ਅੱਜ ਫੇਰ 40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ 1000-1500 ਰੁਪਏ
Mawan Dheeyan Satkar Yojna: ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 1 ਅਗਸਤ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਨਮਾਨ ਯੋਜਨਾ’ ਤਹਿਤ 25 ਜੂਨ ਤੋਂ ਬਾਅਦ ਰਜਿਸਟਰ ਹੋਈਆਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਵੇਗੀ। ਯੋਜਨਾ ਤਹਿਤ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।
ਸਰਕਾਰ ਅਨੁਸਾਰ, 1 ਅਗਸਤ ਤੋਂ ਕਰੀਬ 40 ਲੱਖ ਮਹਿਲਾਵਾਂ ਨੂੰ ਮੁੜ ਇਸ ਯੋਜਨਾ ਦੀ ਸਨਮਾਨ ਰਾਸ਼ੀ ਮਿਲੇਗੀ। ਰਕਮ ਜਮ੍ਹਾਂ ਹੋਣ ਤੋਂ ਬਾਅਦ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ SMS ਅਤੇ ਬੈਂਕ ਅਲਰਟ ਰਾਹੀਂ ਸੂਚਨਾ ਵੀ ਪ੍ਰਾਪਤ ਹੋਵੇਗੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣਾ ਅਤੇ ਉਨ੍ਹਾਂ ਨੂੰ ਨਿਯਮਿਤ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।
ਇਸ ਤੋਂ ਪਹਿਲਾਂ ਮਾਨ ਸਰਕਾਰ ਇੱਕ ਜੁਲਾਈ ਨੂੰ ਜਨਰਲ ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਉਨ੍ਹਾਂ ਦੇ ਖਾਤਿਆਂ ‘ਚ ਭੇਜ ਚੁੱਕੇ ਹਨ, ਅੱਜ ਮੁੜ ਇਹ ਰਾਸ਼ੀ ਬਾਕੀ ਰਹਿੰਦੀਆਂ ਔਰਤਾਂ ਦੇ ਖਾਤਿਆਂ ‘ਚ ਭੇਜੀ ਜਾਵੇਗੀ।