Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਹਮਲਾ !, ਮੁਲਜ਼ਮ ਗ੍ਰਿਫ਼ਤਾਰ

Witness attacked in Ajnala case: ਮੋਰਿੰਡਾ: ਅਜਨਾਲਾ ਮਾਮਲੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਸਰਕਾਰੀ ਗਵਾਹ ਵਰਿੰਦਰ ਸਿੰਘ ਮਾਵੀ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਮੋਰਿੰਡਾ ਸਦਰ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਅਤੇ ਥਾਰ ਵਾਹਨ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਿਸ […]
ਲੇਖਕ : ਪ੍ਰਕਾਸ਼ਿਤ: 
ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਹਮਲਾ !, ਮੁਲਜ਼ਮ ਗ੍ਰਿਫ਼ਤਾਰ

Witness attacked in Ajnala case: ਮੋਰਿੰਡਾ: ਅਜਨਾਲਾ ਮਾਮਲੇ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਸਰਕਾਰੀ ਗਵਾਹ ਵਰਿੰਦਰ ਸਿੰਘ ਮਾਵੀ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਮੋਰਿੰਡਾ ਸਦਰ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਅਤੇ ਥਾਰ ਵਾਹਨ ਵੀ ਜ਼ਬਤ ਕਰ ਲਿਆ ਗਿਆ ਹੈ।

ਪੁਲਿਸ ਮੁਤਾਬਕ, ਵਰਿੰਦਰ ਸਿੰਘ ਮਾਵੀ, ਜੋ ਅਜਨਾਲਾ ਮਾਮਲੇ ਵਿੱਚ ਸਰਕਾਰੀ ਗਵਾਹ ਹਨ ਅਤੇ ਜਿਨ੍ਹਾਂ ਨੂੰ ਸੁਰੱਖਿਆ ਲਈ ਸਰਕਾਰੀ ਗੰਨਮੈਨ ਮੁਹੱਈਆ ਕਰਵਾਏ ਗਏ ਹਨ, ਨੇ ਸ਼ਿਕਾਇਤ ਦਿੱਤੀ ਕਿ ਬੀਤੀ ਰਾਤ ਰਸੂਲਪੁਰ ਅਤੇ ਸਮਰੌਲੀ ਪਿੰਡਾਂ ਨੇੜੇ ਇੱਕ ਥਾਰ ਸਵਾਰ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਦੀ ਗੱਡੀ ‘ਤੇ ਕਥਿਤ ਤੌਰ ‘ਤੇ ਕਈ ਗੋਲੀਆਂ ਚਲਾਈਆਂ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਅਤੇ ਉਨ੍ਹਾਂ ਦਾ ਸਾਥੀ ਇਸ ਹਮਲੇ ਵਿੱਚ ਵਾਲ-ਵਾਲ ਬਚੇ।

ਸ਼ਿਕਾਇਤ ਅਨੁਸਾਰ, ਬਾਅਦ ਵਿੱਚ ਜਦੋਂ ਉਹ ਸਲੇਮਪੁਰ ਪਿੰਡ ਨੇੜੇ ਪਹੁੰਚੇ ਤਾਂ ਥਾਰ ਸਵਾਰ ਨੇ ਉਨ੍ਹਾਂ ਦੀ ਸਰਕਾਰੀ ਬੋਲੇਰੋ ਨੂੰ ਟੱਕਰ ਮਾਰ ਦਿੱਤੀ। ਦੋਸ਼ ਹੈ ਕਿ ਮੁਲਜ਼ਮ ਨੇ ਹਰਜਿੰਦਰ ਸਿੰਘ ਉਰਫ਼ ਹੈਪੀ ਨੂੰ ਜ਼ਬਰਦਸਤੀ ਆਪਣੀ ਗੱਡੀ ਵਿੱਚ ਬਿਠਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਉੱਥੋਂ ਬਚ ਕੇ ਭੱਜਿਆ ਤਾਂ ਉਸ ‘ਤੇ ਮੁੜ ਗੋਲੀਬਾਰੀ ਕੀਤੀ ਗਈ।

ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਵਿੱਚ ਵਰਤਿਆ ਗਿਆ ਹਥਿਆਰ ਅਤੇ ਥਾਰ ਵਾਹਨ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਨੇ ਮੁੱਖ ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਉਰਫ਼ ਕਾਲਾ, ਵਾਸੀ ਸਮਰੌਲੀ, ਵਜੋਂ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਗਵਾ ਕਰਨ ਦੀ ਕੋਸ਼ਿਸ਼, ਅਸਲਾ ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News