Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਬਰੀ

Female Wrestlers Sexual Harassment Case: ਨਵੀਂ ਦਿੱਲੀ: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਸਹਿ-ਦੋਸ਼ੀ ਵਿਨੋਦ ਤੋਮਰ ਨੂੰ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ACJM) ਅਸ਼ਵਨੀ ਪੰਵਾਰ ਨੇ […]
Nishant Malyan
By : Updated On: 03 Aug 2026 11:20:AM
ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਬਰੀ

Female Wrestlers Sexual Harassment Case: ਨਵੀਂ ਦਿੱਲੀ: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਸਹਿ-ਦੋਸ਼ੀ ਵਿਨੋਦ ਤੋਮਰ ਨੂੰ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ACJM) ਅਸ਼ਵਨੀ ਪੰਵਾਰ ਨੇ ਸੁਣਾਇਆ। ਫ਼ੈਸਲੇ ਤੋਂ ਪਹਿਲਾਂ ਅਦਾਲਤ ਪਹੁੰਚੇ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਉਹ ਅਦਾਲਤ ਦੇ ਫ਼ੈਸਲੇ ਦਾ ਹੀ ਇੰਤਜ਼ਾਰ ਕਰ ਰਹੇ ਹਨ ਅਤੇ ਜੋ ਅਦਾਲਤ ਕਹੇਗੀ, ਉਹੀ ਮੰਨਣਗੇ।

ਇਸ਼ਤਿਹਾਰ

ਇਹ ਮਾਮਲਾ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਸੀ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਿੱਲੀ ਪੁਲਿਸ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ਤੋਂ ਬਾਅਦ ਦੇਸ਼ ਭਰ ਵਿੱਚ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਜਨਮ ਦਿੱਤਾ ਸੀ।

15 ਜੂਨ 2023 ਨੂੰ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਭਾਰਤੀ ਦੰਡ ਸੰਹਿਤਾ (IPC) ਦੀਆਂ ਧਾਰਾਵਾਂ 354, 354ਏ, 354ਡੀ ਅਤੇ 506(1) ਤਹਿਤ ਦੋਸ਼ ਲਗਾਏ ਗਏ ਸਨ। ਇਸ ਤੋਂ ਬਾਅਦ 10 ਮਈ 2024 ਨੂੰ ਹੇਠਲੀ ਅਦਾਲਤ ਨੇ ਪੰਜ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਦੋਸ਼ ਤੈਅ ਕੀਤੇ ਸਨ। ਲੰਬੀ ਸੁਣਵਾਈ ਤੋਂ ਬਾਅਦ ਹੁਣ ਰਾਊਸ ਐਵੇਨਿਊ ਅਦਾਲਤ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News