Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਲੈਰੀਕਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ....RBI ਵੱਲੋਂ ਰੈਪੋ ਰੇਟ 5.25% ‘ਤੇ ਬਰਕਰਾਰ, ਹੋਮ ਲੋਨ ਅਤੇ ਆਟੋ ਲੋਨ ਦੀ EMI ਵਿੱਚ ਕੋਈ ਬਦਲਾਅ ਨਹੀਂ.....ਰਸਤਾ ਦੇਣ ਨੂੰ ਲੈ ਕੇ ਹੋਈ ਖੂਨੀ ਝੜਪ: ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ.....ਅਜਨਾਲਾ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗਵਾਹ ‘ਤੇ ਹਮਲਾ !, ਮੁਲਜ਼ਮ ਗ੍ਰਿਫ਼ਤਾਰ....ਭਰਾ ਨੇ ਭੈਣ ‘ਤੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਤੋੜੀ ਭੈਣ ਦੀ ਲੱਤ, ਘਟਨਾ CCTV ‘ਚ ਕੈਦ....

ਪੰਜਾਬ ਵਿਧਾਨ ਸਭਾ ‘ਚ ਕਾਂਗਰਸੀ ਵਿਧਾਇਕਾਂ ਨੇ ਧੱਕਾ-ਮੁੱਕੀ ਦੇ ਲਾਏ ਦੋਸ਼, ਸਪੀਕਰ ਨੇ ਕਿਹਾ ਜਾਂਚ ਕਰਵਾਵਾਂਗੇ

Congress MLAs allegation: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਕਾਂਗਰਸੀ ਵਿਧਾਇਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਦਨ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਗਲਾਂ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਸਦਨ ਵਿੱਚ ਪਹੁੰਚੇ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਇਸ ‘ਤੇ ਸਪੀਕਰ […]
Ranjit Singh
By : Updated On: 05 Aug 2026 12:15:PM
ਪੰਜਾਬ ਵਿਧਾਨ ਸਭਾ ‘ਚ ਕਾਂਗਰਸੀ ਵਿਧਾਇਕਾਂ ਨੇ ਧੱਕਾ-ਮੁੱਕੀ ਦੇ ਲਾਏ ਦੋਸ਼, ਸਪੀਕਰ ਨੇ ਕਿਹਾ ਜਾਂਚ ਕਰਵਾਵਾਂਗੇ

Congress MLAs allegation: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਕਾਂਗਰਸੀ ਵਿਧਾਇਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਦਨ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਗਲਾਂ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਸਦਨ ਵਿੱਚ ਪਹੁੰਚੇ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਇਸ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਦਨ ਹਰ ਵਿਧਾਇਕ ਦੇ ਸਨਮਾਨ ਲਈ ਵਚਨਬੱਧ ਹੈ ਅਤੇ ਇਸ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕਿਹਾ ਕਿ ਜੇਕਰ ਕਿਸੇ ਵਿਧਾਇਕ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ ਤਾਂ ਇਸ ਦੀ ਨਿਰਪੱਖ ਜਾਂਚ ਹੋਵੇਗੀ।

ਇਸ਼ਤਿਹਾਰ

ਸਪੀਕਰ ਨੇ ਇਹ ਵੀ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਅਤੇ ਹੋਰ ਕਾਂਗਰਸੀ ਵਿਧਾਇਕਾਂ ਵੱਲੋਂ ਦਿੱਤੇ ਗਏ ਦੋ ‘ਕੰਮ ਰੋਕੋ’ ਮਤੇ ਨਿਯਮਾਂ ਅਨੁਸਾਰ ਰੱਦ ਕਰ ਦਿੱਤੇ ਗਏ ਹਨ। ਇਸ ਦੌਰਾਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਪੰਚਾਇਤੀ ਵਿਕਾਸ ਕਾਰਜਾਂ ਲਈ ਇਮਾਰਤੀ ਸਮੱਗਰੀ ਅਤੇ ਮਜ਼ਦੂਰੀ ਦੀਆਂ ਦਰਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਕਮੇਟੀ ਵੱਲੋਂ ਦਰਾਂ ਦਾ ਮੁੜ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਸੋਧ ਜਲਦ ਕੀਤੀ ਜਾਵੇਗੀ।

ਅੱਜ ਦੇ ਸੈਸ਼ਨ ਦੌਰਾਨ ਸਦਨ ਵਿੱਚ ਛੇ ਵੱਖ-ਵੱਖ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਸਾਂਝਾ ਬੁਨਿਆਦੀ ਢਾਂਚਾ (ਨਿਯਮ ਅਤੇ ਰੱਖ-ਰਖਾਅ) ਸੋਧ ਬਿੱਲ, 2026 ਵੀ ਪੇਸ਼ ਕੀਤਾ ਜਾਵੇਗਾ। 10 ਅਗਸਤ ਤੱਕ ਚੱਲਣ ਵਾਲਾ ਇਹ ਮਾਨਸੂਨ ਸੈਸ਼ਨ ਮੌਜੂਦਾ ਸਰਕਾਰ ਦੇ ਕਾਰਜਕਾਲ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੈ। ਵਿਰੋਧੀ ਧਿਰ ਫਾਰਮੇਸੀ ਪੇਪਰ ਲੀਕ, ਮਹਿੰਗਾਈ ਭੱਤਾ (ਡੀਏ) ਅਤੇ ਹੋਰ ਜਨਤਕ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News