Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

Commonwealth ‘ਚ ਚਮਕਿਆ ਪੰਜਾਬ ਦਾ ਪੁੱਤ, ਸਿਲਵਰ ਮੈਡਲਿਸਟ ਲਵਪ੍ਰੀਤ ਸਿੰਘ ਦਾ ਅੰਮ੍ਰਿਤਸਰ ‘ਚ ਸ਼ਾਨਦਾਰ ਸਵਾਗਤ

Lovepreet Singh Commonwealth Games 2026; ਕਾਮਨਵੈਲਥ ਖੇਡਾਂ 2026 ਵਿੱਚ ਰਜਤ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਉਣ ਵਾਲੇ ਭਾਰਤੀ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਮੰਗਲਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਖੇਡ ਪ੍ਰੇਮੀਆਂ ਨੇ ਢੋਲ-ਨਗਾੜਿਆਂ ਦੀਆਂ ਧੁਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Commonwealth ‘ਚ ਚਮਕਿਆ ਪੰਜਾਬ ਦਾ ਪੁੱਤ, ਸਿਲਵਰ ਮੈਡਲਿਸਟ ਲਵਪ੍ਰੀਤ ਸਿੰਘ ਦਾ ਅੰਮ੍ਰਿਤਸਰ ‘ਚ ਸ਼ਾਨਦਾਰ ਸਵਾਗਤ

Lovepreet Singh Commonwealth Games 2026; ਕਾਮਨਵੈਲਥ ਖੇਡਾਂ 2026 ਵਿੱਚ ਰਜਤ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਉਣ ਵਾਲੇ ਭਾਰਤੀ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਮੰਗਲਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਖੇਡ ਪ੍ਰੇਮੀਆਂ ਨੇ ਢੋਲ-ਨਗਾੜਿਆਂ ਦੀਆਂ ਧੁਨਾਂ ‘ਤੇ ਭੰਗੜਾ ਪਾ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਲਵਪ੍ਰੀਤ ਸਿੰਘ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮਿਠਾਈਆਂ ਵੰਡ ਕੇ ਉਨ੍ਹਾਂ ਦੀ ਇਸ ਇਤਿਹਾਸਕ ਪ੍ਰਾਪਤੀ ਦਾ ਜਸ਼ਨ ਮਨਾਇਆ ਗਿਆ। ਹਵਾਈ ਅੱਡਾ ਦੇਸ਼ਭਗਤੀ ਅਤੇ ਖੁਸ਼ੀ ਦੇ ਮਾਹੌਲ ਨਾਲ ਗੂੰਜ ਉੱਠਿਆ।

ਪਿੰਡ ਬੱਲ ਸਚੰਦਰ ਦੇ ਸਰਪੰਚ ਜੁਗਰਾਜ ਸਿੰਘ ਨੇ ਕਿਹਾ ਕਿ ਲਵਪ੍ਰੀਤ ਸਿੰਘ ਨੇ ਵਿਸ਼ਵ ਪੱਧਰ ‘ਤੇ ਭਾਰਤ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕਿਸੇ ਗਰੀਬ ਪਰਿਵਾਰ ਦਾ ਹੋਣਹਾਰ ਖਿਡਾਰੀ ਆਰਥਿਕ ਤੰਗੀ ਕਾਰਨ ਅੱਗੇ ਨਹੀਂ ਵੱਧ ਸਕਦਾ ਤਾਂ ਪੰਚਾਇਤ ਉਸ ਦੀ ਆਰਥਿਕ ਮਦਦ ਕਰੇਗੀ। ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਲਵਪ੍ਰੀਤ ਸਿੰਘ ਦੇ ਕੋਚ ਹੀਰਾ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਡੇਢ ਸਾਲ ਤੋਂ ਲਗਾਤਾਰ ਸਖ਼ਤ ਮਿਹਨਤ ਕਰ ਰਹੇ ਸਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਕਿਲੋਗ੍ਰਾਮ ਦੇ ਫਰਕ ਨਾਲ ਸੋਨ ਤਗਮਾ ਹੱਥੋਂ ਨਿਕਲਿਆ, ਪਰ ਰਜਤ ਤਗਮਾ ਵੀ ਦੇਸ਼ ਲਈ ਵੱਡੀ ਉਪਲਬਧੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲਵਪ੍ਰੀਤ ਨੇ ਮਹਿਜ਼ 13 ਸਾਲ ਦੀ ਉਮਰ ਵਿੱਚ ਵੇਟਲਿਫਟਿੰਗ ਸ਼ੁਰੂ ਕੀਤੀ ਸੀ।

ਇਸ ਮੌਕੇ ਲਵਪ੍ਰੀਤ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਆਪਣੇ ਪਰਿਵਾਰ, ਕੋਚ, ਪਿੰਡ ਵਾਸੀਆਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤਗਮਾ ਉਨ੍ਹਾਂ ਦੇ ਸਾਲਾਂ ਦੇ ਸੰਘਰਸ਼ ਅਤੇ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੋਨ ਤਗਮਾ ਨਾ ਜਿੱਤ ਸਕਣ ਦਾ ਅਫ਼ਸੋਸ ਜ਼ਰੂਰ ਹੈ, ਪਰ ਹੁਣ ਉਨ੍ਹਾਂ ਦਾ ਟੀਚਾ ਆਉਣ ਵਾਲੀਆਂ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤਣਾ ਹੈ।

ਲਵਪ੍ਰੀਤ ਨੇ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਪਟਿਆਲਾ ਅਤੇ ਮੋਦੀ ਨਗਰ ਵਿੱਚ ਲਗਾਤਾਰ ਸਿਖਲਾਈ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੀ ਵਧਾਈ ਉਨ੍ਹਾਂ ਲਈ ਮਾਣ ਵਾਲਾ ਪਲ ਹੈ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੂਬੇ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਸਫ਼ਲਤਾ ਲਈ ਸਿੱਖਿਆ ਅਤੇ ਖੇਡਾਂ ਦੋਵਾਂ ਨੂੰ ਬਰਾਬਰ ਮਹੱਤਵ ਦੇਣਾ ਚਾਹੀਦਾ ਹੈ।

ਭਾਰਤੀ ਨੇਵੀ ਵਿੱਚ ਸੇਵਾ ਨਿਭਾ ਰਹੇ ਲਵਪ੍ਰੀਤ ਸਿੰਘ ਨੇ ਕਾਮਨਵੈਲਥ ਖੇਡਾਂ ਦੇ 110+ ਕਿਲੋਗ੍ਰਾਮ ਭਾਰ ਵਰਗ ਵਿੱਚ 176 ਕਿਲੋਗ੍ਰਾਮ ਸਨੈਚ ਅਤੇ 212 ਕਿਲੋਗ੍ਰਾਮ ਕਲੀਨ ਐਂਡ ਜਰਕ ਸਮੇਤ ਕੁੱਲ 388 ਕਿਲੋਗ੍ਰਾਮ ਭਾਰ ਚੁੱਕ ਕੇ ਰਜਤ ਤਗਮਾ ਜਿੱਤਿਆ। ਉਹ ਸੋਨ ਤਗਮੇ ਤੋਂ ਸਿਰਫ਼ ਇੱਕ ਕਿਲੋਗ੍ਰਾਮ ਪਿੱਛੇ ਰਹੇ।

Read Latest News and Breaking News at Daily Post TV, Browse for more News

Ad
Ad

Punjab District News