ਸਰਕਾਰ ਨਾਲ ਮੀਟਿੰਗ ਬੇਨਤੀਜਾ, ਪੰਜਾਬ ਰੋਡਵੇਜ਼–PNBUS–PRTC ਦੇ ਠੇਕਾ ਕਰਮਚਾਰੀਆਂ ਦੀ ਹੜਤਾਲ ਅੱਜ ਵੀ ਜਾਰੀ
Strike of contract employees: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬਸ (PNBUS) ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਦੀ ਸਰਕਾਰ ਨਾਲ ਹੋਈ ਮੀਟਿੰਗ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ। ਇਸ ਕਾਰਨ ਕਰਮਚਾਰੀਆਂ ਨੇ ਆਪਣੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਰਾਤ 12 ਵਜੇ ਤੋਂ ਸਰਕਾਰੀ ਬੱਸਾਂ ਸੜਕਾਂ ਤੋਂ ਬਾਹਰ ਹਨ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕਿਹਾ ਹੈ ਕਿ ਉਹ 5 ਅਗਸਤ ਨੂੰ ਮੋਹਾਲੀ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨਗੇ। ਯੂਨੀਅਨ ਦਾ ਕਹਿਣਾ ਹੈ ਕਿ ਹੜਤਾਲ ਦਾ ਐਲਾਨ 5 ਅਗਸਤ ਤੱਕ ਕੀਤਾ ਗਿਆ ਹੈ ਅਤੇ ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਹੜਤਾਲ ਦਾ ਸਭ ਤੋਂ ਵੱਧ ਅਸਰ ਪੀਆਰਟੀਸੀ ਦੀਆਂ ਸੇਵਾਵਾਂ ‘ਤੇ ਪਿਆ ਹੈ। ਇਕੱਲੀ ਪੀਆਰਟੀਸੀ ਹੀ 577 ਤੋਂ ਵੱਧ ਰੂਟਾਂ ‘ਤੇ ਯਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੀ ਹੈ। ਪੰਜਾਬ ਦੇ ਨਾਲ-ਨਾਲ ਇਹ ਬੱਸਾਂ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਲਈ ਵੀ ਚੱਲਦੀਆਂ ਹਨ, ਜਿਸ ਕਾਰਨ ਹੜਤਾਲ ਦਾ ਅਸਰ ਅੰਤਰਰਾਜੀ ਯਾਤਰਾ ‘ਤੇ ਵੀ ਪਿਆ ਹੈ।