Journalism Of Hope
BREAKING NEWS
ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ,,,,,,27 ਹਫਤਿਆਂ ਦੀ ਜਨਮੀ ਬੱਚੀ ਨੇ 50 ਦਿਨਾਂ ਦੀ ਵਿਸ਼ੇਸ਼ NICU ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ,,,,,ਚੰਡੀਗੜ੍ਹ ‘ਚ ਘਰ ਦਾ ਕਬਜ਼ਾ ਲੈਣ ਪਹੁੰਚੀ ਔਰਤ ਨੂੰ ਵਕੀਲ ਨੇ ਮਾਰੀ ਗੋਲੀ,,,,ਪੰਜਾਬ ਕਾਂਗਰਸ ਦੀ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ, ਪਾਰਟੀ ਤੋਂ ਮੁਅੱਤਲ,,,,,,ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ‘ਤੇ ਨੱਥ ਪਾਉਣ ਲਈ ਮਾਨ ਸਰਕਾਰ ਲਿਆਏਗੀ ‘ਪ੍ਰਾਈਵੇਟ ਸਕੂਲ ਫ਼ੀਸ ਰੈਗੂਲੇਸ਼ਨ’ ਬਿੱਲ

ਕੁਲਗਾਮ ‘ਚ ਟਾਰਗੇਟ ਕਿਲਿੰਗ: ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀ ਗੋਲੀ

Kulgam: Terrorist shoots two laborers: ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਹੈ। ਕੁਲਗਾਮ ਦੇ ਕੇਲਮ ਇਲਾਕੇ ਵਿੱਚ ਦੋ ਮਜ਼ਦੂਰਾਂ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਇੱਕ ਮਜ਼ਦੂਰ ਦੀ ਪਹਿਲੇ ਦੇਣ ਹੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ […]
Nishant Malyan
By : Updated On: 01 Aug 2026 11:02:AM
ਕੁਲਗਾਮ ‘ਚ ਟਾਰਗੇਟ ਕਿਲਿੰਗ: ਅੱਤਵਾਦੀਆਂ ਨੇ ਦੋ ਮਜ਼ਦੂਰਾਂ ਨੂੰ ਮਾਰੀ ਗੋਲੀ
  • ਦੋਵਾਂ ਦੀ ਮੌਤ, ਦੂਜੇ ਨੇ ਵੀ ਹਸਪਤਾਲ ‘ਚ ਤੋੜਿਆ ਦਮ

Kulgam: Terrorist shoots two laborers: ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਵਾਰ ਫਿਰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਹੈ। ਕੁਲਗਾਮ ਦੇ ਕੇਲਮ ਇਲਾਕੇ ਵਿੱਚ ਦੋ ਮਜ਼ਦੂਰਾਂ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਇੱਕ ਮਜ਼ਦੂਰ ਦੀ ਪਹਿਲੇ ਦੇਣ ਹੀ ਇਲਾਜ ਦੌਰਾਨ ਮੌਤ ਹੋ ਗਈ।

ਇਸ਼ਤਿਹਾਰ

ਘਟਨਾ ਤੋਂ ਤੁਰੰਤ ਬਾਅਦ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਇੱਕ ਮਜ਼ਦੂਰ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਇਲਾਜ ਦੌਰਾਨ ਉਸਦੀ ਬੀਤੇ ਦਿਨ ਹੀ ਮੌਤ ਹੋ ਗਈ। ਦੂਜੇ ਜ਼ਖ਼ਮੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅਨੰਤਨਾਗ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਸੀ। ਪਰ ਹੁਣ ਖ਼ਬਰ ਮਿਲ ਰਹੀ ਹੈ ਕਿ ਦੂਜੇ ਮਜ਼ਦੂਰ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਭਾਲ ਲਈ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹਮਲੇ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।

ਇਹ ਘਟਨਾ ਜੰਮੂ-ਕਸ਼ਮੀਰ ਵਿੱਚ ਟਾਰਗੇਟ ਕਿਲਿੰਗ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧਾ ਰਹੀ ਹੈ। ਸੁਰੱਖਿਆ ਏਜੰਸੀਆਂ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਵਿੱਚ ਜੁਟੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News