Journalism Of Hope
BREAKING NEWS
PUNBUS-PRTC ਕੰਟਰੈਕਟ ਵਰਕਰਾਂ ਦਾ ਧਰਨਾ ਸਮਾਪਤ, ਟਰਾਂਸਪੋਰਟ ਵਿਭਾਗ ਨਾਲ ਅਹਿਮ ਮੰਗਾਂ ‘ਤੇ ਬਣੀ ਸਹਿਮਤੀ........ਪ੍ਰਾਈਵੇਟ ਸਕੂਲ ਫੀਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਵੱਲੋਂ ਅੰਤਰਿਮ ਰੋਕ.........ਵਿਧਾਨ ਸਭਾ ਮੌਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ, ਪੜ੍ਹੋ ਅੱਜ ਕੀ-ਕੀ ਮੁੱਦੇ ਚੁੱਕੇ ਗਏ ?........FSSAI ਦੀ ਡਾਬਰ ‘ਤੇ ਵੱਡੀ ਕਾਰਵਾਈ, ਕਈ ਉਤਪਾਦਾਂ ਦੀ ਵਿਕਰੀ ਰੋਕਣ ਦੇ ਹੁਕਮ.......ਕੈਨੇਡਾ ‘ਚ 24 ਸਾਲਾ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ !....

ਫਾਜ਼ਿਲਕਾ ‘ਚ ਕਾਂਗਰਸ ਪ੍ਰੋਗਰਾਮ ਦੌਰਾਨ ਚੰਨੀ-ਵੜਿੰਗ ਸਮਰਥਕ ਆਹਮੋ-ਸਾਹਮਣੇ, ‘ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ’—ਚੰਨੀ ਦਾ ਵੱਡਾ ਬਿਆਨ

Punjab Congress Controversy; ਪੰਜਾਬ ਕਾਂਗਰਸ ਦੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਇੱਕ ਵਾਰ ਫਿਰ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆਈ। ਫਾਜ਼ਿਲਕਾ ਵਿੱਚ ਹੋਏ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਵਿਚਾਲੇ ਨਾਅਰੇਬਾਜ਼ੀ ਅਤੇ ਹੰਗਾਮਾ ਹੋਇਆ। ਜਾਣਕਾਰੀ ਅਨੁਸਾਰ ਚੰਨੀ ਅਤੇ ਸ਼ੇਰ ਸਿੰਘ […]
Jaspreet Singh
By : Updated On: 04 Aug 2026 17:08:PM
ਫਾਜ਼ਿਲਕਾ ‘ਚ ਕਾਂਗਰਸ ਪ੍ਰੋਗਰਾਮ ਦੌਰਾਨ ਚੰਨੀ-ਵੜਿੰਗ ਸਮਰਥਕ ਆਹਮੋ-ਸਾਹਮਣੇ, ‘ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ’—ਚੰਨੀ ਦਾ ਵੱਡਾ ਬਿਆਨ

Punjab Congress Controversy; ਪੰਜਾਬ ਕਾਂਗਰਸ ਦੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਇੱਕ ਵਾਰ ਫਿਰ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮਣੇ ਆਈ। ਫਾਜ਼ਿਲਕਾ ਵਿੱਚ ਹੋਏ ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਵਿਚਾਲੇ ਨਾਅਰੇਬਾਜ਼ੀ ਅਤੇ ਹੰਗਾਮਾ ਹੋਇਆ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਚੰਨੀ ਅਤੇ ਸ਼ੇਰ ਸਿੰਘ ਘੁਬਾਇਆ ਦੇ ਸਮਰਥਕ ਨਾਅਰੇ ਲਗਾਉਂਦੇ ਹੋਏ ਸਮਾਗਮ ਸਥਾਨ ‘ਤੇ ਪਹੁੰਚੇ, ਜਿਨ੍ਹਾਂ ਨੂੰ ਪੁਲਿਸ ਨੇ ਪਹਿਲਾਂ ਬਾਹਰ ਹੀ ਰੋਕ ਲਿਆ। ਬਾਅਦ ਵਿੱਚ ਜ਼ਿਲ੍ਹਾ ਪ੍ਰਧਾਨ ਨੇ ਉਨ੍ਹਾਂ ਦੀ ਪਛਾਣ ਕਰਨ ਤੋਂ ਬਾਅਦ ਅੰਦਰ ਜਾਣ ਦੀ ਇਜਾਜ਼ਤ ਦਿੱਤੀ। ਹਾਲਾਂਕਿ ਸਮਰਥਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਬੈਠਣ ਲਈ ਢੁੱਕਵੀਂ ਜਗ੍ਹਾ ਨਹੀਂ ਦਿੱਤੀ ਗਈ।

ਸਮਾਗਮ ਦੌਰਾਨ ਜਦੋਂ ਮੰਚ ਤੋਂ “ਰਾਜਾ ਵੜਿੰਗ ਜ਼ਿੰਦਾਬਾਦ” ਦੇ ਨਾਅਰੇ ਲੱਗੇ ਤਾਂ ਚੰਨੀ ਸਮਰਥਕਾਂ ਨੇ “ਚੰਨੀ ਜ਼ਿੰਦਾਬਾਦ” ਅਤੇ “ਸ਼ੇਰ ਸਿੰਘ ਘੁਬਾਇਆ ਜ਼ਿੰਦਾਬਾਦ” ਦੇ ਨਾਅਰੇ ਲਗਾਉਣ ਸ਼ੁਰੂ ਕਰ ਦਿੱਤੇ। ਇਸ ਕਾਰਨ ਦੋਵੇਂ ਧੜਿਆਂ ਦੇ ਸਮਰਥਕਾਂ ਵਿਚਾਲੇ ਤਣਾਅ ਦਾ ਮਾਹੌਲ ਬਣ ਗਿਆ।

ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਵਿੱਚ ਇੱਕ ਪਰਿਵਾਰ ਨੂੰ ਇੱਕ ਹੀ ਟਿਕਟ ਦਿੱਤੀ ਜਾਵੇਗੀ ਅਤੇ ਇੱਕ ਟਿਕਟ ਮਿਲਣ ਤੋਂ ਬਾਅਦ ਦੂਜੀ ਟਿਕਟ ਦੀ ਉਮੀਦ ਨਹੀਂ ਰੱਖਣੀ ਚਾਹੀਦੀ।

ਇਸੇ ਵਿਚਾਲੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਓਬੀਸੀ ਵਿਭਾਗ ਨੇ ਪੰਜਾਬ ਪ੍ਰਦੇਸ਼ ਓਬੀਸੀ ਕਾਂਗਰਸ ਦੀ ਪੂਰੀ ਸੂਬਾ ਕਮੇਟੀ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜਲਦੀ ਹੀ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ।

ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਰੋਜ਼ਪੁਰ ਵਿੱਚ ਕਿਹਾ ਕਿ ਉਹ “ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ”। ਉੱਧਰ ਰਾਜਾ ਵੜਿੰਗ ਨੇ ਵੀ ਸਪੱਸ਼ਟ ਕੀਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ।

Read Latest News and Breaking News at Daily Post TV, Browse for more News

Ad
Ad

Punjab District News