ਵਟਸਐਪ ਨੇ ਫਰਵਰੀ ‘ਚ 9.7 ਮਿਲੀਅਨ ਭਾਰਤੀ ਖਾਤਿਆਂ ਨੂੰ ਕੀਤਾ ਬੈਨ,ਜਾਣੋ ਕੀ ਸੀ ਵਜ੍ਹਾ
WhatsApp Banned Accounts In India:ਵਟਸਐਪ ਨੇ ਭਾਰਤ ਵਿਚ ਫਰਵਰੀ ਮਹੀਨੇ ਦੌਰਾਨ 97 ਲੱਖ ਖਾਤੇ ਬੰਦ ਕਰ ਦਿੱਤੇ ਹਨ, ਇਨ੍ਹਾਂ ਖਾਤਾਧਾਰਕਾਂ ’ਤੇ ਇਤਰਾਜ਼ਯੋਗ ਸਮੱਗਰੀ ਅੱਗੇ ਪ੍ਰਸਾਰਤ ਕਰਨ ਦੇ ਦੋਸ਼ ਲੱਗੇ ਹਨ। ਇਨ੍ਹਾਂ ਵਿਚੋਂ 14 ਲੱਖ ਖਾਤਿਆਂ ’ਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਦੇ ਦੋਸ਼ ਹੇਠ ਪਹਿਲਾਂ ਹੀ ਰੋਕ ਲਾ ਦਿੱਤੀ ਗਈ ਸੀ। ਮੈਟਾ ਦੀ ਮਾਲਕੀ ਵਾਲੀ ਕੰਪਨੀ ਨੇ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
WhatsApp Banned Accounts In India
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
WhatsApp Banned Accounts In India:ਵਟਸਐਪ ਨੇ ਭਾਰਤ ਵਿਚ ਫਰਵਰੀ ਮਹੀਨੇ ਦੌਰਾਨ 97 ਲੱਖ ਖਾਤੇ ਬੰਦ ਕਰ ਦਿੱਤੇ ਹਨ, ਇਨ੍ਹਾਂ ਖਾਤਾਧਾਰਕਾਂ ’ਤੇ ਇਤਰਾਜ਼ਯੋਗ ਸਮੱਗਰੀ ਅੱਗੇ ਪ੍ਰਸਾਰਤ ਕਰਨ ਦੇ ਦੋਸ਼ ਲੱਗੇ ਹਨ। ਇਨ੍ਹਾਂ ਵਿਚੋਂ 14 ਲੱਖ ਖਾਤਿਆਂ ’ਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਦੇ ਦੋਸ਼ ਹੇਠ ਪਹਿਲਾਂ ਹੀ ਰੋਕ ਲਾ ਦਿੱਤੀ ਗਈ ਸੀ। ਮੈਟਾ ਦੀ ਮਾਲਕੀ ਵਾਲੀ ਕੰਪਨੀ ਨੇ ਆਪਣੀ ਮਹੀਨਾਵਾਰ ਰਿਪੋਰਟ ਜਾਰੀ ਕਰਕੇ ਵਟਸਐਪ ਖਾਤਾਧਾਰਕਾਂ ਨੂੰ ਨੇਮਾਂ ਦਾ ਪਾਲਣ ਕਰਨ ਦੀ ਵੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਭੜਕਾਊ ਸੰਦੇਸ਼ ਨੂੰ ਬਲਕ ਵਿਚ ਅੱਗੇ ਨਾ ਭੇਜਿਆ ਜਾਵੇ ਤੇ ਇਸ ਦੀ ਸਚਾਈ ਦੀ ਘੋਖ ਕੀਤੀ ਜਾਵੇ।
ਵਟਸਐਪ ਦੇ ਬੁਲਾਰੇ ਨੇ ਕਿਹਾ ਕਿ ਉਹ ਆਰਟੀਫੀਸ਼ੀਅਲ ਇੰਟੈਲੀਜੈਂਸ,ਮਾਹਰਾਂ ਤੇ ਹੋਰ ਨਵੀਨਤਮ ਤਕਨਾਲੋਜੀਆਂ ਦੀ ਮਦਦ ਲੈ ਰਹੇ ਹਨ ਤਾਂਕਿ ਇਸ ਪਲੈਟਫਾਰਮ ’ਤੇ ਖਾਤਾਧਾਰਕਾਂ ਦੀ ਨਿੱਜਤਾ ਪ੍ਰਭਾਵਿਤ ਨਾ ਹੋਵੇ ਤੇ ਉਹ ਸੁਰੱਖਿਅਤ ਰਹਿਣ।