Journalism Of Hope
BREAKING NEWS
ਪੰਜਾਬ ‘ਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 24 ਘੰਟਿਆਂ ‘ਚ ਸ਼ਹਿਰ ਹੋਣਗੇ ਸਾਫ਼....ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬ ਕਾਂਗਰਸ ਇੰਚਾਰਜ ਦੇ ‘GO BACK BAGHEL’ ਦੇ ਲੱਗੇ ਪੋਸਟਰ........ਪੰਜਾਬ ਵਿਧਾਨ ਸਭਾ ‘ਚ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਭਾਰੀ ਹੰਗਾਮਾ.....ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੋਰਚਾ ਲਾਉਣ ਦਾ ਐਲਾਨ.....PU ‘ਚ PHD ਵਿਦਿਆਰਥਣ ਦੀ ਮੌਤ ਮਾਮਲਾ: ਮੈਜਿਸਟਰੀਅਲ ਜਾਂਚ ਦੇ ਹੁਕਮ....ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਬਰੀ.....DA/DR ਦੇ ਬਕਾਏ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ: ਹਾਈਕੋਰਟ ਵੱਲੋਂ ਸਰਕਾਰ ਨੂੰ ਬਕਾਇਆ ਜਾਰੀ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅੱਜ ਤੋਂ, ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

Monsoon session of Punjab Vidhan Sabha: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅੱਜ 3 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ, ਜੋ 10 ਅਗਸਤ 2026 ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਸਵੇਰੇ 9 ਵਜੇ ਸ਼ਰਧਾਂਜਲੀ ਸਮਾਗਮ ਨਾਲ ਸ਼ੁਰੂ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ। ਕਾਂਗਰਸ ਅਤੇ […]
Ranjit Singh
By : Updated On: 03 Aug 2026 07:05:AM
ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅੱਜ ਤੋਂ, ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ
  • ਸ਼ਰਧਾਂਜਲੀ ਨਾਲ ਹੋਵੇਗੀ ਕਾਰਵਾਈ ਦੀ ਸ਼ੁਰੂਆਤ
  • ਪ੍ਰਸ਼ਨ ਕਾਲ, ਜੀਰੋ ਆਵਰ ਅਤੇ ਕਈ ਅਹਿਮ ਬਿੱਲਾਂ ‘ਤੇ ਹੋਵੇਗੀ ਚਰਚਾ

Monsoon session of Punjab Vidhan Sabha: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅੱਜ 3 ਅਗਸਤ ਤੋਂ ਸ਼ੁਰੂ ਹੋ ਰਿਹਾ ਹੈ, ਜੋ 10 ਅਗਸਤ 2026 ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ ਦੀ ਕਾਰਵਾਈ ਸਵੇਰੇ 9 ਵਜੇ ਸ਼ਰਧਾਂਜਲੀ ਸਮਾਗਮ ਨਾਲ ਸ਼ੁਰੂ ਹੋਵੇਗੀ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ। ਕਾਂਗਰਸ ਅਤੇ ਭਾਜਪਾ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਕਾਨੂੰਨ ਵਿਵਸਥਾ, ਮੁਲਾਜ਼ਮਾਂ ਦੇ ਬਕਾਇਆ ਡੀ ਏ, ਸਫਾਈ ਕਰਮਚਾਰੀਆਂ ਦੇ ਮਾਮਲੇ ਅਤੇ ਕਥਿਤ ਪੇਪਰ ਲੀਕ ਵਰਗੇ ਵੱਖ-ਵੱਖ ਮੁੱਦਿਆਂ ‘ਤੇ ‘ਆਪ’ ਸਰਕਾਰ ਨੂੰ ਘੇਰੇ ਜਾਣ ਦੀ ਉਮੀਦ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦਾ ਮੁੱਦਾ ਵੀ ਉਠਾਏ ਜਾਣ ਦੀ ਸੰਭਾਵਨਾ ਹੈ।

ਇਸ਼ਤਿਹਾਰ

ਸਰਕਾਰ ਇਸ ਸੈਸ਼ਨ ਦੌਰਾਨ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀਆਂ ਫੀਸਾਂ ਦਾ ਨਿਯਮ (ਸੋਧ) ਬਿੱਲ, 2026’ ਪੇਸ਼ ਕਰੇਗੀ। ਇਸ ਬਿੱਲ ਰਾਹੀਂ 13 ਜੁਲਾਈ 2026 ਨੂੰ ਲਾਗੂ ਕੀਤੇ ਆਰਡੀਨੈਂਸ ਨੂੰ ਸਥਾਈ ਕਾਨੂੰਨੀ ਰੂਪ ਦਿੱਤਾ ਜਾਵੇਗਾ। ਨਵੇਂ ਪ੍ਰਬੰਧਾਂ ਅਨੁਸਾਰ ਜ਼ਿਲ੍ਹਾ ਰੈਗੂਲੇਟਰੀ ਅਥਾਰਟੀ ਦੀ ਮਨਜ਼ੂਰੀ ਤੋਂ ਬਿਨਾਂ ਪ੍ਰਾਈਵੇਟ ਸਕੂਲ ਸਾਲਾਨਾ ਫੀਸ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕਣਗੇ।

ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨਾਲ ਸਬੰਧਤ ਸੋਧ ਬਿੱਲ ‘ਤੇ ਵੀ ਵਿਚਾਰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਮਾਮਲੇ ‘ਤੇ ਅਕਾਲ ਤਖ਼ਤ ਵੱਲੋਂ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਫ਼ੈਸਲਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਸੈਸ਼ਨ ਦੌਰਾਨ ਪੰਜਾਬ ਪੁਲਿਸ ਭਰਤੀ ਨਿਯਮਾਂ ਵਿੱਚ ਤਬਦੀਲੀ ਕਰਕੇ ਸਬ-ਇੰਸਪੈਕਟਰ (ਐਸਆਈ) ਦੀ ਸਿੱਧੀ ਭਰਤੀ ਖਤਮ ਕਰਨ ਅਤੇ ‘ਵਿਕਸਿਤ ਭਾਰਤ ਗਰੰਟੀਸ਼ੁਦਾ ਰੁਜ਼ਗਾਰ ਅਤੇ ਰੋਜ਼ੀ-ਰੋਟੀ ਮਿਸ਼ਨ’ ਨੂੰ ਲਾਗੂ ਕਰਨ ਸਬੰਧੀ ਪ੍ਰਸਤਾਵਾਂ ‘ਤੇ ਵੀ ਚਰਚਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਕੁਝ ਸਾਲਾਨਾ ਰਿਪੋਰਟਾਂ ਸਦਨ ਦੇ ਪਟਲ ‘ਤੇ ਰੱਖੀਆਂ ਜਾਣਗੀਆਂ, ਜਦਕਿ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਵੀ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।

ਵਿਧਾਨ ਸਭਾ ਦਾ ਪ੍ਰੋਗਰਾਮ:
ਸਭ ਤੋਂ ਪਹਿਲਾਂ ਸ਼ਰਧਾਂਜਲੀ ਸਮਾਗਮ ਨਾਲ ਸ਼ੁਰੂ ਹੋਵੇਗੀ ਕਾਰਵਾਈ
ਉਸ ਤੋਂ ਬਾਅਦ ਪ੍ਰਸ਼ਨ ਕਾਲ ਕੱਲ੍ਹ ਦੇ ਵਿਧਾਨ ਸਭਾ ਸੈਸ਼ਨ ਵਿੱਚ ਰੱਖਿਆ ਜਾਵੇਗਾ
ਇਸ ਤੋਂ ਬਾਅਦ ਜੀਰੋ ਆਵਰ ਹੋਵੇਗਾ ਆਰੰਭ
ਧਿਆਨ ਦਵਾਓ ਪ੍ਰਸਤਾਵ ਤੇ ਵੀ ਹੋਵੇਗੀ ਚਰਚਾ

Read Latest News and Breaking News at Daily Post TV, Browse for more News

Ad
Ad

Punjab District News