Journalism Of Hope
BREAKING NEWS
PUNBUS-PRTC ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ, ਟਰਾਂਸਪੋਰਟ ਵਿਭਾਗ ਨਾਲ ਅਹਿਮ ਮੰਗਾਂ ‘ਤੇ ਬਣੀ ਸਹਿਮਤੀ........ਪ੍ਰਾਈਵੇਟ ਸਕੂਲ ਫੀਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਵੱਲੋਂ ਅੰਤਰਿਮ ਰੋਕ.........ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ, ਪੜ੍ਹੋ ਅੱਜ ਕੀ-ਕੀ ਮੁੱਦੇ ਚੁੱਕੇ ਗਏ ?........FSSAI ਦੀ ਡਾਬਰ ‘ਤੇ ਵੱਡੀ ਕਾਰਵਾਈ, ਕਈ ਉਤਪਾਦਾਂ ਦੀ ਵਿਕਰੀ ਰੋਕਣ ਦੇ ਹੁਕਮ.......ਕੈਨੇਡਾ ‘ਚ 24 ਸਾਲਾ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ !....

ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ, ਪੜ੍ਹੋ ਅੱਜ ਕੀ-ਕੀ ਮੁੱਦੇ ਚੁੱਕੇ ਗਏ ?

Punjab Assembly Session: ਚੰਡੀਗੜ੍ਹ: 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਅੱਜ ਸਵੇਰੇ ਨਿਸ਼ਚਿਤ ਸਮੇਂ ’ਤੇ ਪ੍ਰਸ਼ਨ ਕਾਲ (Question Hour) ਨਾਲ ਸ਼ੁਰੂ ਹੋਈ। ਅੱਜ ਦੂਜੇ ਦਿਨ ਮੁੜ ਕਾਂਗਰਸੀ ਵਿਧਾਇਕ ਮੁੜ ਤੋਂ ਕਾਲੇ ਪਰਨੇ ਪਾ ਕੇ ਪਹੁੰਚੇ। ਸਦਨ ’ਚ ਗੂੰਜਿਆ ਨੀਲ ਗਾਵਾਂ ਅਤੇ ਜੰਗਲੀ ਸੂਰਾਂ ਦਾ ਮੁੱਦਾਜੰਗਲਾਤ ਮੰਤਰੀ […]
Ranjit Singh
By : Updated On: 04 Aug 2026 12:36:PM
ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ, ਪੜ੍ਹੋ ਅੱਜ ਕੀ-ਕੀ ਮੁੱਦੇ ਚੁੱਕੇ ਗਏ ?

Punjab Assembly Session: ਚੰਡੀਗੜ੍ਹ: 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਅੱਜ ਸਵੇਰੇ ਨਿਸ਼ਚਿਤ ਸਮੇਂ ’ਤੇ ਪ੍ਰਸ਼ਨ ਕਾਲ (Question Hour) ਨਾਲ ਸ਼ੁਰੂ ਹੋਈ। ਅੱਜ ਦੂਜੇ ਦਿਨ ਮੁੜ ਕਾਂਗਰਸੀ ਵਿਧਾਇਕ ਮੁੜ ਤੋਂ ਕਾਲੇ ਪਰਨੇ ਪਾ ਕੇ ਪਹੁੰਚੇ।

ਇਸ਼ਤਿਹਾਰ

ਸਦਨ ’ਚ ਗੂੰਜਿਆ ਨੀਲ ਗਾਵਾਂ ਅਤੇ ਜੰਗਲੀ ਸੂਰਾਂ ਦਾ ਮੁੱਦਾ
ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਵਜੀਤ ਕੌਰ ਮਾਣੂਕੇ ਦੇ ਧਿਆਨ ਦਿਵਾਉ ਨੋਟਿਸ ਦੇ ਜਵਾਬ ਵਿੱਚ ਕਿਹਾ ਕਿ ਮਨੁੱਖੀ ਜਾਨਾਂ ਤੇ ਫ਼ਸਲਾਂ ਨੂੰ ਨੀਲ ਗਾਵਾਂ ਤੇ ਜੰਗਲੀ ਸੂਰਾਂ ਤੋਂ ਬਚਾਉਣ ਲਈ ਕਿਸਾਨਾਂ ਨੂੰ ਸੀਮਿਤ ਸ਼ਿਕਾਰ ਕਰਨ ਲਈ ਲਾਇਸੈਂਸ ਜਾਰੀ ਕੀਤੇ ਜਾਂਦੇ ਹਨ ਪ੍ਰੰਤੂ ਜਗਰਾਓ ਹਲਕੇ ਚੋਂ ਕਿਸੇ ਕਿਸਾਨ ਨੇ ਲਾਇਸੈਂਸ ਲਈ ਅਪਲਾਈ ਨਹੀਂ ਕੀਤਾ ।- ਚਰਨਜੀਤ ਭੁੱਲਰ

ਰਾਣਾ ਗੁਰਜੀਤ ਸਿੰਘ ਨੇ ਕੌਂਸਲ ਚੋਣਾਂ ’ਚ ਧੱਕੇਸ਼ਾਹੀ ਦੇ ਲਾਏ ਇਲਜ਼ਾਮ
ਕਾਂਗਰਸ ਐਮ.ਐੱਲ.ਏ ਰਾਣਾ ਗੁਰਜੀਤ ਸਿੰਘ ਨੇ ਕੌਂਸਲ ਚੋਣਾਂ ’ਚ ਹੋਈ ਘਪਲੇਬਾਜ਼ੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕਾਦੀਆ, ਚਮਕੌਰ ਸਾਹਿਬ ਤੇ ਕਪੂਰਥਲਾ ’ਚ ਪ੍ਰਧਾਨਗੀ ਤੇ ਕਬਜ਼ਾ ਕਰਨ ਲਈ ਸਰਕਾਰ ਵੱਲੋਂ ਕੌਂਸਲਰਾਂ ਨੂੰ ਡਰਾਇਆ ਗਿਆ ਤੇ ਕਾਰੋਬਾਰ ਬੰਦ ਕਰਾਏ ਗਏ ।

MLA ਕੁਲਵੰਤ ਸਿੰਘ ਸਿੱਧੂ ਨੇ ਚੁੱਕਿਆ ਹੁਸ਼ਿਆਰਪੁਰ ਦਾ ਨਾਮ ‘ਸ੍ਰੀ ਗੁਰੂ ਰਵਿਦਾਸ ਨਗਰ’ ਰੱਖਣ ਦਾ ਮੁੱਦਾ
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਹਲਕਾ ਆਤਮ ਨਗਰ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ/ਜੈਅੰਤੀ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਮ ਬਦਲ ਕੇ ‘ਸ੍ਰੀ ਗੁਰੂ ਰਵਿਦਾਸ ਨਗਰ’ ਰੱਖਣ ਦੀ ਮੰਗ ਕੀਤੀ।

ਵਿਧਾਇਕ ਪ੍ਰਗਟ ਸਿੰਘ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਘਪਲੇ ਦੀ ਜਾਂਚ ਮੰਗੀ
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵਿੱਚ ਹੋਈਆਂ ਕਥਿਤ ਗੜਬੜੀਆਂ ਅਤੇ ਘਪਲਿਆਂ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਮੰਗ ਕੀਤੀ ਕਿ ਯੂਨੀਵਰਸਿਟੀ ਵਿੱਚ ਹੋਏ ਇਨ੍ਹਾਂ ਘਪਲਿਆਂ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਬਰਨਾਲਾ ਤੇ ਪਟਿਆਲਾ ਲਾਠੀਚਾਰਜ ਨੂੰ ਲੈ ਕੇ ਸਦਨ ਵਿੱਚ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ।

ਗੁਰਪ੍ਰੀਤ ਸਿੰਘ ਬਣਾਵਾਲੀ ਨੇ ਚੁੱਕਿਆ ਟਿਊਬਵੈੱਲ ਕੁਨੈਕਸ਼ਨਾਂ ਦੀ ਵੰਡ ਦਾ ਮੁੱਦਾ
ਦੂਜੇ ਦਿਨ ਸਿਫ਼ਰ ਕਾਲ (Zero Hour) ਦੌਰਾਨ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਕਿਸਾਨਾਂ ਨਾਲ ਜੁੜਿਆ ਇੱਕ ਅਹਿਮ ਮੁੱਦਾ ਚੁੱਕਿਆ। ਵਿਧਾਇਕ ਬਣਾਵਾਲੀ ਨੇ ਕਿਹਾ ਕਿ ਜਦੋਂ ਇੱਕੋ ਪਰਿਵਾਰ ਵਿੱਚ ਦੋ ਜਾਂ ਦੋ ਤੋਂ ਵੱਧ ਭਰਾ ਜ਼ਮੀਨ ਦੀ ਵੰਡ ਤੋਂ ਬਾਅਦ ਅਲੱਗ-ਅਲੱਗ ਹੋ ਜਾਂਦੇ ਹਨ, ਤਾਂ ਉਨ੍ਹਾਂ ਨੂੰ ਸਾਂਝੇ ਟਿਊਬਵੈੱਲ ਕੁਨੈਕਸ਼ਨ ਦੀ ਵੰਡ ਕਰਵਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੁਨੈਕਸ਼ਨ ਵੰਡ ਦੀ ਵਿਵਸਥਾ ਕੀਤੀ ਜਾਵੇ।

ਮਨਪ੍ਰੀਤ ਸਿੰਘ ਇਆਲੀ ਨੇ ਚੁੱਕਿਆ ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ‘ਖਡੂਰ ਸਾਹਿਬ. ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਸਬੰਧ ਵਿੱਚ ਕੁਝ ਦਿਨ ਪਹਿਲਾਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਮੁੱਖ ਮੰਤਰੀ ਨੂੰ ਸੌਂਪੇ ਗਏ ਮੰਗ ਪੱਤਰ ’ਤੇ ਵੀ ਧਿਆਨ ਦੇਣ ਲਈ ਕਿਹਾ।ਉਨ੍ਹਾਂ ਕਿਹਾ ਕਿ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ । ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਵਾਰ ਵਾਰ ਪੈਰੋਲ ਮਿਲ ਰਹੀ ਹੈ ਪਰ ਬੰਦੀ ਸਿੰਘਾਂ ਨੂੰ ਪੈਰੋਲ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ।

ਸਿਫ਼ਰ ਕਾਲ ਦੌਰਾਨ ਗਰਮਾਇਆ ਡੀ.ਏ. (DA) ਦਾ ਮੁੱਦਾ
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੌਰਾਨ ਅੱਜ ਸਿਫ਼ਰ ਕਾਲ (Zero Hour) ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦਾ ਭੁਗਤਾਨ ਕਰਨ ਦਾ ਮੁੱਦਾ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਕਿ ਸਰਕਾਰ 15 ਦਿਨਾਂ ਵਿੱਚ ਅਦਾਇਗੀ ਕਰੇਗੀ।

Read Latest News and Breaking News at Daily Post TV, Browse for more News

Ad
Ad

Punjab District News