Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਚੰਡੀਗੜ੍ਹ ‘ਚ ਘਰ ਦਾ ਕਬਜ਼ਾ ਲੈਣ ਪਹੁੰਚੀ ਔਰਤ ਨੂੰ ਵਕੀਲ ਨੇ ਮਾਰੀ ਗੋਲੀ

Lawyer shoots woman: ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-42 ਵਿੱਚ ਸ਼ਨੀਵਾਰ ਦੁਪਹਿਰ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਅਦਾਲਤ ਦੇ ਹੁਕਮ ‘ਤੇ ਆਪਣੇ ਘਰ ਦਾ ਕਬਜ਼ਾ ਲੈਣ ਪਹੁੰਚੀ ਇੱਕ ਔਰਤ ਨੂੰ ਕਥਿਤ ਤੌਰ ‘ਤੇ ਇੱਕ ਵਕੀਲ ਨੇ ਗੋਲੀ ਮਾਰ ਦਿੱਤੀ। ਜਾਣਕਾਰੀ ਅਨੁਸਾਰ, ਦੁਪਹਿਰ ਕਰੀਬ 1 ਵਜੇ ਗਰਲਜ਼ ਕਾਲਜ ਦੇ ਸਾਹਮਣੇ ਇਹ ਘਟਨਾ ਵਾਪਰੀ। ਜ਼ਖ਼ਮੀ ਔਰਤ […]
ਲੇਖਕ : ਪ੍ਰਕਾਸ਼ਿਤ: 
ਚੰਡੀਗੜ੍ਹ ‘ਚ ਘਰ ਦਾ ਕਬਜ਼ਾ ਲੈਣ ਪਹੁੰਚੀ ਔਰਤ ਨੂੰ ਵਕੀਲ ਨੇ ਮਾਰੀ ਗੋਲੀ
  • ਵਕੀਲ ਨੇ ਪੁਲਿਸ ਸਾਹਮਣੇ ਚਲਾਈ ਲਾਇਸੈਂਸੀ ਰਿਵਾਲਵਰ

Lawyer shoots woman: ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-42 ਵਿੱਚ ਸ਼ਨੀਵਾਰ ਦੁਪਹਿਰ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਅਦਾਲਤ ਦੇ ਹੁਕਮ ‘ਤੇ ਆਪਣੇ ਘਰ ਦਾ ਕਬਜ਼ਾ ਲੈਣ ਪਹੁੰਚੀ ਇੱਕ ਔਰਤ ਨੂੰ ਕਥਿਤ ਤੌਰ ‘ਤੇ ਇੱਕ ਵਕੀਲ ਨੇ ਗੋਲੀ ਮਾਰ ਦਿੱਤੀ।

ਜਾਣਕਾਰੀ ਅਨੁਸਾਰ, ਦੁਪਹਿਰ ਕਰੀਬ 1 ਵਜੇ ਗਰਲਜ਼ ਕਾਲਜ ਦੇ ਸਾਹਮਣੇ ਇਹ ਘਟਨਾ ਵਾਪਰੀ। ਜ਼ਖ਼ਮੀ ਔਰਤ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ, ਜੋ ਅਦਾਲਤੀ ਹੁਕਮਾਂ ਅਨੁਸਾਰ ਆਪਣੇ ਘਰ ਦਾ ਕਬਜ਼ਾ ਲੈਣ ਲਈ ਪੁਲਿਸ ਦੀ ਮੌਜੂਦਗੀ ਵਿੱਚ ਮੌਕੇ ‘ਤੇ ਪਹੁੰਚੀ ਸੀ।

ਦੋਸ਼ ਹੈ ਕਿ ਇਸ ਦੌਰਾਨ ਘਰ ‘ਤੇ ਕਬਜ਼ਾ ਕੀਤੇ ਬੈਠੇ ਵਕੀਲ ਜੇਪੀਐਸ ਚੱਢਾ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ, ਜੋ ਮਨਵਿੰਦਰ ਕੌਰ ਦੇ ਸਿਰ ਵਿੱਚ ਲੱਗੀ। ਗੋਲੀ ਲੱਗਣ ਨਾਲ ਉਹ ਮੌਕੇ ‘ਤੇ ਹੀ ਡਿੱਗ ਪਈ।

ਘਟਨਾ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News