ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਸ਼ੋਕ ਮਤੇ ਨਾਲ, NEET ਵਿਦਿਆਰਥੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ
Punjab Vidhan Sabha monsoon session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋ ਗਿਆ। 10 ਅਗਸਤ ਤੱਕ ਚੱਲਣ ਵਾਲੇ ਇਸ ਸੈਸ਼ਨ ਦੀ ਸ਼ੁਰੂਆਤ ਵੱਖ-ਵੱਖ ਸ਼ਖਸੀਅਤਾਂ ਅਤੇ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਸਦਨ ਨੇ NEET ਪ੍ਰੀਖਿਆ ਲੀਕ ਹੋਣ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸ਼ਰਧਾਂਜਲੀ ਭੇਟ […]
By :
Ranjit Singh
Updated On: 03 Aug 2026 11:58:AM
- ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
Punjab Vidhan Sabha monsoon session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋ ਗਿਆ। 10 ਅਗਸਤ ਤੱਕ ਚੱਲਣ ਵਾਲੇ ਇਸ ਸੈਸ਼ਨ ਦੀ ਸ਼ੁਰੂਆਤ ਵੱਖ-ਵੱਖ ਸ਼ਖਸੀਅਤਾਂ ਅਤੇ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਸਦਨ ਨੇ NEET ਪ੍ਰੀਖਿਆ ਲੀਕ ਹੋਣ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਆਪਣੀ ਪ੍ਰੀਖਿਆ ਪ੍ਰਣਾਲੀ ਹੋਰ ਮਜ਼ਬੂਤ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਕਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਸ਼ਰਧਾਂਜਲੀ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।
