Journalism Of Hope
BREAKING NEWS
PUNBUS-PRTC ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ, ਟਰਾਂਸਪੋਰਟ ਵਿਭਾਗ ਨਾਲ ਅਹਿਮ ਮੰਗਾਂ ‘ਤੇ ਬਣੀ ਸਹਿਮਤੀ........ਪ੍ਰਾਈਵੇਟ ਸਕੂਲ ਫੀਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਵੱਲੋਂ ਅੰਤਰਿਮ ਰੋਕ.........ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ, ਪੜ੍ਹੋ ਅੱਜ ਕੀ-ਕੀ ਮੁੱਦੇ ਚੁੱਕੇ ਗਏ ?........FSSAI ਦੀ ਡਾਬਰ ‘ਤੇ ਵੱਡੀ ਕਾਰਵਾਈ, ਕਈ ਉਤਪਾਦਾਂ ਦੀ ਵਿਕਰੀ ਰੋਕਣ ਦੇ ਹੁਕਮ.......ਕੈਨੇਡਾ ‘ਚ 24 ਸਾਲਾ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ !....

‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ ਵਰਕਰ ਮੀਟਿੰਗਾਂ

Punjab Congress Strong campaign: ਚੰਡੀਗੜ੍ਹ: ਪੰਜਾਬ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ (4 ਅਗਸਤ) ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗਾਂ ਕਰਵਾਈਆਂ ਜਾਣਗੀਆਂ। ਇਸ ਲੜੀ ਅਧੀਨ ਪਹਿਲਾ ਪ੍ਰੋਗਰਾਮ ਸਵੇਰੇ 10:00 ਵਜੇ ਫਾਜ਼ਿਲਕਾ ਵਿੱਚ ਹੋਵੇਗਾ, ਜਦਕਿ ਦੂਜਾ ਪ੍ਰੋਗਰਾਮ ਫਿਰੋਜ਼ਪੁਰ ਵਿੱਚ ਆਯੋਜਿਤ ਕੀਤਾ ਜਾਵੇਗਾ। ਇਹ ਮੀਟਿੰਗਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਕਰਵਾਈਆਂ […]
Ranjit Singh
By : Updated On: 04 Aug 2026 07:28:AM
‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ ਵਰਕਰ ਮੀਟਿੰਗਾਂ

Punjab Congress Strong campaign: ਚੰਡੀਗੜ੍ਹ: ਪੰਜਾਬ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ (4 ਅਗਸਤ) ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗਾਂ ਕਰਵਾਈਆਂ ਜਾਣਗੀਆਂ। ਇਸ ਲੜੀ ਅਧੀਨ ਪਹਿਲਾ ਪ੍ਰੋਗਰਾਮ ਸਵੇਰੇ 10:00 ਵਜੇ ਫਾਜ਼ਿਲਕਾ ਵਿੱਚ ਹੋਵੇਗਾ, ਜਦਕਿ ਦੂਜਾ ਪ੍ਰੋਗਰਾਮ ਫਿਰੋਜ਼ਪੁਰ ਵਿੱਚ ਆਯੋਜਿਤ ਕੀਤਾ ਜਾਵੇਗਾ।

ਇਸ਼ਤਿਹਾਰ

ਇਹ ਮੀਟਿੰਗਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਦਾ ਉਦੇਸ਼ ਬੂਥ ਪੱਧਰ ‘ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨਾਤਮਕ ਤਿਆਰੀਆਂ ਨੂੰ ਤੇਜ਼ ਕਰਨਾ ਹੈ। ਬਘੇਲ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ੍ਰੀ ਫਤਹਿਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਚੁੱਕੀਆਂ ਹਨ। ਪਰ ਇਸ ਦੌਰਾਨ ਹਰ ਥਾਂ ‘ਤੇ ਕਾਂਗਰਸ ਵਿਚਕਾਰ ਧੜੇਬੰਦੀ ਦੇਖਣ ਨੂੰ ਮਿਲੀ ਹੈ, ਚਰਨਜੀਤ ਚੰਨੀ ਦੇ ਸਮਰਥਕ ਹਰ ਥਾਂ ਜਾ ਕੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਅਗਵਾਈ ਦਾ ਵਿਰੋਧ ਕਰ ਚੁੱਕੇ ਹਨ। ਇਥੋਂ ਤੱਕ ਕਿ ਕੱਲ੍ਹ ਤਾਂ ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ‘ਚ ‘ਭੁਪੇਸ਼ ਬਘੇਲ ਗੋ ਬੈਕ’ ਦੇ ਪੋਸਟਰ ਵੀ ਲੱਗ ਗਏ ਸਨ।

Read Latest News and Breaking News at Daily Post TV, Browse for more News

Ad
Ad

Punjab District News