਿਹਤਰ ਸੇਵਾਵਾਂ ਮਿਲ ਸਕਣ। ਉਨ੍ਹਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News