Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਰਜਵਾਹਾ ਟੁੱਟਣ ਨਾਲ ਖੇਤ ਬਣੇ ਤਲਾਬ, 100 ਏਕੜ ਝੋਨਾ ਤਬਾਹ, ਕਿਸਾਨਾਂ ਨੇ ਵਿਭਾਗ ‘ਤੇ ਚੁੱਕੇ ਸਵਾਲ

Patiala Canal Breach; ਪਟਿਆਲਾ ਜ਼ਿਲ੍ਹੇ ਦੇ ਪਿੰਡ ਸੁਨਿਆਰਹੇੜੀ ਵਿੱਚ ਸਨੌਰ ਰਜਵਾਹਾ ਟੁੱਟਣ ਕਾਰਨ ਕਰੀਬ 100 ਏਕੜ ਵਿੱਚ ਲੱਗੀ ਝੋਨੇ ਦੀ ਫ਼ਸਲ ਪਾਣੀ ਹੇਠਾਂ ਆ ਗਈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਨਹਿਰੀ ਵਿਭਾਗ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਨਾ ਹੋਣ ਕਰਕੇ ਇਹ […]
By : Updated On: 05 Aug 2026 14:09:PM
ਰਜਵਾਹਾ ਟੁੱਟਣ ਨਾਲ ਖੇਤ ਬਣੇ ਤਲਾਬ, 100 ਏਕੜ ਝੋਨਾ ਤਬਾਹ, ਕਿਸਾਨਾਂ ਨੇ ਵਿਭਾਗ ‘ਤੇ ਚੁੱਕੇ ਸਵਾਲ

Patiala Canal Breach; ਪਟਿਆਲਾ ਜ਼ਿਲ੍ਹੇ ਦੇ ਪਿੰਡ ਸੁਨਿਆਰਹੇੜੀ ਵਿੱਚ ਸਨੌਰ ਰਜਵਾਹਾ ਟੁੱਟਣ ਕਾਰਨ ਕਰੀਬ 100 ਏਕੜ ਵਿੱਚ ਲੱਗੀ ਝੋਨੇ ਦੀ ਫ਼ਸਲ ਪਾਣੀ ਹੇਠਾਂ ਆ ਗਈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਨਹਿਰੀ ਵਿਭਾਗ ਨੂੰ ਵਾਰ-ਵਾਰ ਸੂਚਿਤ ਕਰਨ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਨਾ ਹੋਣ ਕਰਕੇ ਇਹ ਹਾਲਾਤ ਬਣੇ।

ਇਸ਼ਤਿਹਾਰ

ਕਿਸਾਨਾਂ ਅਨੁਸਾਰ ਰਜਵਾਹਾ ਟੁੱਟਣ ਤੋਂ ਬਾਅਦ ਵੱਡੀ ਮਾਤਰਾ ਵਿੱਚ ਪਾਣੀ ਖੇਤਾਂ ਵਿੱਚ ਦਾਖ਼ਲ ਹੋ ਗਿਆ। ਸੂਚਨਾ ਮਿਲਣ ‘ਤੇ ਨਹਿਰੀ ਵਿਭਾਗ ਦੇ ਸਿਰਫ਼ ਦੋ ਬੇਲਦਾਰ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਮਿੱਟੀ ਨਾਲ ਭਰੀਆਂ ਬੋਰੀਆਂ ਰੱਖ ਕੇ ਪਾਣੀ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਤੇਜ਼ ਵਹਾਅ ਕਾਰਨ ਇਹ ਕੋਸ਼ਿਸ਼ ਨਾਕਾਮ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਰਜਵਾਹੇ ਦੀ ਪੱਕੀ ਮੁਰੰਮਤ ਨਹੀਂ ਕੀਤੀ ਗਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਰਜਵਾਹਾ ਪਹਿਲਾਂ ਵੀ ਦੋ ਵਾਰ ਟੁੱਟ ਚੁੱਕਾ ਹੈ, ਪਰ ਵਿਭਾਗ ਵੱਲੋਂ ਇਸ ਦੀ ਸਥਾਈ ਮੁਰੰਮਤ ਨਹੀਂ ਕਰਵਾਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾਂਦੇ ਤਾਂ ਇਸ ਵੱਡੇ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ।

ਦੂਜੇ ਪਾਸੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਪਾਣੀ ਬੰਦ ਕਰਵਾ ਦਿੱਤਾ ਸੀ, ਪਰ ਰਾਤ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਰਜਵਾਹੇ ਦੇ ਫੱਟੇ ਮੁੜ ਖੋਲ੍ਹ ਦਿੱਤੇ, ਜਿਸ ਕਾਰਨ ਪਾਣੀ ਖੇਤਾਂ ਵਿੱਚ ਚਲਾ ਗਿਆ। ਹਾਲਾਂਕਿ ਕਿਸਾਨਾਂ ਨੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਵਿਭਾਗ ਦੀ ਜਾਣਕਾਰੀ ਤੋਂ ਬਿਨਾਂ ਅਜਿਹਾ ਹੋਣਾ ਸੰਭਵ ਨਹੀਂ।

ਪ੍ਰਭਾਵਿਤ ਕਿਸਾਨਾਂ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਖਰਾਬ ਹੋਈ ਝੋਨੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News