Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਬਾਥਰੂਮ ‘ਚੋਂ ਸ਼ੱਕੀ ਹਲਾਤਾਂ ‘ਚ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਜਾਂਚ ‘ਚ ਜੁਟੀ

ਮੋਗਾ ਦੇ ਅਕਾਲਸਰ ਰੋਡ ‘ਤੇ ਨਾਮਦੇਵ ਗੁਰਦੁਆਰੇ ਦੇ ਨਾਲ ਸਥਿਤ ਭਾਰਤ ਪੈਟਰੋਲ ਪੰਪ ਦੇ ਬਾਥਰੂਮ ਵਿੱਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਸਿਟੀ-1 ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਪੈਟਰੋਲ ਪੰਪ ਦੇ ਇੱਕ ਕਰਮਚਾਰੀ ਨੇ ਜਦੋਂ ਬਾਥਰੂਮ […]
By : Updated On: 03 Aug 2026 15:55:PM
ਬਾਥਰੂਮ ‘ਚੋਂ ਸ਼ੱਕੀ ਹਲਾਤਾਂ ‘ਚ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਜਾਂਚ ‘ਚ ਜੁਟੀ

ਮੋਗਾ ਦੇ ਅਕਾਲਸਰ ਰੋਡ ‘ਤੇ ਨਾਮਦੇਵ ਗੁਰਦੁਆਰੇ ਦੇ ਨਾਲ ਸਥਿਤ ਭਾਰਤ ਪੈਟਰੋਲ ਪੰਪ ਦੇ ਬਾਥਰੂਮ ਵਿੱਚੋਂ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਸਿਟੀ-1 ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਪੈਟਰੋਲ ਪੰਪ ਦੇ ਇੱਕ ਕਰਮਚਾਰੀ ਨੇ ਜਦੋਂ ਬਾਥਰੂਮ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਹ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਦੂਜੇ ਪਾਸੇ ਤੋਂ ਜਾ ਕੇ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੰਦਰ ਇੱਕ ਨੌਜਵਾਨ ਬੇਹੋਸ਼ ਹਾਲਤ ਵਿੱਚ ਡਿੱਗਿਆ ਪਿਆ ਸੀ। ਕਰਮਚਾਰੀਆਂ ਨੇ ਉਸ ਨੂੰ ਉਠਾਉਣ ਅਤੇ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਹਰਕਤ ਨਾ ਹੋਣ ‘ਤੇ ਤੁਰੰਤ 112 ਨੰਬਰ ‘ਤੇ ਸੂਚਨਾ ਦਿੱਤੀ।

ਸੂਚਨਾ ਮਿਲਣ ‘ਤੇ ਸਿਟੀ-1 ਦੇ ਐਸਐਚਓ ਗੁਰਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਇਸ ਉਪਰੰਤ ਸਮਾਜ ਸੇਵਾ ਸੋਸਾਇਟੀ ਦੇ ਸੇਵਾਦਾਰਾਂ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ।

ਪੁਲਿਸ ਨੂੰ ਮ੍ਰਿਤਕ ਦੀ ਜੇਬ ਵਿੱਚੋਂ ਆਧਾਰ ਕਾਰਡ ਅਤੇ ਪੈਨ ਕਾਰਡ ਮਿਲੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਉਸ ਦੀ ਪਛਾਣ ਗੁਰਤੇਜ ਸਿੰਘ ਪੁੱਤਰ ਮਨਜੀਤ ਸਿੰਘ, ਵਾਸੀ ਪਿੰਡ ਕੋਰੇਵਾਲਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।

ਪੈਟਰੋਲ ਪੰਪ ਦੇ ਸੀਸੀਟੀਵੀ ਫੁਟੇਜ ਵਿੱਚ ਨੌਜਵਾਨ ਨੂੰ ਕਬਾੜੀਆ ਬਾਜ਼ਾਰ ਵਾਲੇ ਪਾਸੇ ਤੋਂ ਮੋਟਰਸਾਈਕਲ ‘ਤੇ ਆਉਂਦੇ, ਪੰਪ ‘ਤੇ ਮੋਟਰਸਾਈਕਲ ਖੜ੍ਹਾ ਕਰਕੇ ਬਾਥਰੂਮ ਵਿੱਚ ਜਾਂਦੇ ਅਤੇ ਅੰਦਰੋਂ ਕੁੰਡੀ ਲਗਾਉਂਦੇ ਹੋਏ ਦੇਖਿਆ ਗਿਆ ਹੈ। ਇਸ ਤੋਂ ਬਾਅਦ ਉਹ ਬਾਹਰ ਨਹੀਂ ਨਿਕਲਿਆ।

ਫਿਲਹਾਲ ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News