Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

SAD ਆਗੂ ‘ਤੇ ਚੱਲੀਆਂ ਗੋਲੀਆਂ, ਹਮਲੇ ‘ਚ 4 ਸਮਰਥਕ ਗੰਭੀਰ ਰੂਪ ਜ਼ਖ਼ਮੀ

Tarn Taran Firing Akali Dal Leader; ਤਰਨਤਾਰਨ ਦੇ ਪਿੰਡ ਉਬੋਕੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਦੌਰਾਨ ਹੋਈ ਗੋਲੀਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਖਾਲਸਾ ਦੇ ਚਾਰ ਸਮਰਥਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦਕਿ ਦੂਜੇ ਧਿਰ ਦੇ ਵੀ ਕੁਝ ਲੋਕਾਂ ਦੇ ਜ਼ਖ਼ਮੀ ਹੋਣ […]
By : Updated On: 04 Aug 2026 21:00:PM
SAD ਆਗੂ ‘ਤੇ ਚੱਲੀਆਂ ਗੋਲੀਆਂ, ਹਮਲੇ ‘ਚ 4 ਸਮਰਥਕ ਗੰਭੀਰ ਰੂਪ ਜ਼ਖ਼ਮੀ

Tarn Taran Firing Akali Dal Leader; ਤਰਨਤਾਰਨ ਦੇ ਪਿੰਡ ਉਬੋਕੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਦੌਰਾਨ ਹੋਈ ਗੋਲੀਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਪ੍ਰੀਤ ਸਿੰਘ ਖਾਲਸਾ ਦੇ ਚਾਰ ਸਮਰਥਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਦਕਿ ਦੂਜੇ ਧਿਰ ਦੇ ਵੀ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ਼ਤਿਹਾਰ

ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚੇ ਅਕਾਲੀ ਆਗੂ ਹਰਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਪਿੰਡ ਉਬੋਕੇ ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦੇ ‘ਤੇ ਪਹੁੰਚੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਜਦੋਂ ਉਹ ਸੰਬੋਧਨ ਕਰਨ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲ ਰਹੇ ਸਨ ਤਾਂ ਜਗਦੀਪ ਸਿੰਘ ਜੱਗਾ ਅਤੇ ਉਸ ਦੇ ਸਮਰਥਕਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ।

ਇਸ ਗੋਲੀਬਾਰੀ ਵਿੱਚ ਹਰਜਿੰਦਰ ਸਿੰਘ, ਨਰਪਿੰਦਰ ਸਿੰਘ, ਗੁਰਸਾਹਿਬ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਖਾਲਸਾ ਨੇ ਦਾਅਵਾ ਕੀਤਾ ਕਿ ਸੰਗਤ ਵਿੱਚ ਮੌਜੂਦ ਕੁਝ ਹੋਰ ਲੋਕਾਂ ਨੂੰ ਵੀ ਗੋਲੀਆਂ ਜਾਂ ਛਰਰੇ ਲੱਗੇ ਹਨ।

ਦੂਜੇ ਪਾਸੇ, ਜਗਦੀਪ ਸਿੰਘ ਜੱਗਾ ਜਾਂ ਉਸ ਦੇ ਕਿਸੇ ਪ੍ਰਤੀਨਿਧੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ। ਦੂਜੇ ਧਿਰ ਦੇ ਜ਼ਖ਼ਮੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਵੀ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ।

ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ਿਆਂ ‘ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਸਥਾਨਕ ਸੰਗਤ ਨੇ ਇਸ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਲੋਕ ਵਿਚਕਾਰ ਨਾ ਆਉਂਦੇ ਤਾਂ ਗੋਲੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵੱਲ ਵੀ ਜਾ ਸਕਦੀਆਂ ਸਨ।

ਐੱਸਪੀ ਹੈੱਡਕੁਆਰਟਰ ਸੁਖਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕਰਕੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਧਿਰਾਂ ਦੀ ਭੂਮਿਕਾ ਦੀ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਗੁਰਦੁਆਰਾ ਸਾਹਿਬ ਦੇ ਪਵਿੱਤਰ ਪਰਿਸਰ ਵਿੱਚ ਹੋਈ ਇਸ ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News