Journalism Of Hope
BREAKING NEWS
ਪੰਜਾਬ ‘ਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 24 ਘੰਟਿਆਂ ‘ਚ ਸ਼ਹਿਰ ਹੋਣਗੇ ਸਾਫ਼....ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬ ਕਾਂਗਰਸ ਇੰਚਾਰਜ ਦੇ ‘GO BACK BAGHEL’ ਦੇ ਲੱਗੇ ਪੋਸਟਰ........ਪੰਜਾਬ ਵਿਧਾਨ ਸਭਾ ‘ਚ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਭਾਰੀ ਹੰਗਾਮਾ.....ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੋਰਚਾ ਲਾਉਣ ਦਾ ਐਲਾਨ.....PU ‘ਚ PHD ਵਿਦਿਆਰਥਣ ਦੀ ਮੌਤ ਮਾਮਲਾ: ਮੈਜਿਸਟਰੀਅਲ ਜਾਂਚ ਦੇ ਹੁਕਮ....ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: WFI ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਬਰੀ.....DA/DR ਦੇ ਬਕਾਏ ‘ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ: ਹਾਈਕੋਰਟ ਵੱਲੋਂ ਸਰਕਾਰ ਨੂੰ ਬਕਾਇਆ ਜਾਰੀ ਕਰਨ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬ ਕਾਂਗਰਸ ਇੰਚਾਰਜ ਦੇ ‘GO BACK BAGHEL’ ਦੇ ਲੱਗੇ ਪੋਸਟਰ

GO BACK BAGHEL Poster: ਸ੍ਰੀ ਮੁਕਤਸਰ ਸਾਹਿਬ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿੱਚ ‘GO BACK BAGHEL’ ਦੇ ਪੋਸਟਰ ਲੱਗਣ ਨਾਲ ਸਿਆਸੀ ਮਾਹੌਲ ਗਰਮਾ ਗਿਆ। ਇਹ ਪੋਸਟਰ ਉਸ ਸਮੇਂ ਸਾਹਮਣੇ ਆਏ ਜਦੋਂ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨੀ […]
Ranjit Singh
By : Updated On: 03 Aug 2026 14:19:PM
ਸ੍ਰੀ ਮੁਕਤਸਰ ਸਾਹਿਬ ‘ਚ ਪੰਜਾਬ ਕਾਂਗਰਸ ਇੰਚਾਰਜ ਦੇ ‘GO BACK BAGHEL’ ਦੇ ਲੱਗੇ ਪੋਸਟਰ

GO BACK BAGHEL Poster: ਸ੍ਰੀ ਮੁਕਤਸਰ ਸਾਹਿਬ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿੱਚ ‘GO BACK BAGHEL’ ਦੇ ਪੋਸਟਰ ਲੱਗਣ ਨਾਲ ਸਿਆਸੀ ਮਾਹੌਲ ਗਰਮਾ ਗਿਆ। ਇਹ ਪੋਸਟਰ ਉਸ ਸਮੇਂ ਸਾਹਮਣੇ ਆਏ ਜਦੋਂ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨੀ ਸੀ।

ਇਸ਼ਤਿਹਾਰ

ਭੁਪੇਸ਼ ਬਘੇਲ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਦਾ ਮਕਸਦ ਪਾਰਟੀ ਦੇ ਅੰਦਰ ਚੱਲ ਰਹੀ ਧੜੇਬੰਦੀ ਨੂੰ ਖਤਮ ਕਰਨਾ ਅਤੇ ਵਰਕਰਾਂ ਨੂੰ ਇਕਜੁੱਟ ਕਰਨਾ ਦੱਸਿਆ ਜਾ ਰਿਹਾ ਹੈ। ਪਰ ਜਿੱਥੇ ਵੀ ਇਹ ਮੀਟਿੰਗਾਂ ਹੁੰਦੀਆਂ ਹਨ, ਉੱਥੇ ਹੀ ਚੰਨੀ ਦੇ ਸਮਰਥਕ ਰਾਜਾ ਵੜਿੰਗ ਅਤੇ ਇੰਚਾਰਜ ਭੁਪੇਸ਼ ਬਘੇਲ ਦਾ ਵਿਰੋਧ ਕਰਨ ਆ ਆ ਜਾਂਦੇ ਹਨ। ਉੱਥੇ ਹੀ ਅੱਜ ਸ੍ਰੀ ਮੁਕਤਸਰ ਸਾਹਿਬ ਮੀਟਿੰਗ ਤੋਂ ਪਹਿਲਾਂ ਸ਼ਹਿਰ ‘ਚ ‘GO BACK BAGHEL’ ਦੇ ਪੋਸਟਰ ਲੱਗ ਗਏ ਹਨ।

ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਰਾਜਾ ਵੜਿੰਗ ਦਾ ਜੱਦੀ ਜ਼ਿਲ੍ਹਾ ਹੈ। ਮੁਕਤਸਰ ਵਿੱਚ ਪੋਸਟਰਾਂ ਵਿੱਚ ਭੁਪੇਸ਼ ਬਘੇਲ ਨੂੰ ਇੱਕ ਬ੍ਰਿਟਿਸ਼ ਅਧਿਕਾਰੀ, ਜਨਰਲ ਡਾਇਰ ਦੇ ਰੂਪ ਵਿੱਚ ਦਰਸਾਇਆ ਗਿਆ ਹੈ ਅਤੇ ਹੇਠਾਂ “ਗੋ ਬੈਕ ਬਘੇਲ” ਲਿਖਿਆ ਹੋਇਆ ਹੈ।

ਇਸ ਦੌਰਾਨ ਸ਼ਹਿਰ ਵਿੱਚ ਲੱਗੇ ‘GO BACK BAGHEL’ ਦੇ ਪੋਸਟਰਾਂ ਨੇ ਪਾਰਟੀ ਅੰਦਰ ਨਾਰਾਜ਼ਗੀ ਦੀ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ। ਬਾਅਦ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਨੇ ਇਹ ਪੋਸਟਰ ਹਟਾ ਦਿੱਤੇ। ਇਸ ਮਾਮਲੇ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਪੋਸਟਰ ਲਗਾਉਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News