Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

PSIDC ਦਫ਼ਤਰ ‘ਚ ED ਦੀ ਰੇਡ, ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਦੀ ਜਾਂਚ

Punjab ED Raid; ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIDC) ਦੇ ਸੈਕਟਰ-17 ਸਥਿਤ ਦਫ਼ਤਰ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ਚੰਡੀਗੜ੍ਹ ਅਤੇ ਦਿੱਲੀ ਤੋਂ ਪੁੱਜੀਆਂ ਈਡੀ ਦੀਆਂ ਟੀਮਾਂ ਨੇ ਦਫ਼ਤਰ ਵਿੱਚ ਕਈ ਘੰਟਿਆਂ ਤੱਕ ਜਾਂਚ ਕੀਤੀ ਅਤੇ ਕੁਝ ਮਹੱਤਵਪੂਰਨ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ। ਸੂਤਰਾਂ ਅਨੁਸਾਰ ਇਹ ਕਾਰਵਾਈ ਪੰਜਾਬ ਦੇ ਮੰਤਰੀ ਸੰਜੀਵ […]
ਲੇਖਕ : ਪ੍ਰਕਾਸ਼ਿਤ: 
PSIDC ਦਫ਼ਤਰ ‘ਚ ED ਦੀ ਰੇਡ, ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਦੀ ਜਾਂਚ

Punjab ED Raid; ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIDC) ਦੇ ਸੈਕਟਰ-17 ਸਥਿਤ ਦਫ਼ਤਰ ਵਿੱਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ਚੰਡੀਗੜ੍ਹ ਅਤੇ ਦਿੱਲੀ ਤੋਂ ਪੁੱਜੀਆਂ ਈਡੀ ਦੀਆਂ ਟੀਮਾਂ ਨੇ ਦਫ਼ਤਰ ਵਿੱਚ ਕਈ ਘੰਟਿਆਂ ਤੱਕ ਜਾਂਚ ਕੀਤੀ ਅਤੇ ਕੁਝ ਮਹੱਤਵਪੂਰਨ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲਏ।

ਸੂਤਰਾਂ ਅਨੁਸਾਰ ਇਹ ਕਾਰਵਾਈ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। ਹਾਲਾਂਕਿ ਈਡੀ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਬਰਾਮਦ ਕੀਤੇ ਦਸਤਾਵੇਜ਼ਾਂ ਬਾਰੇ ਕੋਈ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ ਈਡੀ ਦੀਆਂ ਟੀਮਾਂ ਸਵੇਰੇ ਹੀ PSIDC ਦਫ਼ਤਰ ਪਹੁੰਚ ਗਈਆਂ ਸਨ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਕੁਝ ਰਿਕਾਰਡ ਆਪਣੇ ਨਾਲ ਲੈ ਗਈਆਂ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਧਿਕਾਰਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਛਾਪੇਮਾਰੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News