Journalism Of Hope
BREAKING NEWS
ਵਿਆਹ ਦੇ ਇੱਕ ਹਫ਼ਤੇ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਲਾਏ ਕਤਲ ਦੇ ਦੋਸ਼,,,,BJP ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕੇ ਦੀ ਆਈ ਆਵਾਜ਼,,,,,,Breaking: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ,,,,,ਮੋਹਾਲੀ ‘ਚ ਦੁਕਾਨਦਾਰ ‘ਤੇ ਤਾਬੜਤੋੜ ਫਾਇਰਿੰਗ, CCTV ਆਈ ਸਾਹਮਣੇ,,,,ਝੋਨੇ ਦੇ ਖੇਤ ‘ਚ ਮਿਲਿਆ ਮਗਰਮੱਛ, ਨੌਜਵਾਨ ਮੋਢੇ ‘ਤੇ ਚੁੱਕ ਕੇ ਪਹੁੰਚਿਆ ਥਾਣੇ; ਵੀਡੀਓ ਵਾਇਰਲ,,,,,ਬਰਨਾਲਾ ‘ਚ ਵੀ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, ਚੰਨੀ ਦੇ ਸਮਰਥਕਾਂ ਨੇ ਫੇਰ ਲਾਏ ਨਾਅਰੇ

Breaking: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ

Sanitation workers’ strike ends: ਲੁਧਿਆਣਾ: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੋਂ ਬਾਅਦ ਲੁਧਿਆਣਾ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਦਾ ਕੰਮ ਵੀ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਦਰਅਸਲ, ਬਰਨਾਲਾ ਵਿੱਚ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਕਾਰਵਾਈ ਤੋਂ […]
Ranjit Singh
By : Updated On: 02 Aug 2026 14:59:PM
Breaking: ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ

Sanitation workers’ strike ends: ਲੁਧਿਆਣਾ: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਤੋਂ ਬਾਅਦ ਲੁਧਿਆਣਾ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਦਾ ਕੰਮ ਵੀ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਦਰਅਸਲ, ਬਰਨਾਲਾ ਵਿੱਚ ਧਰਨਾ ਦੇ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਕਾਰਵਾਈ ਤੋਂ ਬਾਅਦ ਪੰਜਾਬ ਭਰ ਵਿੱਚ ਸਫਾਈ ਕਰਮਚਾਰੀ ਯੂਨੀਅਨਾਂ ਨੇ ਹੜਤਾਲ ਦਾ ਐਲਾਨ ਕੀਤਾ ਸੀ। ਕਰਮਚਾਰੀਆਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਲੀਆਂ, ਬੇਲਦਾਰਾਂ ਅਤੇ ਸਫਾਈ ਕਰਮਚਾਰੀਆਂ ਦੀਆਂ ਹੋਰ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਸੀ।

ਇਸ਼ਤਿਹਾਰ

ਹੜਤਾਲ ਕਾਰਨ ਲੁਧਿਆਣਾ ਵਿੱਚ ਕਈ ਦਿਨਾਂ ਤੱਕ ਕੂੜੇ ਦੀ ਲਿਫਟਿੰਗ ਬੰਦ ਰਹੀ, ਜਿਸ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਮੁਹੱਲਿਆਂ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਬਣ ਗਿਆ ਸੀ। ਇਸ ਮਸਲੇ ਦੇ ਹੱਲ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਘਰਸ਼ ਕਮੇਟੀ ਅਤੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਕੁਝ ਮੰਗਾਂ ਨੂੰ ਤੁਰੰਤ ਮੰਨਣ ਅਤੇ ਬਾਕੀ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ 10,500 ਰੁਪਏ ਤੋਂ ਵਧਾ ਕੇ 20,000 ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨਾਂ ਨਾਲ ਵਿਸਥਾਰਪੂਰਵਕ ਚਰਚਾ ਹੋਈ ਹੈ ਅਤੇ ਬਾਕੀ ਰਹਿੰਦੀਆਂ ਮੰਗਾਂ ‘ਤੇ ਵੀ ਸੋਮਵਾਰ ਤੱਕ ਕਾਰਵਾਈ ਕੀਤੀ ਜਾਵੇਗੀ। ਹੜਤਾਲ ਖਤਮ ਹੋਣ ਨਾਲ ਲੁਧਿਆਣਾ ਵਿੱਚ ਕੂੜਾ ਚੁੱਕਣ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ, ਜਿਸ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਰਾਹਤ ਮਿਲਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News