Journalism Of Hope
BREAKING NEWS
PUNBUS-PRTC ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ, ਟਰਾਂਸਪੋਰਟ ਵਿਭਾਗ ਨਾਲ ਅਹਿਮ ਮੰਗਾਂ ‘ਤੇ ਬਣੀ ਸਹਿਮਤੀ........ਪ੍ਰਾਈਵੇਟ ਸਕੂਲ ਫੀਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਵੱਲੋਂ ਅੰਤਰਿਮ ਰੋਕ.........ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ, ਪੜ੍ਹੋ ਅੱਜ ਕੀ-ਕੀ ਮੁੱਦੇ ਚੁੱਕੇ ਗਏ ?........FSSAI ਦੀ ਡਾਬਰ ‘ਤੇ ਵੱਡੀ ਕਾਰਵਾਈ, ਕਈ ਉਤਪਾਦਾਂ ਦੀ ਵਿਕਰੀ ਰੋਕਣ ਦੇ ਹੁਕਮ.......ਕੈਨੇਡਾ ‘ਚ 24 ਸਾਲਾ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ !....

PUNBUS-PRTC ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ, ਟਰਾਂਸਪੋਰਟ ਵਿਭਾਗ ਨਾਲ ਅਹਿਮ ਮੰਗਾਂ ‘ਤੇ ਬਣੀ ਸਹਿਮਤੀ

Punbus PRTC Contract Workers Protest; ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਚੱਲ ਰਿਹਾ ਧਰਨਾ ਸੈਕਟਰੀ ਟਰਾਂਸਪੋਰਟ ਨਾਲ ਹੋਈ ਮੀਟਿੰਗ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਫਿਲਹਾਲ ਅੰਦੋਲਨ ਨੂੰ ਮੁਲਤਵੀ ਕਰਨ ਦਾ […]
Jaspreet Singh
By : Updated On: 04 Aug 2026 15:00:PM
PUNBUS-PRTC ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ, ਟਰਾਂਸਪੋਰਟ ਵਿਭਾਗ ਨਾਲ ਅਹਿਮ ਮੰਗਾਂ ‘ਤੇ ਬਣੀ ਸਹਿਮਤੀ

Punbus PRTC Contract Workers Protest; ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਚੱਲ ਰਿਹਾ ਧਰਨਾ ਸੈਕਟਰੀ ਟਰਾਂਸਪੋਰਟ ਨਾਲ ਹੋਈ ਮੀਟਿੰਗ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਫਿਲਹਾਲ ਅੰਦੋਲਨ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ।

ਇਸ਼ਤਿਹਾਰ

ਯੂਨੀਅਨ ਦੇ ਮੁਤਾਬਕ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਕੰਟਰੈਕਟ ਆਧਾਰ ‘ਤੇ ਸੇਵਾ ਨਿਭਾ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਲਿਖਤੀ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਨੂੰ ਜਲਦ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਲਈ ਵੀ ਸਰਕਾਰ ਵੱਲੋਂ ਲਿਖਤੀ ਭਰੋਸਾ ਦਿੱਤਾ ਗਿਆ ਹੈ।

ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਹੋਈ ਗੱਲਬਾਤ ਸਕਾਰਾਤਮਕ ਰਹੀ ਹੈ ਅਤੇ ਹੁਣ ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਮਾਂ ਦਿੱਤਾ ਜਾ ਰਿਹਾ ਹੈ।

ਇਸ ਮਾਮਲੇ ਸਬੰਧੀ 14 ਅਗਸਤ ਨੂੰ ਸਰਕਾਰ ਅਤੇ ਯੂਨੀਅਨ ਵਿਚਾਲੇ ਅਗਲੀ ਮੀਟਿੰਗ ਹੋਵੇਗੀ, ਜਿਸ ਵਿੱਚ ਮੰਗਾਂ ‘ਤੇ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ ਬਾਰੇ ਫ਼ੈਸਲਾ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News