Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ – SGPC ਪ੍ਰਧਾਨ

Decision on Kartarpur Sahib Corridor: ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ – SGPC ਪ੍ਰਧਾਨ

Decision on Kartarpur Sahib Corridor: ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆਂ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸ਼ਾਂਤੀ ਦਾ ਸੁਨੇਹਾ ਹੈ, ਜਿਸ ’ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News