ਬਿਜਲੀ ਦੇ ਖੰਭੇ ‘ਤੇ ਕੰਮ ਕਰ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
Youth dies of electrocution: ਅੰਮ੍ਰਿਤਸਰ: ਮਜੀਠਾ ਦੇ ਪਿੰਡ ਚਵਿੰਡਾ ਵਾਲੀ ਨੇੜੇ ਬਿਜਲੀ ਵਿਭਾਗ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਫਤੂਭੀਲਾ ਦਾ ਰਹਿਣ ਵਾਲਾ ਸੀ ਅਤੇ ਬਿਜਲੀ ਵਿਭਾਗ ਵਿੱਚ ਕੰਮ ਕਰਦਾ ਸੀ। ਮੁੱਢਲੀ ਜਾਣਕਾਰੀ ਅਨੁਸਾਰ, ਸਤਿੰਦਰ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
Youth dies of electrocution: ਅੰਮ੍ਰਿਤਸਰ: ਮਜੀਠਾ ਦੇ ਪਿੰਡ ਚਵਿੰਡਾ ਵਾਲੀ ਨੇੜੇ ਬਿਜਲੀ ਵਿਭਾਗ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਤਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਫਤੂਭੀਲਾ ਦਾ ਰਹਿਣ ਵਾਲਾ ਸੀ ਅਤੇ ਬਿਜਲੀ ਵਿਭਾਗ ਵਿੱਚ ਕੰਮ ਕਰਦਾ ਸੀ।
ਮੁੱਢਲੀ ਜਾਣਕਾਰੀ ਅਨੁਸਾਰ, ਸਤਿੰਦਰ ਸਿੰਘ ਬਿਜਲੀ ਦੀ ਲਾਈਨ ‘ਤੇ ਕੰਮ ਕਰਨ ਲਈ ਖੰਭੇ ‘ਤੇ ਚੜ੍ਹਿਆ ਹੋਇਆ ਸੀ। ਇਸ ਦੌਰਾਨ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।