Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀਆਂ ਵਧੀਆਂ ਮੁਸ਼ਕਲਾਂ, ਪਤਨੀ ਮੁਸਕਾਨ ਦੀ ਮੌਤ ਮਾਮਲੇ ‘ਚ FIR ਦਰਜ

Kabaddi player wife suicide case: ਚੰਡੀਗੜ੍ਹ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ 23 ਸਾਲਾ ਪਤਨੀ ਮੁਸਕਾਨ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ ਦਾਜ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਮੁਸਕਾਨ ਦੇ ਪਿਤਾ ਸੁਖਬੀਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਨੇ ਸ਼ੀਲੂ ਬਲਹਾਰਾ, ਉਸਦੇ ਪਿਤਾ ਸੁਰੇਂਦਰ, ਮਾਂ ਨਿਸ਼ਾ […]
Nishant Malyan
By : Published: 02 Aug 2026 09:27:AM
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀਆਂ ਵਧੀਆਂ ਮੁਸ਼ਕਲਾਂ, ਪਤਨੀ ਮੁਸਕਾਨ ਦੀ ਮੌਤ ਮਾਮਲੇ ‘ਚ FIR ਦਰਜ

Kabaddi player wife suicide case: ਚੰਡੀਗੜ੍ਹ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ 23 ਸਾਲਾ ਪਤਨੀ ਮੁਸਕਾਨ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਸ਼ਨੀਵਾਰ ਨੂੰ ਦਾਜ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਮੁਸਕਾਨ ਦੇ ਪਿਤਾ ਸੁਖਬੀਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਨੇ ਸ਼ੀਲੂ ਬਲਹਾਰਾ, ਉਸਦੇ ਪਿਤਾ ਸੁਰੇਂਦਰ, ਮਾਂ ਨਿਸ਼ਾ ਅਤੇ ਭਰਾ ਮਨੀਸ਼ ਨੂੰ ਨਾਮਜ਼ਦ ਕਰਦੇ ਹੋਏ ਬਾਹੂ ਅਕਬਰਪੁਰ ਥਾਣੇ ਵਿੱਚ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਵਿੱਚ ਸੁਖਬੀਰ ਨੇ ਦੋਸ਼ ਲਗਾਇਆ ਹੈ ਕਿ ਸ਼ੀਲੂ ਦੇ ਕਈ ਔਰਤਾਂ ਨਾਲ ਸਬੰਧ ਸਨ ਅਤੇ ਉਸਦੀ ਧੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

ਇਸ਼ਤਿਹਾਰ

ਐਫਆਈਆਰ ਦਰਜ ਹੋਣ ਤੋਂ ਬਾਅਦ ਮੁਸਕਾਨ ਦੀ ਲਾਸ਼ ਦਾ ਪੋਸਟਮਾਰਟਮ ਪੀਜੀਆਈ ਵਿੱਚ ਕਰਵਾਇਆ ਗਿਆ। ਇਸ ਉਪਰੰਤ ਪਰਿਵਾਰ ਵੱਲੋਂ ਬਾਹੂ ਅਕਬਰਪੁਰ ਪਿੰਡ ਵਿੱਚ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਉਸਦੇ ਪਤੀ ਸ਼ੀਲੂ ਬਲਹਾਰਾ ਨੇ ਚਿਤਾ ਨੂੰ ਅੱਗ ਦਿੱਤੀ।

ਇਸ ਦੌਰਾਨ ਮੁਸਕਾਨ ਦੀ ਮੌਤ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਰਿਵਾਰ ਦੀਆਂ ਕੁਝ ਔਰਤਾਂ ਲਾਸ਼ ਕੋਲ ਖੜ੍ਹੀਆਂ ਦਿਖਾਈ ਦਿੰਦੀਆਂ ਹਨ। ਵੀਡੀਓ ਵਿੱਚ ਮੁਸਕਾਨ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਹੋਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਦਾਵਿਆਂ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News