Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ

Conspiracies to weak Panthic unity: ਤਲਵੰਡੀ ਸਾਬੋ/ਅੰਮ੍ਰਿਤਸਰ, 5 ਅਗਸਤ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿੱਖ ਸੰਸਥਾਵਾਂ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ – ਜਥੇਦਾਰ ਗੜਗੱਜ
  • ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ
  • ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਹੋਇਆ ਸੰਪੂਰਨ
  • ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਸੰਗਤਾਂ ਨੇ ਕੀਤਾ ਖਾਲਸਾ ਮਾਰਚ ਦਾ ਸਵਾਗਤ

Conspiracies to weak Panthic unity: ਤਲਵੰਡੀ ਸਾਬੋ/ਅੰਮ੍ਰਿਤਸਰ, 5 ਅਗਸਤ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਬੀਤੀ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਾਵਨ ਧਰਤੀ `ਤੇ ਵਿਸ਼ਾਲ ਇਕੱਠ ਅਤੇ ਚੜ੍ਹਦੀ ਕਲਾ ਦੇ ਮਾਹੌਲ ਵਿੱਚ ਸੰਪੂਰਨ ਹੋਇਆ।

ਇਸ ਖਾਲਸਾ ਮਾਰਚ ਦੌਰਾਨ ਵੱਖ ਵੱਖ ਪੜਾਵਾਂ ਤੇ ਸੰਗਤਾਂ ਦੇ ਵੱਡੇ ਇਕੱਠ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਸਿੱਖ ਕੌਮ ਆਪਣੀਆਂ ਪੰਥਕ ਪਰੰਪਰਾਵਾਂ, ਗੁਰੂ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਫ਼ਲਸਫ਼ੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹਮੇਸ਼ਾ ਇੱਕਜੁੱਟ ਰਹੇਗੀ ਅਤੇ ਹਰ ਚੁਣੌਤੀ ਦਾ ਸਾਹਮਣਾ ਚੜ੍ਹਦੀ ਕਲਾ ਨਾਲ ਕਰੇਗੀ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਤਜਿੰਦਰ ਸਿੰਘ ਮਿੱਡੂਖੇੜਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਬਖਸਿਆ ਮੀਰੀ ਪੀਰੀ ਦਾ ਸਿਧਾਂਤ ਅਟੱਲ ਹੈ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਕੌਮ ਨੇ ਹਰ ਔਖੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨੂੰ ਸਿਰ ਮੱਥੇ ਪ੍ਰਵਾਨ ਕੀਤਾ ਹੈ। ਅਨੇਕਾਂ ਜ਼ੁਲਮਾਂ, ਹਮਲਿਆਂ ਅਤੇ ਸਾਜ਼ਿਸ਼ਾਂ ਦੇ ਬਾਵਜੂਦ ਸਿੱਖਾਂ ਦਾ ਆਪਣੇ ਤਖ਼ਤਾਂ, ਗੁਰੂ ਘਰ ਅਤੇ ਪੰਥਕ ਪਰੰਪਰਾਵਾਂ ਨਾਲ ਨਾਤਾ ਕਦੇ ਵੀ ਕਮਜ਼ੋਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੋਈ ਵੀ ਤਾਕਤ ਸਿੱਖ ਨੂੰ ਉਸ ਦੀ ਵਿਰਾਸਤ, ਉਸ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਉਸ ਦੇ ਸਮਰਪਣ ਤੋਂ ਵੱਖ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਅੱਜ ਵੀ ਕੁਝ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਦੀ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਲਈ ਵੱਖ-ਵੱਖ ਢੰਗਾਂ ਨਾਲ ਹਮਲੇ ਕਰ ਰਹੀਆਂ ਹਨ। ਕਦੇ ਸਿੱਖ ਸੰਸਥਾਵਾਂ ਬਾਰੇ ਭਰਮ ਫੈਲਾਇਆ ਜਾਂਦਾ ਹੈ, ਕਦੇ ਪੰਥਕ ਫ਼ੈਸਲਿਆਂ ਨੂੰ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਕਦੇ ਸੰਗਤਾਂ ਵਿੱਚ ਫੁੱਟ ਪਾਉਣ ਦੇ ਯਤਨ ਹੁੰਦੇ ਹਨ। ਅਜਿਹੀਆਂ ਕੋਸ਼ਿਸ਼ਾਂ ਦਾ ਇਕੋ ਉਦੇਸ਼ ਸਿੱਖ ਕੌਮ ਦੀ ਸਾਂਝੀ ਤਾਕਤ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਸੰਗਤਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਪਿਛਲੇ 12 ਦਿਨਾਂ ਦੌਰਾਨ ਮਾਝੇ ਅਤੇ ਮਾਲਵੇ ਦੇ ਅਨੇਕਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਅੱਜ ਵੀ ਗੁਰੂ ਸਾਹਿਬ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਨਾਲ ਅਟੁੱਟ ਤੌਰ ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਵਿੱਚ ਸ਼ਾਮਲ ਵੱਡੀ ਗਿਣਤੀ ਸੰਗਤਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਜਵਾਬ ਦਿੱਤਾ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਸਿੱਖ ਸੰਸਥਾਵਾਂ ਤੇ ਸਵਾਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਯਾਦਾ ਅਤੇ ਪੰਥਕ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਤੈਅ ਹੁੰਦੇ ਹਨ, ਨਾ ਕਿ ਸਿਆਸੀ ਮੰਚਾਂ ਜਾਂ ਵਿਅਕਤੀਗਤ ਵਿਚਾਰਾਂ ਦੇ ਆਧਾਰਤੇ। ਉਨ੍ਹਾਂ ਖਾਲਸਾ ਮਾਰਚ ਦੌਰਾਨ ਸਹਿਯੋਗ ਕਰਨ ਵਾਲੀਆਂ ਜਥੇਬੰਦੀਆਂ ਤੇ ਸੰਗਤਾਂ ਦਾ ਵਿਸੇ਼ੇਸ਼ ਤੌਰ ਤੇ ਧੰਨਵਾਦ ਕੀਤਾ। ਖਾਲਸਾ ਮਾਰਚ ਦੀ ਸਮਾਪਤੀ ਸਮੇਂ ਹਾਥੀ ਘੋੜਿਆਂ ਸਮੇਤ ਸਾ਼ਮਲ ਨਿਹੰਗ ਸਿੰਘ ਸੰਗਤਾਂ ਅੰਦਰ ਜੋਸ਼ ਪੈਦਾ ਕਰ ਰਹੇ ਸਨ।

Read Latest News and Breaking News at Daily Post TV, Browse for more News

Ad
Ad

Punjab District News