Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪਾਵਨ ਸਰੂਪ ਵਿਦੇਸ਼ ਭੇਜਣ ਦੇ ਮਾਮਲੇ ‘ਤੇ ਪੰਜ ਸਿੰਘ ਸਾਹਿਬਾਨ ਲੈਣਗੇ ਫ਼ੈਸਲਾ: SGPC

Canada Saroop Controversy: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਅੱਜ ਕੈਨੇਡਾ ਦੇ ਵੈਂਕੂਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ ਭੇਜਣ ਸਬੰਧੀ ਇੱਕ ਸੁਝਾਅ ਪੱਤਰ ਸੌਂਪਿਆ ਗਿਆ। ਇਹ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ […]
Jaspreet Singh
By : Published: 03 Aug 2026 19:20:PM
ਪਾਵਨ ਸਰੂਪ ਵਿਦੇਸ਼ ਭੇਜਣ ਦੇ ਮਾਮਲੇ ‘ਤੇ ਪੰਜ ਸਿੰਘ ਸਾਹਿਬਾਨ ਲੈਣਗੇ ਫ਼ੈਸਲਾ: SGPC

Canada Saroop Controversy: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਅੱਜ ਕੈਨੇਡਾ ਦੇ ਵੈਂਕੂਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ ਭੇਜਣ ਸਬੰਧੀ ਇੱਕ ਸੁਝਾਅ ਪੱਤਰ ਸੌਂਪਿਆ ਗਿਆ। ਇਹ ਪੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਤੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਪ੍ਰਾਪਤ ਕੀਤਾ।

ਇਸ਼ਤਿਹਾਰ

ਇਸ ਮੌਕੇ ਐੱਸਜੀਪੀਸੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਹਾਲ ਹੀ ਵਿੱਚ ਕੈਨੇਡਾ ਭੇਜੇ ਗਏ ਪਾਵਨ ਸਰੂਪ ਸਾਲ 2009 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੈਅ ਕੀਤੀਆਂ ਹਦਾਇਤਾਂ ਅਤੇ ਐੱਸਜੀਪੀਸੀ ਦੀ ਅੰਤਰਿਮ ਕਮੇਟੀ ਦੇ ਫ਼ੈਸਲੇ ਅਨੁਸਾਰ ਉੱਥੋਂ ਦੀ ਸੰਗਤ ਦੀ ਮੰਗ ‘ਤੇ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਲਾਪਰਵਾਹੀ ਨਹੀਂ ਹੋਈ।

ਉਨ੍ਹਾਂ ਦੱਸਿਆ ਕਿ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਸੰਗਤ ਸਮੇਂ-ਸਮੇਂ ‘ਤੇ ਪਾਵਨ ਸਰੂਪਾਂ ਦੀ ਮੰਗ ਕਰਦੀ ਹੈ ਅਤੇ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਰੂਪ ਵਿਦੇਸ਼ ਭੇਜੇ ਜਾਂਦੇ ਹਨ। ਹਾਲਾਂਕਿ ਮੌਜੂਦਾ ਪ੍ਰਕਿਰਿਆ ਸਬੰਧੀ ਸੰਗਤ ਵੱਲੋਂ ਕੁਝ ਸੁਝਾਅ ਦਿੱਤੇ ਗਏ ਹਨ। ਇਸ ਲਈ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਸੁਝਾਅ ਪੱਤਰ ਪੰਜ ਸਿੰਘ ਸਾਹਿਬਾਨ ਦੇ ਵਿਚਾਰ ਲਈ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੇ ਫ਼ੈਸਲੇ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਪਾਵਨ ਬੀੜਾਂ ਵਿਦੇਸ਼ ਨਹੀਂ ਭੇਜੀਆਂ ਜਾ ਰਹੀਆਂ।

ਬਲਵਿੰਦਰ ਸਿੰਘ ਕਾਹਲਵਾਂ ਨੇ ਉਨ੍ਹਾਂ ਦਾਵਿਆਂ ਨੂੰ ਵੀ ਰੱਦ ਕੀਤਾ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪਾਵਨ ਸਰੂਪਾਂ ਨੂੰ ਕੈਨੇਡਾ ਵਿੱਚ ਕੰਟੇਨਰ ਜਾਂ ਖਸਤਾ ਹਾਲਤ ਵਾਲੀ ਬੱਸ ਰਾਹੀਂ ਲਿਜਾਇਆ ਗਿਆ ਅਤੇ ਉਨ੍ਹਾਂ ਦੀ ਬੇਅਦਬੀ ਹੋਈ। ਉਨ੍ਹਾਂ ਕਿਹਾ ਕਿ ਸਾਰੇ ਪਾਵਨ ਸਰੂਪ ਨਵੀਂ ਵਿਸ਼ੇਸ਼ ਪਾਲਕੀ ਸਰੂਪ ਬੱਸ ਵਿੱਚ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਭੇਜੇ ਗਏ ਸਨ। ਕੈਨੇਡਾ ਪਹੁੰਚਣ ਤੋਂ ਬਾਅਦ ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਪੂਰੇ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਸੰਬੰਧਿਤ ਗੁਰਦੁਆਰੇ ਦੀਆਂ ਪ੍ਰਬੰਧਕੀ ਵਿਵਸਥਾਵਾਂ ਦਾ ਪਹਿਲਾਂ ਹੀ ਨਿਰੀਖਣ ਕੀਤਾ ਗਿਆ ਸੀ ਅਤੇ ਸਭ ਕੁਝ ਮਰਿਆਦਾ ਅਨੁਸਾਰ ਪਾਇਆ ਗਿਆ।

ਐੱਸਜੀਪੀਸੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅੰਤਿਮ ਫ਼ੈਸਲਾ ਆਉਣ ਤੱਕ ਕਿਸੇ ਵੀ ਭ੍ਰਮਕ ਜਾਂ ਅਪੁਸ਼ਟ ਜਾਣਕਾਰੀ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News