Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ਦੇ ਕਰਮਚਾਰੀਆਂ-ਪੈਨਸ਼ਨਰਾਂ ਲਈ ਅੱਜ ਅਹਿਮ ਦਿਨ, DA-DR ਮਾਮਲੇ ‘ਤੇ ਹਾਈਕੋਰਟ ਦਾ ਅੱਜ ਆ ਸਕਦਾ ਹੈ ਫ਼ੈਸਲਾ

High Court’s decision on DA-DR: ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ (3 ਅਗਸਤ) ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਨਾਲ ਸਬੰਧਤ ਅਹਿਮ ਮਾਮਲੇ ਵਿੱਚ ਫ਼ੈਸਲਾ ਸੁਣਾ ਸਕਦੀ ਹੈ। ਇਸ ਮਾਮਲੇ ‘ਤੇ ਪਿਛਲੇ ਕਈ ਮਹੀਨਿਆਂ ਤੋਂ ਸੁਣਵਾਈ ਚੱਲ ਰਹੀ ਹੈ ਅਤੇ ਲੱਖਾਂ ਕਰਮਚਾਰੀ ਤੇ ਪੈਨਸ਼ਨਰ ਇਸ ਫ਼ੈਸਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ ਕਰਮਚਾਰੀਆਂ-ਪੈਨਸ਼ਨਰਾਂ ਲਈ ਅੱਜ ਅਹਿਮ ਦਿਨ, DA-DR ਮਾਮਲੇ ‘ਤੇ ਹਾਈਕੋਰਟ ਦਾ ਅੱਜ ਆ ਸਕਦਾ ਹੈ ਫ਼ੈਸਲਾ

High Court’s decision on DA-DR: ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ (3 ਅਗਸਤ) ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਨਾਲ ਸਬੰਧਤ ਅਹਿਮ ਮਾਮਲੇ ਵਿੱਚ ਫ਼ੈਸਲਾ ਸੁਣਾ ਸਕਦੀ ਹੈ। ਇਸ ਮਾਮਲੇ ‘ਤੇ ਪਿਛਲੇ ਕਈ ਮਹੀਨਿਆਂ ਤੋਂ ਸੁਣਵਾਈ ਚੱਲ ਰਹੀ ਹੈ ਅਤੇ ਲੱਖਾਂ ਕਰਮਚਾਰੀ ਤੇ ਪੈਨਸ਼ਨਰ ਇਸ ਫ਼ੈਸਲੇ ਦੀ ਉਡੀਕ ਕਰ ਰਹੇ ਹਨ।

ਇਹ ਵਿਵਾਦ ਪੰਜਾਬ ਸਰਕਾਰ ਵੱਲੋਂ DA ਅਤੇ DR ਦੀਆਂ ਕਿਸ਼ਤਾਂ ਅਤੇ ਬਕਾਇਆ ਰਕਮ ਜਾਰੀ ਕਰਨ ਵਿੱਚ ਹੋਈ ਦੇਰੀ ਨੂੰ ਲੈ ਕੇ ਪੈਦਾ ਹੋਇਆ ਸੀ। ਕਰਮਚਾਰੀਆਂ, ਪੈਨਸ਼ਨਰਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਇਰ ਕਰਦਿਆਂ ਦਲੀਲ ਦਿੱਤੀ ਕਿ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਬਾਅਦ ਵੀ ਸਰਕਾਰ ਨੇ ਉਨ੍ਹਾਂ ਦਾ ਕਾਨੂੰਨੀ ਹੱਕ ਸਮੇਂ ਸਿਰ ਨਹੀਂ ਦਿੱਤਾ।

ਮਾਰਚ 2026 ਵਿੱਚ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਸੀ ਕਿ DA ਅਤੇ DR ਕੋਈ ਸਰਕਾਰੀ ਰਹਿਮ ਨਹੀਂ, ਸਗੋਂ ਕਰਮਚਾਰੀਆਂ ਦਾ ਕਾਨੂੰਨੀ ਅਧਿਕਾਰ ਹੈ। ਅਦਾਲਤ ਨੇ ਸਰਕਾਰ ਨੂੰ ਵਿਆਜ ਸਮੇਤ ਬਕਾਇਆ ਰਕਮ ਨਿਰਧਾਰਤ ਸਮੇਂ ਵਿੱਚ ਅਦਾ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।

ਇਸ ਹੁਕਮ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਨੇ ਡਿਵੀਜ਼ਨ ਬੈਂਚ ਅੱਗੇ ਲੈਟਰਸ ਪੇਟੈਂਟ ਅਪੀਲ (LPA) ਦਾਇਰ ਕੀਤੀ। ਸਰਕਾਰ ਦਾ ਕਹਿਣਾ ਹੈ ਕਿ ਇੱਕਮੁਸ਼ਤ ਭੁਗਤਾਨ ਨਾਲ ਸਰਕਾਰੀ ਖ਼ਜ਼ਾਨੇ ‘ਤੇ ਵੱਡਾ ਵਿੱਤੀ ਬੋਝ ਪਵੇਗਾ, ਇਸ ਲਈ ਬਕਾਇਆ ਰਕਮ ਕਿਸ਼ਤਾਂ ਵਿੱਚ ਦੇਣ ਦੀ ਇਜਾਜ਼ਤ ਦਿੱਤੀ ਜਾਵੇ।

ਅੰਦਾਜ਼ੇ ਮੁਤਾਬਕ ਇਸ ਮਾਮਲੇ ਦਾ ਅਸਰ 6 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਅਤੇ ਕਰੀਬ 3 ਲੱਖ ਪੈਨਸ਼ਨਰਾਂ ਸਮੇਤ ਲਗਭਗ 9 ਲੱਖ ਲਾਭਪਾਤਰੀਆਂ ‘ਤੇ ਪੈ ਸਕਦਾ ਹੈ। ਅੱਜ ਡਿਵੀਜ਼ਨ ਬੈਂਚ ਇਹ ਤੈਅ ਕਰੇਗੀ ਕਿ ਸਿੰਗਲ ਬੈਂਚ ਦਾ ਫ਼ੈਸਲਾ ਬਰਕਰਾਰ ਰਹੇਗਾ ਜਾਂ ਸਰਕਾਰ ਨੂੰ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੀ ਰਾਹਤ ਮਿਲੇਗੀ ਅਤੇ ਕੀ ਕਰਮਚਾਰੀਆਂ ਨੂੰ ਵਿਆਜ ਸਮੇਤ ਬਕਾਇਆ ਰਕਮ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News